Kissan Andolan: ਸ਼ੁਭਕਰਨ ਦੀ ਅੰਤਿਮ ਅਰਦਾਸ ਤੋਂ ਬਾਅਦ ਦਿੱਲੀ ਮਾਰਚ ਤੇ ਅੱਜ ਫੈਸਲਾ ਲੈਣਗੇ ਕਿਸਾਨ

Kissan Andolan: ਸੰਯੁਕਤ ਕਿਸਾਨ ਮੋਰਚਾ ਨੇ 14 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿੱਚ ਹੋਈ ਮੀਟਿੰਗ ਤੋਂ ਬਾਅਦ ਐਸਕੇਐਮ ਆਗੂਆਂ ਨੇ ਕਿਹਾ ਕਿ ਉਹ ਟਰੈਕਟਰ ਨਹੀਂ ਲੈਣਗੇ। ਕਿਸਾਨ ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਪਹੁੰਚਣਗੇ। ਜਿੱਥੇ ਰਾਮਲੀਲਾ ਮੈਦਾਨ 'ਚ ਕਿਸਾਨ ਮਹਾਪੰਚਾਇਤ ਹੋਵੇਗੀ।

Share:

Kissan Andolan: ਪੰਜਾਬ-ਹਰਿਆਣਾ ਸਰਹੱਦ 'ਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਖੜ੍ਹੇ ਸਨ। ਹੁਣ ਉਹ ਹਰਿਆਣਾ-ਪੰਜਾਬ ਦੀ ਤੀਜੀ ਡੱਬਵਾਲੀ ਬਾਰਡਰ 'ਤੇ ਵੀ ਇਕੱਠੇ ਹੋਣਗੇ। ਕਿਸਾਨ ਐਮਐਸਪੀ 'ਤੇ ਖਰੀਦ ਗਾਰੰਟੀ ਕਾਨੂੰਨ, ਕਰਜ਼ਾ ਮੁਆਫ਼ੀ ਅਤੇ ਡਾ. ਸਵਾਮੀਨਾਥਨ ਕਮਿਸ਼ਨ ਅਨੁਸਾਰ ਫ਼ਸਲਾਂ ਦੀਆਂ ਕੀਮਤਾਂ ਦੀ ਮੰਗ ਕਰ ਰਹੇ ਹਨ। ਅੱਜ ਹੀ ਬਠਿੰਡਾ ਦੇ ਪਿੰਡ ਬੱਲੋ ਵਿਖੇ ਖਨੌਰੀ ਸਰਹੱਦ 'ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਗਈ। ਜਿੱਥੇ ਸਾਰੇ ਕਿਸਾਨਾਂ ਨੂੰ ਇਕੱਠੇ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਦਿੱਲੀ ਮਾਰਚ ਦਾ ਐਲਾਨ ਕੀਤਾ ਜਾਵੇਗਾ। ਦਸ ਦਈਏ ਕਿ 21 ਫਰਵਰੀ ਨੂੰ ਖਨੌਰੀ ਸਰਹੱਦ ਵਿਖੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ।

ਟੈਣੀ ਨੂੰ ਟਿਕਟ ਦੇ ਕੇ ਕੀਤਾ ਕਿਸਾਨਾਂ ਦਾ ਅਪਮਾਨ- ਪੰਧੇਰ

ਉੱਤਰ ਪ੍ਰਦੇਸ਼ ਦੀ ਲਖੀਮਪੁਰੀ ਖੇੜੀ ਲੋਕ ਸਭਾ ਸੀਟ ਤੋਂ ਭਾਜਪਾ ਵੱਲੋਂ ਅਜੈ ਮਿਸ਼ਰਾ ਟੈਨੀ ਨੂੰ ਮੁੜ ਟਿਕਟ ਮਿਲਣ ਦਾ ਕਿਸਾਨਾਂ ਨੇ ਵਿਰੋਧ ਕੀਤਾ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਟੈਣੀ ਨੂੰ ਟਿਕਟ ਦੇ ਕੇ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਅਪਮਾਨ ਕੀਤਾ ਗਿਆ ਹੈ। ਕਿਸਾਨ ਮਜ਼ਦੂਰ ਮੋਰਚਾ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਦੇਸ਼ ਦੇ 140 ਕਰੋੜ ਲੋਕ ਇਸ ਲਈ ਭਾਜਪਾ ਨੂੰ ਜ਼ਰੂਰ ਸਬਕ ਸਿਖਾਉਣਗੇ। ਦੱਸ ਦੇਈਏ ਕਿ ਕਿਸਾਨ ਅਜੈ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕਰਦੇ ਰਹੇ ਪਰ ਕੇਂਦਰ ਨੇ ਨਹੀਂ ਮੰਨਿਆ।

ਇਹ ਵੀ ਪੜ੍ਹੋ