Lawrence Bishnoi's prison interview: ਡੀਐਸਪੀ ਗੁਰਸ਼ੇਰ ਨੂੰ ਬਰਖਾਸਤ ਕਰਨ ਦੀ ਸਿਫ਼ਾਰਿਸ਼, ਗ੍ਰਹਿ ਵਿਭਾਗ ਨੇ ਮੁੱਖ ਮੰਤਰੀ ਨੂੰ ਭੇਜੀ ਫਾਈਲ

ਦੱਸ ਦੇਈਏ ਕਿ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਲਈ ਇੱਕ ਐਸਆਈਟੀ ਦਾ ਗਠਨ ਕੀਤਾ ਸੀ। ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਦਾ ਫੈਸਲਾ ਵਿਸ਼ੇਸ਼ ਡੀਜੀਪੀ (ਮਨੁੱਖੀ ਅਧਿਕਾਰ) ਪ੍ਰਮੋਦ ਕੁਮਾਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀਆਂ ਸਿਫ਼ਾਰਸ਼ਾਂ ’ਤੇ ਲਿਆ ਗਿਆ ਹੈ।

Share:

Lawrence Bishnoi's prison interview: ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇੱਕ ਡੀਐਸਪੀ ਨੂੰ ਬਰਖਾਸਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਸਿਫਾਰਿਸ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੀ ਕੀਤੀ ਗਈ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉੱਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਵੀ ਦਿੱਤੇ ਸਨ।

ਐੱਸਆਈਟੀ ਦੀ ਗਠਨ

ਦੱਸ ਦੇਈਏ ਕਿ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਲਈ ਇੱਕ ਐਸਆਈਟੀ ਦਾ ਗਠਨ ਕੀਤਾ ਸੀ। ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਦਾ ਫੈਸਲਾ ਵਿਸ਼ੇਸ਼ ਡੀਜੀਪੀ (ਮਨੁੱਖੀ ਅਧਿਕਾਰ) ਪ੍ਰਮੋਦ ਕੁਮਾਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀਆਂ ਸਿਫ਼ਾਰਸ਼ਾਂ ’ਤੇ ਲਿਆ ਗਿਆ ਹੈ। ਐਸਆਈਟੀ ਨੇ ਪਾਇਆ ਕਿ ਵਿਵਾਦਿਤ ਇੰਟਰਵਿਊ ਮਾਰਚ 2023 ਵਿੱਚ ਪ੍ਰਸਾਰਿਤ ਕੀਤੀ ਗਈ ਸੀ। ਇਹ ਵੀਡੀਓ ਕਾਨਫਰੰਸ ਰਾਹੀਂ ਹੋਇਆ, ਜਦੋਂ ਬਿਸ਼ਨੋਈ 3-4 ਸਤੰਬਰ 2022 ਨੂੰ ਸੀਆਈਏ ਖਰੜ ਦੀ ਹਿਰਾਸਤ ਵਿੱਚ ਸੀ। ਉਸ ਸਮੇਂ ਗੁਰਸ਼ੇਰ ਡੀਐਸਪੀ (ਇਨਵੈਸਟੀਗੇਸ਼ਨ) ਸੀ। ਬਿਸ਼ਨੋਈ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਕਥਿਤ ਭੂਮਿਕਾ ਲਈ ਜਾਂਚ ਕੀਤੀ ਜਾ ਰਹੀ ਹੈ।

ਫਾਈਲ ਮੁੱਖ ਮੰਤਰੀ ਨੂੰ ਭੇਜੀ

ਦੱਸਿਆ ਜਾ ਰਿਹਾ ਹੈ ਕਿ ਗੁਰਸ਼ੇਰ ਨੂੰ ਬਰਖਾਸਤ ਕਰਨ ਦੀ ਸਿਫਾਰਿਸ਼ ਵਾਲੀ ਫਾਈਲ ਅੰਤਿਮ ਮਨਜ਼ੂਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਜੇਕਰ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਇਹ ਮਾਮਲੇ 'ਚ ਪਹਿਲੀ ਵੱਡੀ ਕਾਰਵਾਈ ਹੋਵੇਗੀ। ਇਸ ਤੋਂ ਪਹਿਲਾਂ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਕਾਰਵਾਈ ਕੀਤੀ ਗਈ ਸੀ।