ਦੇਰ ਰਾਤ ਕਿਸਾਨ ਨੇ ਪਰਾਲੀ ਨੂੰ ਲਾਈ ਅੱਗ,ਮੌਕੇ ਤੇ ਪੁੱਜੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਫਾਇਰ ਬ੍ਰਿਗੇਡ ਬੁਲਾ ਬੁਝਾਈ

ਇੱਕ ਪਾਸੇ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਦੀ ਪੂਰਾ ਜ਼ੋਰ ਕਿਸਾਨਾਂ ਨੂੰ ਇਹ ਸਮਝਾਉਣ ਤੇ ਲੱਗਾ ਹੋਇਆ ਹੈ ਕਿ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉੱਥੇ ਹੀ ਦੂਜੇ ਪਾਸੇ ਕਿਸਾਨ ਸ਼ਾਇਦ ਇਹ ਸਮਝਣ ਲਈ ਤਿਆਰ ਨਹੀਂ ਹਨ। ਕਿਸਾਨਾਂ ਵੱਲੋਂ ਹੁਣ ਦੇਰ ਰਾਤ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਇਸੇ ਤਰ੍ਹਾਂ ਦਾ […]

Share:

ਇੱਕ ਪਾਸੇ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਦੀ ਪੂਰਾ ਜ਼ੋਰ ਕਿਸਾਨਾਂ ਨੂੰ ਇਹ ਸਮਝਾਉਣ ਤੇ ਲੱਗਾ ਹੋਇਆ ਹੈ ਕਿ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉੱਥੇ ਹੀ ਦੂਜੇ ਪਾਸੇ ਕਿਸਾਨ ਸ਼ਾਇਦ ਇਹ ਸਮਝਣ ਲਈ ਤਿਆਰ ਨਹੀਂ ਹਨ। ਕਿਸਾਨਾਂ ਵੱਲੋਂ ਹੁਣ ਦੇਰ ਰਾਤ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਇਸੇ ਤਰ੍ਹਾਂ ਦਾ ਹੀ ਮਾਮਲਾ ਮੰਗਲਵਾਰ ਦੇਰ ਰਾਤ ਬਟਾਲਾ ਦੀ ਬੈਂਕ ਕਲੋਨੀ ਨੇੜੇ ਇੱਕ ਦੇਖਣ ਨੂੰ ਮਿਲਿਆ ਜਿੱਥੇ ਕਿਸਾਨ ਨੇ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾ ਦਿੱਤੀ। ਸੂਚਨਾ ਮਿਲਦੇ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਲੱਸਟਰ ਅਫ਼ਸਰ ਬਲਜਿੰਦਰ ਸਿੰਘ ਜੌਹਲ ਮੌਕੇ ’ਤੇ ਪੁੱਜੇ। ਪਹਿਲਾਂ ਤਾਂ ਉਨ੍ਹਾਂ ਨੇ ਖੁਦ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਵਧਦੀਆਂ ਹੀ ਗਈਆਂ। ਇਸ ਤੋਂ ਬਾਅਦ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ ਅਤੇ ਕਾਫੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ ਗਿਆ।

ਕਿਸਾਨ ਖਿਲਾਫ ਪੁਲਿਸ ਸ਼ਿਕਾਇਤ ਦਰਜ ਕਰਵਾਉਣ ਦਾ ਸਿਫਾਰਿਸ਼

ਫਿਲਹਾਲ ਅਧਿਕਾਰੀਆਂ ਨੇ ਪਟਵਾਰੀ ਨੂੰ ਮੌਕੇ ‘ਤੇ ਬੁਲਾ ਕੇ ਰਿਪੋਰਟ ਕਰਨ ਲਈ ਕਿਹਾ ਹੈ। ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਵਾਉਣ ਦੀ ਵੀ ਸਿਫ਼ਾਰਿਸ਼ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਨੂੰ ਅੱਗ ਲਗਾ ਕੇ ਜ਼ਮੀਨ ਦੀ ਗੁਣਵੱਤਾ ਨੂੰ ਖ਼ਰਾਬ ਨਾ ਕਰਨ। ਪਰਾਲੀ ਸਾੜਨ ਨਾਲ ਪ੍ਰਦੂਸ਼ਣ ਫੈਲਦਾ ਹੈ ਅਤੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ।