Kissan Andolan: ਕੱਲ੍ਹ ਦੇਸ਼ ਭਰ 'ਚ 4 ਘੰਟੇ ਲਈ ਰੇਲਾਂ ਰੋਕਣਗੇ ਕਿਸਾਨ, ਹਰਿਆਣਾ ਪੁਲਿਸ ਨੂੰ ਵੀ ਦੇ ਦਿੱਤੀ ਚੇਤਾਵਨੀ

Kissan Andolan: ਪੰਧੇਰ ਨੇ ਕਿਹਾ ਕਿ ਜੇਕਰ ਲਖੀਮਪੁਰ ਖੇੜੀ ਕਾਂਡ ਵਿੱਚ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਤਾਂ ਸ਼ੁਭਕਰਨ ਕਤਲ ਕਾਂਡ ਵਿੱਚ ਕਿਵੇਂ ਇਨਸਾਫ ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਸ਼ੁਭਕਰਨ ਨੂੰ ਇਨਸਾਫ਼ ਨਾ ਮਿਲਿਆ ਤਾਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

Share:

Kissan Andolan: ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਡੱਟੇ ਹੋਏ ਹਨ। ਕਿਸਾਨਾਂ ਨੇ ਕੱਲ੍ਹ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ, ਜਿਸ ਵਿੱਚ ਮਹਿਲਾ ਕਿਸਾਨ ਵੀ ਹਿੱਸਾ ਲੈਣਗੀਆਂ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (SKM) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਦਾ ਆਯੋਜਨ ਕੀਤਾ ਹੈ। ਇਸ ਨੂੰ ਕਿਸਾਨ-ਮਜ਼ਦੂਰ ਮਹਾਪੰਚਾਇਤ ਦਾ ਨਾਮ ਦਿੱਤਾ ਗਿਆ ਹੈ।ਇਸਦੇ ਨਾਲ ਹੀ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਵਿੱਚ ਹਿੱਸਾ ਨਾ ਲੈਣ ਦੀ ਅਪੀਲ ਕੀਤੀ ਹੈ। ਆਗੂਆਂ  ਨੇ ਦੱਸਿਆ ਕਿ ਅੰਬਾਲਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜੇਕਰ ਕੋਈ ਇਸ ਵਿੱਚ ਸ਼ਮੂਲੀਅਤ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਰਕਾਰ ਨੂੰ ਭਲਕੇ ਪਤਾ ਲੱਗੇਗਾ ਕਿ ਇਹ ਕਿਸਦਾ ਅੰਦੋਲਨ ਹੈ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਰੇਲ ਰੋਕੋ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰੇਲ ਗੱਡੀ ਨੂੰ ਰੇਲਵੇ ਸਟੇਸ਼ਨ ਅਤੇ ਫਾਟਕ 'ਤੇ ਹੀ ਰੋਕਣਾ ਹੈ ਕਿਉਂਕਿ ਜੇਕਰ ਟ੍ਰੈਕ ਦੇ ਵਿਚਕਾਰ ਬੈਠੋਗੇ ਤਾਂ ਨੁਕਸਾਨ ਹੋ ਸਕਦਾ ਹੈ। ਇਹ ਪ੍ਰਤੀਕਾਤਮਕ ਅੰਦੋਲਨ ਹੋਵੇਗਾ।  ਪੰਧੇਰ ਨੇ ਕਿਹਾ ਕਿ ਮੋਦੀ ਸਰਕਾਰ ਕਹਿ ਰਹੀ ਹੈ ਕਿ ਇਹ ਅੰਦੋਲਨ ਪੰਜਾਬ ਦਾ ਹੈ, ਕੱਲ੍ਹ ਨੂੰ ਪਤਾ ਲੱਗ ਜਾਵੇਗਾ ਕਿ ਇਹ ਅੰਦੋਲਨ ਕਿਸ ਦਾ ਹੈ।

ਇਹ ਵੀ ਪੜ੍ਹੋ