Kissan Andolan: ਸ਼ੁਭਕਰਨ ਦੀਆਂ ਅਸਥੀਆਂ ਇਕੱਤਰ ਕਰਨਗੇ ਕਿਸਾਨ, ਕੱਢੀ ਜਾਵੇਗੀ ਕਲਸ਼ ਯਾਤਰਾ,ਪੰਧੇਰ ਨੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

ਕਿਸਾਨ ਮੋਰਚੇ ਦੇ ਵੱਲੋਂ 22 ਮਾਰਚ ਨੂੰ ਹਿਸਾਰ ਅਤੇ 31 ਮਾਰਚ ਨੂੰ ਅੰਬਾਲਾ ਦੀ ਮੋਹਰਾ ਅਨਾਜ ਮੰਡੀ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ।

Share:

Kissan Andolan: 21 ਫਰਵਰੀ ਨੂੰ ਕਿਸਾਨੀ ਅੰਦੋਲਨ ਦੇ ਦੌਰਾਨ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀਆਂ ਅੱਜ ਕਿਸਾਨ ਆਗੂ ਅਸਥੀਆਂ ਇਕੱਠੀਆਂ ਕਰਨਗੇ ਇਸ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਕਲਸ਼ ਯਾਤਰਾ ਕੱਢੀ ਜਾਵੇਗੀ। ਕਿਸਾਨ ਆਗੂਆਂ ਨੇ ਸਟੇਜ ਤੋਂ ਇਹ ਵੀ ਐਲਾਨ ਕੀਤਾ ਕਿ ਭਾਜਪਾ ਅਤੇ ਭਾਜਪਾ ਗਠਜੋੜ ਵਿਰੁੱਧ ਕਿਸਾਨ ਅੰਦੋਲਨ-2 ਦੇ ਸ਼ਹੀਦ ਸ਼ੁਭਕਰਨ ਸਿੰਘ ਅਤੇ ਹੋਰ ਸ਼ਹੀਦਾਂ ਦੇ ਨਾਂ ’ਤੇ ਤਖ਼ਤੀਆਂ ਅਤੇ ਕਾਲੇ ਝੰਡੇ ਦਿਖਾਏ ਜਾਣਗੇ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਨੌਜਵਾਨਾਂ ਨੂੰ ਅਪੀਲ

ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ (15 ਮਾਰਚ) 32ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਸ਼ੰਭੂ-ਖਨੌਰੀ ਨਾਲ ਲੱਗਦੀ ਡੱਬਵਾਲੀ ਬਾਰਡਰ 'ਤੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਖੜ੍ਹੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੇਸ਼ ਭਰ ਦੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸ਼ੰਭੂ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਹੈ।

22 ਅਤੇ 31 ਮਾਰਚ ਨੂੰ ਸ਼ਹੀਦੀ ਸਮਾਗਮ

ਮੋਰਚੇ ਨੇ ਹਰਿਆਣਾ ਅਤੇ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਨੌਜਵਾਨ ਮ੍ਰਿਤਕ ਕਿਸਾਨ ਸ਼ੁਭਕਰਨ ਦੇ ਪਿੰਡ ਤੋਂ ਅਸਥੀਆਂ ਦਾ ਕਲਸ਼ ਲਿਆ ਕੇ ਕਲਸ਼ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ 22 ਮਾਰਚ ਨੂੰ ਹਿਸਾਰ ਅਤੇ 31 ਮਾਰਚ ਨੂੰ ਅੰਬਾਲਾ ਦੀ ਮੋਹਰਾ ਅਨਾਜ ਮੰਡੀ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ