Ludhiana: ਹਾਈਕੋਰਟ ਦੇ ਆਦੇਸ਼ ਤੇ ਪੁਲਿਸ ਸੁਰੱਖਿਆ ਅਧੀਨ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜਾ ਸ਼ੁਰੂ, ਹਿਰਾਸਤ ਚ ਲਏ ਗਏ ਕਈ ਕਿਸਾਨ 

ਟੋਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਟੋਲ ਖੋਲ੍ਹਣ ਦੇ ਹੁਕਮ ਦਿੱਤੇ ਸਨ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਕੁਝ ਆਗੂਆਂ ਨੂੰ ਨਿਗਰਾਨੀ ਹੇਠ ਰੱਖਿਆ।

Share:

ਪੰਜਾਬ ਨਿਊਜ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਬੁੱਧਵਾਰ ਨੂੰ ਪੁਲਿਸ ਨੇ ਲੁਧਿਆਣਾ ਵਿੱਚ ਲਾਡੋਵਾਲ ਟੋਲ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ 'ਤੇ ਰੇਟ ਘਟਾਉਣ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਪੱਕਾ ਮੋਰਚਾ ਲਾ ਰਹੇ ਕਿਸਾਨਾਂ ਨੂੰ ਹਟਾਉਣ ਲਈ ਮੌਕੇ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਹੈ।

ਕਿਸਾਨ ਜਥੇਬੰਦੀਆਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਟੋਲ ਪਲਾਜ਼ਾ ਨਹੀਂ ਖੋਲ੍ਹਣ ਦੇਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਲੋਕਾਂ ਦੀ ਲੜਾਈ ਹੈ ਅਤੇ ਲੋਕਾਂ ਲਈ ਹੀ ਲੜੀ ਜਾਵੇਗੀ। ਬੁੱਧਵਾਰ ਸਵੇਰੇ ਪੁਲਿਸ ਨੇ ਟੋਲ 'ਤੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਅਤੇ ਨਾਕਾਬੰਦੀ ਕਰ ਦਿੱਤੀ। ਇਸ ਦੇ ਨਾਲ ਹੀ ਪੁਲਿਸ ਨੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਕੁਝ ਆਗੂਆਂ ਨੂੰ ਨਿਗਰਾਨੀ ਹੇਠ ਰੱਖਿਆ।

ਇਹ ਵੀ ਪੜ੍ਹੋ