ਲਾਇਸੰਸੀ ਹਥਿਆਰ ਰੱਖਣ ਵਾਲੇ ਹੋ ਜਾਓ ਸਾਵਧਾਨ, ਕਰੋ ਇਹ ਕੰਮ ਨਹੀਂ ਤਾਂ ਹੋਵੇਗੀ ਕਾਰਵਾਈ

ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ 10 ਜੂਨ 2024 ਤੱਕ ਕਿਸੇ ਵੀ ਕਿਸਮ ਦਾ ਲਾਇਸੈਂਸੀ ਹਥਿਆਰ ਲੈ ਕੇ ਜਾਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।

Share:

Punjab News: ਹੁਣ ਪੁਲਿਸ ਸ਼ਹਿਰ 'ਚ ਲਾਇਸੈਂਸੀ ਹਥਿਆਰ ਲੈ ਕੇ ਜਾਣ 'ਤੇ ਕਾਰਵਾਈ ਕਰ ਸਕਦੀ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਲਾਇਸੈਂਸੀ ਹਥਿਆਰਾਂ ਨੂੰ ਸ਼ਹਿਰ ਦੇ ਅੰਦਰ ਲਿਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ। ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ 10 ਜੂਨ 2024 ਤੱਕ ਕਿਸੇ ਵੀ ਕਿਸਮ ਦਾ ਲਾਇਸੈਂਸੀ ਹਥਿਆਰ ਲੈ ਕੇ ਜਾਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਅਸਲਾ ਲਾਇਸੈਂਸ ਧਾਰਕ ਹਰ ਤਰ੍ਹਾਂ ਦੇ ਲਾਇਸੈਂਸੀ ਹਥਿਆਰ ਤੁਰੰਤ ਆਪਣੇ ਨਜ਼ਦੀਕੀ ਪੁਲਿਸ ਥਾਣਿਆਂ ਜਾਂ ਅਧਿਕਾਰਤ ਅਸਲਾ ਡੀਲਰਾਂ ਕੋਲ ਹਰ ਹਾਲਤ ਵਿੱਚ ਜਮ੍ਹਾ ਕਰਵਾਉਣ। ਜੇਕਰ ਸਮੇਂ ਸਿਰ ਹਥਿਆਰ ਜਮ੍ਹਾ ਨਾ ਕਰਵਾਏ ਤਾਂ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਫੌਜ ਦੇ ਜਵਾਨਾਂ, ਅਰਧ ਸੈਨਿਕ ਬਲਾਂ, ਪੁਲਿਸ ਅਧਿਕਾਰੀਆਂ, ਬੈਂਕ ਸੁਰੱਖਿਆ ਗਾਰਡਾਂ, ਸੁਰੱਖਿਆ ਗਾਰਡਾਂ, ਖਿਡਾਰੀਆਂ (ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹਨ ਅਤੇ ਹਿੱਸਾ ਲੈ ਰਹੇ ਹਨ) ਨੂੰ ਆਪਣੇ ਲਾਇਸੈਂਸ ਜਮ੍ਹਾ ਕਰਵਾਉਣ ਤੋਂ ਛੋਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ