ਲੱਖਾ ਸਿਧਾਣਾ ਦੇ ਕਰੀਬੀ ਸਾਥੀ ਦਾ ਗੋਲੀਆਂ ਮਾਰ ਕੇ ਕਤਲ

ਪੁਲਿਸ ਅਨੁਸਾਰ ਸੱਤੀ ਵਿਰੁੱਧ ਪਹਿਲਾਂ ਹੀ 4-5 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਦੇ ਪਿੱਛੇ ਦੀ ਵਜ੍ਹਾ ਜਾਣਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

Courtesy: file photo

Share:

ਬਠਿੰਡਾ ਦੇ ਰਾਮਪੁਰਾ ਫੂਲ ਕਸਬਾ ਦੇ ਪਿੰਡ ਰੂਪਾ ਵਿਖੇ ਇੱਕ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਤਨਾਮ ਉਰਫ ਸੱਤੀ ਵਜੋਂ ਹੋਈ ਹੈ, ਜੋਕਿ ਸਾਬਕਾ ਗੈਂਗਸਟਰ ਲੱਖਾ ਸਿਧਾਣਾ ਦਾ ਕਰੀਬੀ ਸਾਥੀ ਸੀ। ਪੁਲਿਸ ਅਨੁਸਾਰ ਸੱਤੀ ਵਿਰੁੱਧ ਪਹਿਲਾਂ ਹੀ 4-5 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਦੇ ਪਿੱਛੇ ਦੀ ਵਜ੍ਹਾ ਜਾਣਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਗੋਲੀਬਾਰੀ ਨਾਲ ਦਹਿਸ਼ਤ ਦਾ ਮਾਹੌਲ  

ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸਤਨਾਮ ਉਰਫ਼ ਸੱਤੀ ਅਤੇ ਉਸਦੇ ਗੁਆਂਢੀ ਗੁਰਤੇਜ ਚੰਦ ਵਿਚਕਾਰ ਪੁਰਾਣਾ ਝਗੜਾ ਚੱਲ ਰਿਹਾ ਸੀ। ਰਾਤ ਨੂੰ ਦੋਵਾਂ ਧਿਰਾਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਸੱਤੀ ਨੂੰ ਦੋ ਗੋਲੀਆਂ ਲੱਗੀਆਂ। ਉਸਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੌਰਾਨ ਦੋਸ਼ੀ ਸੱਤੀ ਦੇ ਘਰ 'ਤੇ ਚੜ੍ਹ ਗਿਆ ਅਤੇ ਹਵਾ ਵਿੱਚ ਗੋਲੀਆਂ ਵੀ ਚਲਾਈਆਂ। ਗੋਲੀਬਾਰੀ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ, ਪਰਿਵਾਰਕ ਮੈਂਬਰ ਹਾਲੇ ਵੀ ਘਟਨਾ ਬਾਰੇ ਮੀਡੀਆ ਨਾਲ ਗੱਲ ਕਰਨ ਤੋਂ ਝਿਜਕ ਰਹੇ ਹਨ। ਮ੍ਰਿਤਕ ਦੀ ਲਾਸ਼ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾਇਆ ਗਿਆ। 

ਇਹ ਵੀ ਪੜ੍ਹੋ

Tags :