ਜਾਣੋ ਕਿਸਨੇ ਸੁਖਬੀਰ ਬਾਦਲ ਦੀ ਮੁਆਫ਼ੀ ਨੂੰ ਮਗਰਮੱਛ ਦੇ ਹੰਝੂ ਦੱਸਿਆ 

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਪਾਰਟੀ ਪ੍ਰਧਾਨ ਵੱਲੋਂ ਆਪਣੀ ਸਰਕਾਰ ਸਮੇਂ ਬੇਅਦਬੀਆਂ ਬਦਲੇ ਮੰਗੀ ਗਈ ਮੁਆਫ਼ੀ ਨੂੰ ਲੈ ਕੇ ਸਿਆਸਤ ਭਖ ਗਈ ਹੈ। ਵਿਰੋਧੀ ਇਸ 'ਤੇ ਟਿੱਪਣੀਆਂ ਕਰ ਰਹੇ ਹਨ। 

Share:

ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੁਆਫੀਨਾਮੇ ਨੂੰ ਮਗਰਮੱਛ ਦੇ ਹੰਝੂ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੱਠ ਸਾਲਾਂ ਬਾਅਦ ਸੁਖਬੀਰ ਬਾਦਲ ਆਪਣੀਆਂ ਗ਼ਲਤੀਆਂ ਲਈ ਮਾਫ਼ੀ ਮੰਗ ਰਹੇ ਹਨ ਜਦੋਂ ਕਿ ਅਸਲ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਸਿੱਖ ਸੰਗਤਾਂ ’ਤੇ ਗੋਲੀ ਚਲਾਉਣਾ ਗ਼ਲਤੀ ਨਹੀਂ ਸਗੋਂ ਅਪਰਾਧ ਸੀ।

ਗਲਤੀ ਨਹੀਂ ਗੁਨਾਹ ਹੈ

ਉਨ੍ਹਾਂ ਕਿਹਾ ਕਿ 2015 ਵਿਚ ਜੋ ਹੋਇਆ, ਉਹ ਗ਼ਲਤੀ ਨਹੀਂ ਸਗੋਂ ਗੁਨਾਹ ਸੀ, ਇਸ ਲਈ ਅਪਰਾਧ ਵਜੋਂ ਮੁਆਫ਼ੀ ਮੰਗਣ ਦੀ ਕੋਈ ਸੰਭਾਵਨਾ ਨਹੀਂ ਹੈ ਸਗੋਂ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਦਲ ਨੂੰ ਪੰਥ ਤੇ ਸਿੱਖਾਂ ਦੀ ਕੋਈ ਪ੍ਰਵਾਹ ਨਹੀਂ ਹੈ। ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ’ਤੇ ਗੋਲੀਆਂ ਚਲਾ ਕੇ ਦੋ ਬੇਕਸੂਰ ਲੋਕਾਂ ਦੀ ਜਾਨ ਲਈ ਗਈ। ਲੋਕਾਂ ਨੇ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਸਜ਼ਾ ਦੇ ਕੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਅੱਜ ਅਕਾਲੀ ਦਲ ਦਾ ਪੰਜਾਬ ਵਿਚ ਕੋਈ ਸਿਆਸੀ ਆਧਾਰ ਨਹੀਂ ਹੈ, ਇਸ ਲਈ ਅਚਾਨਕ ਉਨ੍ਹਾਂ ਨੂੰ ਪੰਥ, ਗੁਰੂ ਸਾਹਿਬ, ਸਿੱਖ ਧਰਮ ਅਤੇ ਸੰਗਤ ਦੀ ਯਾਦ ਆ ਗਈ।

ਇਹ ਵੀ ਪੜ੍ਹੋ