Kissan Andolan:ਕਿਸਾਨ ਸ਼ੰਭੂ-ਖਨੌਰੀ ਦੇ ਨਾਲ ਅੱਜ ਡੱਬਵਾਲੀ ਬਾਰਡਰ 'ਤੇ ਵੀ ਕਰਨਗੇ ਰੋਸ ਪ੍ਰਦਰਸ਼ਨ, ਪੰਜਾਬੀ ਕਲਾਕਾਰ ਵੀ ਹੋਣਗੇ ਸ਼ਾਮਲ

Kissan Andolan:ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਇੱਕ ਮੰਚ ’ਤੇ ਇਕੱਠੇ ਹੋਣ ਦੀ ਸੰਭਾਵਨਾ ਹੈ ਕਿਉਂਕਿ ਸੰਯੁਕਤ ਕਿਸਾਨ ਮੋਰਚਾ ਦੀ 6 ਮੈਂਬਰੀ ਤਾਲਮੇਲ ਕਮੇਟੀ ਨੇ ਦਿੱਲੀ ਵੱਲ ਮਾਰਚ ਕਰਦਿਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਨਾਲ ਤਾਲਮੇਲ ਕਰਨਾ ਸ਼ੁਰੂ ਕਰ ਦਿੱਤਾ ਹੈ।

Share:

Kissan Andolan: ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨੀ ਅੰਦੋਲਨ ਦਾ ਅੱਜ  19ਵਾਂ ਦਿਨ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਮੰਗਾਂ ਲਈ ਸ਼ੰਘਰਸ਼ ਕਰ ਰਹੇ ਹਨ। ਅੱਜ ਪੰਜਾਬ ਦੇ ਕਲਾਕਾਰ ਕਿਸਾਨਾਂ ਦਾ ਸਮਰਥਨ ਕਰਨ ਲਈ ਬਾਰਡਰ 'ਤੇ ਪਹੁੰਚਣਗੇ। ਦਸ ਦਈਏ ਕਿ ਪੰਜਾਬੀ ਕਲਾਕਾਰਾਂ ਨੇ ਪਿਛਲੀ ਕਿਸਾਨ ਲਹਿਰ ਨੂੰ ਬਹੁਤ ਬਲ ਦਿੱਤਾ ਸੀ ਅਤੇ ਨੌਜਵਾਨਾਂ ਨੂੰ ਜੋੜਨ ਦਾ ਕੰਮ ਕੀਤਾ ਸੀ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਹੁਣ ਸ਼ੰਭੂ-ਖਨੌਰੀ ਸਰਹੱਦ ਦੇ ਨਾਲ-ਨਾਲ ਡੱਬਵਾਲੀ ਸਰਹੱਦ ’ਤੇ ਵੀ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ।

ਸ਼ੁਭਕਰਨ ਦੀ ਮੌਤ ਤੋਂ ਬਾਅਦ ਦਿੱਲੀ ਕੂਚ ਕੀਤਾ ਸੀ ਮੁਲਤਵੀ

21 ਫਰਵਰੀ ਨੂੰ ਖਨੌਰੀ ਸਰਹੱਦ ਵਿਖੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਸੀ। ਹੁਣ ਕਿਸਾਨ ਸ਼ੁਭਕਰਨ ਦੇ ਭੋਗ ਤੋਂ ਬਾਅਦ ਹੀ ਅੱਗੇ ਵਧਣ ਦਾ ਫੈਸਲਾ ਲੈਣਗੇ। ਕਿਸਾਨ ਆਗੂ ਸਰਵਣ ਪੰਧੇਰ ਅਤੇ ਜਗਜੀਤ ਡੱਲੇਵਾਲ ਨੇ ਦੱਸਿਆ ਕਿ 3 ਮਾਰਚ ਨੂੰ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਜਾਵੇਗੀ| ਇਸ ਤੋਂ ਬਾਅਦ ਹੀ ਅੱਗੇ ਵਧਣ ਦਾ ਫੈਸਲਾ ਲਿਆ ਜਾਵੇਗਾ। ਸ਼ੁਭਕਰਨ ਦਾ ਅੰਤਿਮ ਸੰਸਕਾਰ 29 ਫਰਵਰੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ