ਸ੍ਰੀ ਗਿਆਨ ਗੋਦੜੀ ਸਾਹਿਬ ਗੁਰਦੁਆਰੇ ਲਈ ਹਰਿਦੁਆਰ ਵਿੱਚ ਅਲਾਟ ਕੀਤੀ ਜਾਵੇਗੀ ਜ਼ਮੀਨ: ਪੁਸ਼ਕਰ ਸਿੰਘ ਧਾਮੀ

ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਵਫ਼ਦ ਨਾਲ ਮੁਲਾਕਾਤ ਕੀਤੀ। ਹੁਣ ਜਲਦੀ ਹੀ ਸ਼੍ਰੋਮਣੀ ਕਮੇਟੀ ਦੀ ਟੀਮ ਹਰਿਦੁਆਰ ਜਾਵੇਗੀ। ਧਾਮੀ ਦਾ ਧੰਨਵਾਦ ਕਰਦਿਆਂ ਸੁਖਬੀਰ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਅਕਾਲੀ ਦਲ ਹਰਿਦੁਆਰ ਵਿੱਚ ਗੁਰਦੁਆਰਾ ਸਾਹਿਬ ਦੀ ਸਥਾਪਨਾ ਦੀ ਪੰਥ ਦੀ ਮੰਗ ਨੂੰ ਪੂਰਾ ਕਰਨ ਵਿੱਚ ਕਾਮਯਾਬ ਹੋਇਆ ਹੈ। 

Share:

ਹਰਿਦੁਆਰ ਸਥਿਤ ਸ੍ਰੀ ਗਿਆਨ ਗੋਦੜੀ ਸਾਹਿਬ ਗੁਰਦੁਆਰਾ ਲਈ ਜਲਦ ਹੀ ਉਤਰਾਖੰਡ ਸਰਕਾਰ ਜ਼ਮੀਨ ਅਲਾਟ ਕਰੇਗੀ। ਗੁਰਦੁਆਰੇ ਲਈ ਜਗ੍ਹਾ ਦਾ ਫੈਸਲਾ ਕਰਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਸਹੂਲਤ ਦਿੱਤੀ ਜਾਵੇਗੀ। ਇਹ ਭਰੋਸਾ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦਵਾਇਆ। ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਵਫ਼ਦ ਨਾਲ ਮੁਲਾਕਾਤ ਕੀਤੀ। ਹੁਣ ਜਲਦੀ ਹੀ ਸ਼੍ਰੋਮਣੀ ਕਮੇਟੀ ਦੀ ਟੀਮ ਹਰਿਦੁਆਰ ਜਾਵੇਗੀ। ਧਾਮੀ ਦਾ ਧੰਨਵਾਦ ਕਰਦਿਆਂ ਸੁਖਬੀਰ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਅਕਾਲੀ ਦਲ ਹਰਿਦੁਆਰ ਵਿੱਚ ਗੁਰਦੁਆਰਾ ਸਾਹਿਬ ਦੀ ਸਥਾਪਨਾ ਦੀ ਪੰਥ ਦੀ ਮੰਗ ਨੂੰ ਪੂਰਾ ਕਰਨ ਵਿੱਚ ਕਾਮਯਾਬ ਹੋਇਆ ਹੈ। ਅਕਾਲੀ ਦਲ ਦੇ ਵਫ਼ਦ ਵਿੱਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਐਨ.ਕੇ.ਸ਼ਰਮਾ, ਪਰਮਬੰਸ ਸਿੰਘ ਰੋਮਾਣਾ, ਕੰਵਰਜੀਤ ਸਿੰਘ ਬਰਕੰਦੀ ਅਤੇ ਬਾਬਾ ਤਰਸੇਹ ਸਿੰਘ ਨਾਨਕਮੱਤਾ ਡੇਰਾ ਕਾਰ ਸੇਵਾ ਵਾਲੇ ਸ਼ਾਮਲ ਸਨ।

ਹਜ਼ਾਰਾਂ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਬਣੀ ਸਹਿਮਤੀ 

ਸੁਖਬੀਰ ਬਾਦਲ ਨੇ ਕਿਹਾ ਕਿ ਧਾਮੀ ਨੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਬਾਜ਼ਪੁਰ ਦੇ ਹਜ਼ਾਰਾਂ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਵੀ ਸਹਿਮਤੀ ਦਿੱਤੀ ਹੈ, ਜਿਨ੍ਹਾਂ ਨੂੰ ਸੀਲਿੰਗ ਨੋਟਿਸ ਦੇ ਨਾਲ-ਨਾਲ ਉਸ ਜ਼ਮੀਨ ਦੀ ਵਿਕਰੀ 'ਤੇ ਪਾਬੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਉਨ੍ਹਾਂ ਨੇ 70 ਸਾਲ ਪਹਿਲਾਂ ਲੀਜ਼ 'ਤੇ ਲਿਆ ਸੀ। ਉਨ੍ਹਾਂ ਕਿਹਾ ਕਿ ਬਾਜ਼ਪੁਰ ਦੀ 4805 ਏਕੜ ਜ਼ਮੀਨ ਨਾਲ ਸਬੰਧਤ ਕੇਸ ਦਾ ਹੱਲ ਉੱਤਰਾਖੰਡ ਦੇ ਮਿਹਨਤੀ ਸਿੱਖ ਕਿਸਾਨਾਂ ਲਈ ਵੱਡੀ ਰਾਹਤ ਹੋਵੇਗੀ। ਜਿਨ੍ਹਾਂ ਨੇ ਆਪਣੇ ਖੂਨ-ਪਸੀਨੇ ਨਾਲ ਉਤਰਾਖੰਡ ਦੇ ਜੰਗਲਾਂ ਨੂੰ ਹਰੇ-ਭਰੇ ਖੇਤਾਂ ਵਿੱਚ ਤਬਦੀਲ ਕੀਤਾ ਹੈ। ਬਾਦਲ ਨੇ ਕਿਹਾ ਕਿ ਬਾਜਪੁਰ ਤਹਿਸੀਲ ਦੇ 20 ਪਿੰਡਾਂ ਵਿੱਚ ਰਹਿ ਰਹੇ ਹਜ਼ਾਰਾਂ ਲੋਕਾਂ ਦੀ 4805 ਏਕੜ ਜ਼ਮੀਨ ਪਿਛਲੇ 50 ਸਾਲਾਂ ਤੋਂ ਤਬਾਦਲੇਯੋਗ ਅਧਿਕਾਰਾਂ ਵਾਲੀ ਜ਼ਮੀਨ ਦੇ ਮਾਲਕ ਵਜੋਂ ਰਜਿਸਟਰਡ ਹੈ।  

ਇਹ ਵੀ ਪੜ੍ਹੋ