Chandigarh Mayor Elections:  ਟੀਟਾ ਨੇ ਸੰਭਾਲਿਆ ਮੇਅਰ ਦਾ ਅਹੁਦਾ, ਬੋਲੇ- ਚੰਡੀਗੜ੍ਹ ਦੇ ਵਿਕਾਸ ਲਈ ਤਿਆਰ ਕੀਤਾ ਜਾਵੇਗਾ ਰੋਡਮੈਪ

Chandigarh Mayor Elections: ਅਦਾਲਤ ਨੇ ‘ਆਪ’ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਬਣਾਇਆ ਹੈ। ਅੱਜ ਕਾਂਗਰਸ-ਆਪ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਅਹੁਦਾ ਸੰਭਾਲ ਲਿਆ ਹੈ।

Share:

Chandigarh Mayor Elections: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬੜੀ ਦਿਲਚਸਪ ਰਹੀ। ਦੇਸ਼ ਵਿੱਚ ਇਹ ਪਹਿਲਾ ਅਜਿਹਾ ਮਾਮਲਾ ਸੀ, ਜਿਸ ਵਿੱਚ ਸੁਪਰੀਮ ਕੋਰਟ ਨੇ ਮੇਅਰ ਦੀ ਚੋਣ ਕੀਤੀ ਹੈ। ਅਦਾਲਤ ਨੇ ‘ਆਪ’ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਬਣਾਇਆ ਹੈ। ਅੱਜ ਕਾਂਗਰਸ-ਆਪ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਅਹੁਦਾ ਸੰਭਾਲ ਲਿਆ ਹੈ। ਨਵ-ਨਿਯੁਕਤ ਮੇਅਰ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ਤੋਂ ਆਸ ਸੀ ਕਿ ਸਾਨੂੰ ਨਿਆਂ ਮਿਲੇਗਾ। ਜਿਵੇਂ ਹੀ ਉਨ੍ਹਾਂ ਦੀ ਅਫਸਰਾਂ ਨਾਲ ਮੀਟਿੰਗ ਹੋਵੇਗੀ, ਉਸ ਤਹਿਤ ਰੋਡਮੈਪ ਤਿਆਰ ਕੀਤਾ ਜਾਵੇਗਾ।

ਪ੍ਰੀਜ਼ਾਈਡਿੰਗ ਅਫਸਰ ਨੂੰ ਠਹਿਰਾਇਆ ਸੀ ਧੋਖਾਧੜੀ ਦਾ ਦੋਸ਼ੀ 

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ 30 ਜਨਵਰੀ ਨੂੰ ਚੋਣਾਂ ਹੋਈਆਂ ਸਨ। ਪਰ ਚੋਣ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੂੰ 8 ਬੈਲਟ ਪੇਪਰ ਖ਼ਰਾਬ ਪਾਏ ਗਏ। ਜਿਸ ਤੋਂ ਬਾਅਦ ਕਾਂਗਰਸ ਅਤੇ 'ਆਪ' ਪਾਰਟੀ ਨੇ ਭਾਜਪਾ 'ਤੇ ਚੋਣਾਂ 'ਚ ਧਾਂਦਲੀ ਦਾ ਦੋਸ਼ ਲਗਾਇਆ ਅਤੇ ਹਾਈ ਕੋਰਟ ਤੋਂ ਬਾਅਦ ਸੁਪਰੀਮ ਕੋਰਟ ਦਾ ਰੁਖ ਅਖਤਿਆਰ ਕੀਤਾ। ਸੁਪਰੀਮ ਕੋਰਟ ਨੇ 'ਆਪ'-ਕਾਂਗਰਸ ਦੇ ਹੱਕ 'ਚ ਫੈਸਲਾ ਸੁਣਾਇਆ ਅਤੇ ਪ੍ਰੀਜ਼ਾਈਡਿੰਗ ਅਫਸਰ ਨੂੰ ਚੋਣ ਧੋਖਾਧੜੀ ਦਾ ਦੋਸ਼ੀ ਠਹਿਰਾਇਆ। ਇਸ ਤੋਂ ਬਾਅਦ ਉਸ ਨੇ ਕੁਲਦੀਪ ਕੁਮਾਰ ਨੂੰ ਜੇਤੂ ਬਣਾਇਆ।

ਇਹ ਵੀ ਪੜ੍ਹੋ