ਜਾਣੋ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਬਾਰੇ ਕੀ ਬੋਲੇ ਰਾਜਾ ਵੜਿੰਗ 

ਕਾਂਗਰਸ ਦੇ ਸੂਬਾ ਪ੍ਰਧਾਨ ਨੇ ਗੁਰੂ ਘਰ ਮੱਥਾ ਟੇਕਿਆ। ਉਹਨਾਂ ਦੇ ਨਾਲ ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਵੀ ਸਨ। ਸ਼ਹੀਦਾਂ ਨੂੰ ਯਾਦ ਕਰਦੇ ਰਾਜਾ ਵੜਿੰਗ ਭਾਵੁਕ ਹੋ ਗਏ। 

Share:

ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਵੱਖ-ਵੱਖ ਸਿਆਸੀ ਆਗੂਆਂ ਦੇ ਨਾਲ-ਨਾਲ ਵੱਡੀ ਗਿਣਤੀ 'ਚ ਸੰਗਤਾਂ ਵੀ ਮੱਥਾ ਟੇਕਣ ਲਈ ਪੁੱਜੀਆਂ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਪਵਿੱਤਰ ਧਰਤੀ ’ਤੇ ਪਹੁੰਚ ਕੇ ਗੁਰੂ ਘਰ ਵਿਖੇ ਮੱਥਾ ਟੇਕਿਆ। ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਡਾ: ਅਮਰ ਸਿੰਘ ਅਤੇ ਇਲਾਕੇ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਸਨ |

ਪਵਿੱਤਰ ਧਰਤੀ ਤੋਂ ਮਿਲਦੀ ਹੈ ਪ੍ਰੇਰਨਾ 

ਰਾਜਾ ਵੜਿੰਗ ਨੇ ਕਿਹਾ ਕਿ ਇਹ ਮਹਾਨ ਸ਼ਹਾਦਤ ਹੈ। ਅਜਿਹੀ ਪਵਿੱਤਰ ਧਰਤੀ 'ਤੇ ਆ ਕੇ ਸਿੱਖ ਕੌਮ ਨੂੰ ਬਹੁਤ ਪ੍ਰੇਰਨਾ ਮਿਲਦੀ ਹੈ। ਜਿਸ ਤਰ੍ਹਾਂ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਾਰਾ ਪਰਿਵਾਰ ਕੁਰਬਾਨ ਕਰ ਦਿੱਤਾ ਸੀ। ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਵਿਖੇ ਕੁਰਬਾਨੀ ਦਿੱਤੀ। ਇੱਥੇ ਹਰ ਕੋਈ ਮੱਥਾ ਟੇਕ ਕੇ ਪ੍ਰੇਰਨਾ ਹਾਸਿਲ ਕਰਦਾ ਹੈ।  ਜਦੋਂ ਕੁਰਬਾਨੀ ਨੂੰ ਯਾਦ ਕੀਤਾ ਜਾਂਦਾ ਹੈ ਤਾਂ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਇੰਨੀ ਛੋਟੀ ਉਮਰ ਵਿੱਚ ਸਾਹਿਬਜ਼ਾਦਿਆਂ ਨੇ ਕਿਸੇ ਵੀ ਚੀਜ਼ ਦਾ ਲਾਲਚ ਨਾ ਰੱਖ ਕੇ ਅਤੇ ਬਿਨਾਂ ਕਿਸੇ ਡਰ ਤੋਂ ਗੁਰੂ ਸਾਹਿਬ ਅਤੇ ਮਾਤਾ ਗੁਜਰੀ ਜੀ ਦੇ ਬਚਨਾਂ 'ਤੇ ਪਹਿਰਾ ਦੇ ਕੇ ਸ਼ਹੀਦੀ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ