Chandigarh: ਸਿੱਖਾਂ ਦੀ ਰਿਹਾਈ ਦੀ ਮੰਗ ਕਰ ਰਹੇ 'ਚ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ,2 ਸਾਲਾਂ ਤੋਂ ਚੱਲ ਰਿਹਾ ਕੌਮੀ ਇਨਸਾਫ ਮੋਰਚਾ

ਕੌਮੀ ਇਨਸਾਫ਼ ਮੋਰਚਾ 7 ਜਨਵਰੀ 2023 ਤੋਂ ਚੰਡੀਗੜ੍ਹ-ਮੋਹਾਲੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਿਹਾ ਹੈ। ਇਸ ਮੋਰਚੇ ਦੀ ਮੰਗ ਹੈ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਜਿਹੜੇ ਸਿੱਖ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਉਂਜ ਇਨ੍ਹਾਂ ਬੰਦੀ ਸਿੱਖਾਂ ਖ਼ਿਲਾਫ਼ ਅਤਿਵਾਦ ਅਤੇ ਬੰਬ ਧਮਾਕਿਆਂ ਵਰਗੇ ਗੰਭੀਰ ਕੇਸ ਵੀ ਦਰਜ ਹਨ।

Share:

ਪੰਜਾਬ ਨਿਊਜ਼। ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਕੌਮੀ ਇਨਸਾਫ਼ ਮੋਰਚੇ ਦੇ 2 ਸਾਲ ਪੂਰੇ ਹੋਣ 'ਤੇ ਮੋਹਾਲੀ 'ਚ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਪੁਲਿਸ ਨੂੰ ਚਕਮਾ ਦੇ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ।

ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਤੇ ਹੋਰ ਅਧਿਕਾਰੀ ਸੈਕਟਰ 43 ਵਿੱਚ ਧਰਨਾਕਾਰੀਆਂ ਨੂੰ ਰੋਕ ਲਿਆ। ਪੁਲਿਸ ਨੇ ਉਨ੍ਹਾਂ 'ਤੇ ਹਲਕੀ ਤਾਕਤ ਵੀ ਵਰਤੀ। ਉਨ੍ਹਾਂ ਨੂੰ 4 ਬੱਸਾਂ ਵਿੱਚ ਲੱਦ ਕੇ ਥਾਣੇ ਲਿਜਾਇਆ ਗਿਆ। ਇਸ ਤੋਂ ਬਾਅਦ ਧਰਨਾਕਾਰੀਆਂ ਨੇ ਵਾਪਸੀ ਦਾ ਐਲਾਨ ਕਰਦਿਆਂ ਕਿਹਾ ਕਿ 25 ਜਨਵਰੀ ਨੂੰ ਮੁਹਾਲੀ ਵਿੱਚ ਮਹਾਂਪੰਚਾਇਤ ਕੀਤੀ ਜਾਵੇਗੀ। ਜਿਸ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਉਠਾਇਆ ਜਾਵੇਗਾ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਘਰ ਵਿੱਚ ਕੀਤਾ ਨਜ਼ਰਬੰਦ

ਦੂਜੇ ਪਾਸੇ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਤਿੰਨੋਂ ਕੌਮੀ ਇਨਸਾਫ਼ ਮੋਰਚਾ ਦੇ ਧਰਨੇ ਵਿੱਚ ਹਿੱਸਾ ਲੈਣ ਜਾ ਰਹੇ ਸਨ।