Lok Sabha Elections 2024: ਜਲਦੀ ਕਮਲ ਫੜ ਸਕਦੇ ਨੇ ਦੋਵੇਂ ਬੈਂਸ ਭਰਾ, ਚਰਚਾਵਾਂ ਹੋਇਆਂ ਤੇਜ਼

Lok Sabha Elections 2024:  ਫਿਲਹਾਲ ਬੈਂਸ ਭਰਾਵਾਂ ਦੇ ਨਜ਼ਦੀਕਿਆਂ ਦਾ ਕਹਿਣਾ ਹੈ ਕਿ ਕੁਝ ਸ਼ਰਤਾਂ ਕਰਕੇ ਅਜੇ ਗੱਲ ਸਿਰੇ ਨਹੀਂ ਚੜੀ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਭਾਜਪਾ ਨੂੰ ਲੁਧਿਆਣਾ ਸੀਟ ਤੋਂ ਕੋਈ ਮਜ਼ਬੂਤ ਉਮੀਦਵਾਰ ਦੀ ਲੋੜ ਹੈ, ਕਿਉਂਕਿ ਪਹਿਲੇ ਹੀ ਪਾਰਟੀ ਨੇ ਅਕਾਲੀ ਦਲ ਨਾਲ ਗਠਜੋੜ ਕਰਨ ਤੋਂ ਨਾਹ ਕਰ ਦਿੱਤੀ ਹੈ। 

Share:

Lok Sabha Elections 2024: ਲੋਕ ਸਭਾ ਚੋਣਾਂ ਤੋਂ ਠੀਕ ਪਹਿਲੇ ਪੰਜਾਬ ਦੇ ਚਰਚਿਤ ਬੈਂਸ ਭਰਾਵਾਂ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਲੋਕ ਇੰਸਾਫ ਪਾਰਟੀ ਦੇ ਮੁੱਖੀ ਤੇ ਸਾਬਕਾ ਵਿਧਾਇਕ ਸਿਰਮਜੀਤ ਸਿੰਘ ਬੈਂਸ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਤੇ ਜਲਦ ਕਮਲ ਫੜ ਸਕਦੇ ਹਨ। ਉਹਨਾਂ ਦੇ ਭਾਜਪਾ ਵਿੱਚ ਜਾਣ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਆ ਸਕਦਾ ਹੈ। ਫਿਲਹਾਲ ਬੈਂਸ ਭਰਾਵਾਂ ਦੇ ਨਜ਼ਦੀਕਿਆਂ ਦਾ ਕਹਿਣਾ ਹੈ ਕਿ ਕੁਝ ਸ਼ਰਤਾਂ ਕਰਕੇ ਅਜੇ ਗੱਲ ਸਿਰੇ ਨਹੀਂ ਚੜੀ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਭਾਜਪਾ ਨੂੰ ਲੁਧਿਆਣਾ ਸੀਟ ਤੋਂ ਕੋਈ ਮਜ਼ਬੂਤ ਉਮੀਦਵਾਰ ਦੀ ਲੋੜ ਹੈ, ਕਿਉਂਕਿ ਪਹਿਲੇ ਹੀ ਪਾਰਟੀ ਨੇ ਅਕਾਲੀ ਦਲ ਨਾਲ ਗਠਜੋੜ ਕਰਨ ਤੋਂ ਨਾਹ ਕਰ ਦਿੱਤੀ ਹੈ। ਇਸ ਕਰਕੇ ਭਾਜਪਾ ਨਾਲ ਬੈਂਸ ਭਰਾਵਾਂ ਦੀ ਗੱਲ ਬਣ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਇਹ ਸਿਆਸੀ ਧਮਾਕਾ ਜਲਦੀ ਹੀ ਹੋ ਸਕਦਾ ਹੈ। 

ਪਾਰਟੀ ਦੇ ਸੀਨੀਅਰ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਬੈਂਸ 

ਦੱਸ ਦੇਈਏ ਕਿ ਜਲੰਧਰ ਉਪ ਚੋਣ ਵਿੱਚ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਭਾਜਪਾ ਦਾ ਸਮਰਥਨ ਕੀਤਾ ਸੀ। ਇਸ ਕਾਰਨ ਭਾਜਪਾ ਆਗੂਆਂ ਨਾਲ ਉਨ੍ਹਾਂ ਦੀ ਨੇੜਤਾ ਵੀ ਜਾਣੀ ਜਾਂਦੀ ਹੈ। ਸੂਤਰਾਂ ਅਨੁਸਾਰ ਬੈਂਸ ਭਰਾ ਭਾਜਪਾ ਦੇ ਕੇਂਦਰੀ ਆਗੂਆਂ ਦੇ ਸੰਪਰਕ ਵਿੱਚ ਹਨ ਅਤੇ ਗੱਲਬਾਤ ਚੱਲ ਰਹੀ ਹੈ। ਦੋਵੇਂ ਭਾਜਪਾ 'ਚ ਸ਼ਾਮਲ ਹੋ ਕੇ ਆਉਣ ਵਾਲੀਆਂ ਨਿਗਮ ਚੋਣਾਂ ਅਤੇ ਲੋਕ ਸਭਾ ਚੋਣਾਂ ਲੜਨ ਜਾ ਰਹੇ ਹਨ। ਬੈਂਸ ਵੱਲੋਂ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸਿਮਰਜੀਤ ਬੈਂਸ ਨੇ ਦਸਿਆ ਕਿ ਲੋਕ ਇਨਸਾਫ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਸਭ ਦੀ ਸਹਿਮਤੀ ਨਾਲ ਹੀ ਆਖਰੀ ਫੈਸਲਾ ਲਿਆ ਜਾਵੇਗਾ। 
 
ਵਿਵਾਦਾਂ 'ਚ ਬੈਂਸ... ਕਤਲ ਦੀ ਕੋਸ਼ਿਸ ਤੋਂ ਲੈ ਕੇ ਜਬਰ ਜਿਨਾਹ ਦੇ ਕੇਸ ਚੱਲ ਰਹੇ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਹੈ। ਉਹ ਹਮੇਸ਼ਾ ਤੋਂ ਹੀ ਕਿਸੇ ਨਾ ਕਿਸੇ ਵਿਵਾਦ ਵਿੱਚ ਘਿਰੇ ਰਹੇ ਹਨ। ਉਹਨਾਂ ਤੇ ਔਰਤ ਨਾਲ ਜਬਰ ਜਿਨਾਹ ਦੇ ਆਰੋਪ ਵੀ ਲਗ ਚੁੱਕੇ ਹਨ। ਇਸ ਮਾਮਲੇ ਵਿੱਚ ਉਹ ਜਮਾਨਤ ਤੇ ਬਾਹਰ ਆਏ ਹਨ। ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਅਤੇ 6 ਹੋਰ ਵਿਅਕਤੀਆਂ ਨੂੰ ਬਲਾਤਕਾਰ ਮਾਮਲੇ ਦੀ ਸੁਣਵਾਈ ਲਈ ਨਾ ਆਉਣ ਕਾਰਨ ਭਗੌੜਾ ਕਰਾਰ ਦਿੱਤਾ ਸੀ। ਨਾਲ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਅਦਾਲਤ ਵਿੱਚ ਪੇਸ਼ ਨਾ ਹੋਣ ’ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। 11 ਜੁਲਾਈ ਨੂੰ ਬੈਂਸ ਨੇ ਆਪਣੇ ਚਾਰ ਸਾਥੀਆਂ ਸਮੇਤ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਦੱਸ ਦੇਈਏ ਕਿ ਬੈਂਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਵੀ ਦਰਜ ਹੈ। ਚੋਣ ਹਿੰਸਾ ਦੌਰਾਨ ਬੈਂਸ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਦੀ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਨਾਲ ਲੜਾਈ ਹੋ ਗਈ ਸੀ।

ਇਹ ਵੀ ਪੜ੍ਹੋ