landslide in Himachal: ਅੰਬ ਦੇ ਮੇਡੀ 'ਚ ਹੋਲੀ ਮੇਲੇ ਦੌਰਾਨ ਨਹਾਉਂਦੇ ਸਮੇਂ ਹੋਇਆ ਹਾਦਸਾ, 2 ਪੰਜਾਬੀਆਂ ਦੀ ਮੌਤ, 7 ਸ਼ਰਧਾਲੂ ਜ਼ਖਮੀ

ਤਿੰਨ ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਅੰਬ 'ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਊਨਾ ਦੇ ਖੇਤਰੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਚਾਰ ਜ਼ਖ਼ਮੀਆਂ ਦਾ ਅੰਬ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

Share:

Landslide in Himachal:ਹਿਮਾਚਲ ਪ੍ਰਦੇਸ਼ ਦੇ ਅੰਬ, ਊਨਾ ਵਿੱਚ ਅੱਜ ਸਵੇਰੇ ਲੈਂਡ ਸਕੈਪ ਕਾਰਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਇਨ੍ਹਾਂ 'ਚੋਂ ਤਿੰਨ ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਅੰਬ 'ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਊਨਾ ਦੇ ਖੇਤਰੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਚਾਰ ਜ਼ਖ਼ਮੀਆਂ ਦਾ ਅੰਬ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਚਰਨ ਗੰਗਾ ਵਿੱਚ ਕਰ ਰਹੇ ਸਨ ਇਸ਼ਨਾਨ

ਜਾਣਕਾਰੀ ਅਨੁਸਾਰ ਅੰਬ ਦੇ ਮਾੜੀ ਮੇਲੇ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸਵੇਰੇ ਪੰਜ ਵਜੇ ਚਰਨ ਗੰਗਾ ਵਿੱਚ ਇਸ਼ਨਾਨ ਕਰ ਰਹੇ ਸਨ। ਇਸ ਦੌਰਾਨ ਪਹਾੜੀ ਤੋਂ ਕੁਝ ਪੱਥਰ ਡਿੱਗੇ, ਜਿਸ ਕਾਰਨ 9 ਸ਼ਰਧਾਲੂ ਜ਼ਖਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਅੰਬ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਸ਼ਰਧਾਲੂਆਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਸਮੇਂ ਸ਼ਰਧਾਲੂਆਂ ਵਿੱਚ ਭਗਦੜ ਮੱਚ ਗਈ।

ਮ੍ਰਿਤਕ ਦੋਵੇਂ ਸ਼ਰਧਾਲੂ ਪੰਜਾਬ ਦੇ ਰਹਿਣ ਵਾਲੇ ਸਨ

ਬਿੱਲਾ ਪੁੱਤਰ ਕੇਵਲ ਸਿੰਘ ਵਾਸੀ ਫ਼ਰੀਦਕੋਟ ਜ਼ਿਲ੍ਹਾ ਪੰਜਾਬ ਅਤੇ ਬਲਵੀਰ ਚੰਦ ਪੁੱਤਰ ਵਤਨਾ ਰਾਮ ਵਾਸੀ ਫ਼ਰੀਦਪੁਰ ਜ਼ਿਲ੍ਹਾ ਜਲੰਧਰ ਪੰਜਾਬ ਦੀ ਚਰਨ ਗੰਗਾ ਵਿੱਚ ਇਸ਼ਨਾਨ ਕਰਦੇ ਸਮੇਂ ਪੱਥਰ ਡਿੱਗਣ ਕਾਰਨ ਮੌਤ ਹੋ ਗਈ। ਹੁਣ ਅੰਬ ਵਿੱਚ ਉਨ੍ਹਾਂ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਕੁਝ ਸਮੇਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

 

ਇਹ ਵੀ ਪੜ੍ਹੋ