Kissan Andolan: ਕਿਸਾਨਾਂ ਦਾ ਅੰਦੋਲਨ 37ਵੇਂ ਦਿਨ 'ਚ ਦਾਖਲ ,ਅੱਜ ਕੁਰੂਕਸ਼ੇਤਰ ਪਹੁੰਚੇਗੀ ਸ਼ੁਭਕਰਨ ਦੀ ਅਸਥੀ ਕਲਸ਼ ਯਾਤਰਾ

Kissan Andolan: ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ 'ਤੇ ਅੜੇ ਹੋਏ ਹਨ। ਸਰਕਾਰ ਨਾਲ ਹੁਣ ਤੱਕ 4 ਦੌਰ ਦੀ ਗੱਲਬਾਤ ਅਸਫਲ ਰਹੀ ਹੈ। ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਧਰਨਾ ਜਾਰੀ ਰਹੇਗਾ।

Share:

Kissan Andolan: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਅੰਦੋਲਨ 37ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅਜੇ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਇਨ੍ਹਾਂ 36 ਦਿਨਾਂ ਦੇ ਵਿੱਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਉੱਥੇ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਕਿਸਾਨ ਪਿਛਲੇ 5 ਦਿਨਾਂ ਤੋਂ ਸ਼ੁਭਕਰਨ ਦੀ ਅਸਥੀ ਕਲਸ਼ ਯਾਤਰਾ ਕੱਢ ਰਹੇ ਹਨ। 5ਵੇਂ ਦਿਨ ਬੁੱਧਵਾਰ ਨੂੰ ਅਸਤੀ ਕਲਸ਼ ਯਾਤਰਾ ਯਮੁਨਾਨਗਰ ਦੇ ਕਈ ਪਿੰਡਾਂ ਤੋਂ ਹੁੰਦੀ ਹੋਈ ਕੁਰੂਕਸ਼ੇਤਰ ਵਿੱਚ ਪ੍ਰਵੇਸ਼ ਕਰੇਗੀ। ਦੱਸਣਯੋਗ ਹੈ ਕਿ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਦੀ 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਕੁਰੂਕਸ਼ੇਤਰ ਤੋਂ ਬਾਅਦ ਕਲਸ਼ ਯਾਤਰਾ ਕਰਨਾਲ, ਕੈਥਲ ਅਤੇ ਫਿਰ ਅੰਬਾਲਾ ਜ਼ਿਲੇ '3 ਦਿਨ ਚੱਲੇਗੀ।

4 ਦੌਰ ਦੀ ਗੱਲਬਾਤ ਅਸਫਲ

ਕਿਸਾਨ ਅੰਦੋਲਨ ਵਿੱਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। 17 ਅਤੇ 18 ਮਾਰਚ ਨੂੰ ਵੀ ਕਿਸਾਨ ਅੰਦੋਲਨ ਨਾਲ ਜੁੜੇ ਤਿੰਨ ਕਿਸਾਨਾਂ ਦੀ ਵੱਖ-ਵੱਖ ਕਾਰਨਾਂ ਕਰਕੇ ਮੌਤ ਹੋ ਗਈ ਸੀ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ 'ਤੇ ਅੜੇ ਹੋਏ ਹਨ। ਸਰਕਾਰ ਨਾਲ ਹੁਣ ਤੱਕ 4 ਦੌਰ ਦੀ ਗੱਲਬਾਤ ਅਸਫਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਧਰਨਾ ਜਾਰੀ ਰੱਖਣਗੇ।

ਇਹ ਵੀ ਪੜ੍ਹੋ