ਜਾਣੋ ਕੀ ਹਨ ਮਹਿਲਾਵਾਂ ਦੀ ਮਦਦ ਲਈ ਖੋਲ੍ਹੇ ਸਖੀ ਵਨ ਸਟਾਪ ਸੈਂਟਰ 

ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ ਨੂੰ ਇੱਕ ਛੱਤ ਹੇਠਾਂ ਸੇਵਾਵਾਂ, ਜਿਵੇਂ ਕਿ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਾਨਸਿਕ-ਸਮਾਜਿਕ ਕਾਉਂਸਲਿੰਗ, ਮੁਫਤ ਕਾਨੂੰਨੀ ਸਹਾਇਤਾ/ਕਾਨੂੰਨੀ ਸਲਾਹ ਮਸ਼ਵਰਾ ਅਤੇ ਪੀੜਤ ਮਹਿਲਾ ਨੂੰ ਅਸਥਾਈ ਆਸਰਾ (ਵੱਧ ਤੋਂ ਵੱਧ 10 ਦਿਨਾਂ ਲਈ) ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ।

Courtesy: ਸਰਕਾਰ ਦੇ ਹੁਕਮਾਂ ਅਨੁਸਾਰ ਪਿੰਡਾਂ 'ਚ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।

Share:

Women Awareness Drive : ਪੰਜਾਬ ਅੰਦਰ ਵੱਖ ਵੱਖ ਜ਼ਿਲ੍ਹਿਆਂ 'ਚ ਸਖੀ ਵਨ ਸਟਾਪ ਸੈਂਟਰ ਖੋਲ੍ਹੇ ਗਏ ਹਨ। ਇਹਨਾਂ ਦਾ ਮਕਸਦ ਮਹਿਲਾਵਾਂ ਦੀ ਮਦਦ ਕਰਨਾ ਤੇ ਉਹਨਾਂ ਨੂੰ ਇਨਸਾਫ ਦਿਵਾਉਣਾ ਹੈ। ਇਸਦੇ ਲਈ ਪਿੰਡ ਪਿੰਡ ਜਾ ਕੇ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ। ਫਤਹਿਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਸਾਨੀਪੁਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਪੁਲਿਸ ਫੈਸਲੀਟੇਟ ਅਫਸਰ ਸੁਮਨਜੀਤ ਕੌਰ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਗਨਰੇਗਾ ਵਰਕਰਾਂ ਨੂੰ ਸਖੀ ਵਨ ਸਟਾਪ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਕਿਵੇਂ ਮਦਦ ਕਰਦਾ ਹੈ ਇਹ ਕੇਂਦਰ 

ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਲਿੰਗ ਅਧਾਰਤ ਹਿੰਸਾ ਤੋਂ ਪੀੜ੍ਹਤ ਮਹਿਲਾਵਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਦੇ ਉਦੇਸ਼ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ ਨੂੰ ਇੱਕ ਛੱਤ ਹੇਠਾਂ ਸੇਵਾਵਾਂ, ਜਿਵੇਂ ਕਿ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਾਨਸਿਕ-ਸਮਾਜਿਕ ਕਾਉਂਸਲਿੰਗ, ਮੁਫਤ ਕਾਨੂੰਨੀ ਸਹਾਇਤਾ/ਕਾਨੂੰਨੀ ਸਲਾਹ ਮਸ਼ਵਰਾ ਅਤੇ ਪੀੜਤ ਮਹਿਲਾ ਨੂੰ ਅਸਥਾਈ ਆਸਰਾ (ਵੱਧ ਤੋਂ ਵੱਧ 10 ਦਿਨਾਂ ਲਈ) ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਕੈਂਪਾਂ ਦਾ ਉਦੇਸ਼ ਔਰਤਾਂ ਵਿਰੁੱਧ ਹਿੰਸਾ ਨੂੰ ਰੋਕਣ ਬਾਰੇ ਜਾਗਰੂਕਤਾ ਅਤੇ ਆਦਰ ਤੇ ਸੁਰੱਖਿਆ ਦਾ ਸੱਭਿਆਚਾਰ ਪੈਦਾ ਕਰਨਾ ਹੈ। ਮਹਿਲਾਵਾਂ ਨਾਲ ਹੋ ਰਹੀਆਂ ਘਰੇਲੂ ਹਿੰਸਾਵਾਂ ਨੂੰ ਰੋਕਣ ਲਈ ਇੱਕ ਚੰਗੇ ਗੁਆਢੀ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਗਈ।

ਇਹਨਾਂ ਨੰਬਰਾਂ 'ਤੇ ਕੀਤਾ ਜਾ ਸਕਦਾ ਸੰਪਰਕ 

ਇੰਚਾਰਜ ਰਜਨੀ ਬਾਲਾ ਨੇ ਦੱਸਿਆ ਗਿਆ ਕਿ ਇਹ ਸੈਂਟਰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਇਹ ਸੈਂਟਰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਚ ਸਾਹਮਣੇ ਐਂਮਰਜੈਂਸੀ ਬਿਲਡਿੰਗ ਵਿਖੇ ਖੋਲ੍ਹਿਆ ਗਿਆ ਹੈ ਔਰਤਾਂ ਦੀ ਸਹਾਇਤਾ ਲਈ ਸੈਂਟਰ ਨਾਲ ਸੰਪਰਕ ਕਰਨ ਲਈ ਟੈਲੀਫੋਨ ਨੰ. 01763-233054, 9988100-415, 7710758976 ਵੀ ਮੁਹੱਈਆ ਕਰਵਾਏ ਗਏ। ਇਸ ਦੇ ਨਾਲ ਹੀ ਔਰਤਾਂ ਦੀ ਸੁਰੱਖਿਆ ਲਈ ਬਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਵਾਇਆ ਗਿਆ ਅਤੇ ਐਮਰਜੈਂਸੀ ਹੈਲਪ ਲਾਇਨ ਨੰ. 181, 112 ਤੇ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਇਹਨਾਂ ਨੰਬਰਾਂ ਤੇ ਹਿੰਸਾ ਸਬੰਧੀ ਕਿਸੇ ਵੀ ਸਮੇਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ