Loksabha Election2024: ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਮਲੂਕਾ ਹੋਣਗੇ ਭਾਜਪਾ 'ਚ ਸ਼ਾਮਲ!

ਸੂਤਰਾਂ ਅਨੁਸਾਰ ਭਾਜਪਾ ਵੱਲੋਂ ਬਠਿੰਡਾ ਸੀਟ ਤੋਂ ਪਰਮਪਾਲ ਕੌਰ ਮਲੂਕਾ ਨੂੰ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਪਰਮਪਾਲ ਕੌਰ ਮਲੂਕਾ ਆਪਣੇ ਪਰਿਵਾਰ ਸਮੇਤ ਅਗਲੇ 24 ਘੰਟਿਆਂ 'ਚ ਭਾਜਪਾ 'ਚ ਸ਼ਾਮਲ ਹੋ ਸਕਦੀ ਹੈ। ਪਰਮਪਾਲ ਕੌਰ ਨੇ ਵੀ ਆਪਣੇ ਸਾਥੀਆਂ ਨੂੰ ਮਦਦ ਲਈ ਫੋਨ 'ਤੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

Share:

Lok Sabha Election 2024: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ। ਵੱਡੇ ਨੇਤਾਵਾਂ ਵੱਲੋਂ ਦਲ-ਬਲਦ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਆਪਣੀ ਨੂੰਹ ਪਰਮਪਾਲ ਕੌਰ ਮਲੂਕਾ ਅਤੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨਾਲ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਮਲੂਕਾ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੰਤਿਮ ਮੀਟਿੰਗ ਹੋ ਚੁੱਕੀ ਹੈ। ਇਸ ਮੁਲਾਕਾਤ ਤੋਂ ਬਾਅਦ ਹੀ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੂਤਰਾਂ ਅਨੁਸਾਰ ਭਾਜਪਾ ਜਲਦੀ ਹੀ ਬਠਿੰਡਾ ਸੀਟ ਤੋਂ ਪਰਮਪਾਲ ਕੌਰ ਮਲੂਕਾ ਨੂੰ ਆਪਣਾ ਉਮੀਦਵਾਰ ਐਲਾਨ ਦੇਵੇਗੀ। ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਮੈਂਬਰ ਹਨ।

ਇਸ ਸ਼ਰਤ ਤੇ ਭਾਜਪਾ ਵਿੱਚ ਹੋ ਰਹੇ ਸ਼ਾਮਲ

ਸੂਤਰਾਂ ਮੁਤਾਬਕ ਮਲੂਕਾ ਆਪਣੀ ਨੂੰਹ ਪਰਮਪਾਲ ਕੌਰ ਮਲੂਕਾ ਨੂੰ ਬਠਿੰਡਾ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜਨ ਦੀ ਇਜਾਜ਼ਤ ਦੇਣ ਦੀ ਸ਼ਰਤ 'ਤੇ ਹੀ ਭਾਜਪਾ 'ਚ ਸ਼ਾਮਲ ਹੋ ਰਹੇ ਹਨ। ਇਸ ਤੋਂ ਇਲਾਵਾ ਭਾਜਪਾ ਵੱਲੋਂ ਸਿਕੰਦਰ ਸਿੰਘ ਮਲੂਕਾ ਨੂੰ ਵੀ ਅਹੁਦਾ ਦਿੱਤਾ ਜਾ ਸਕਦਾ ਹੈ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ਵਿੱਚ ਸੁਖਬੀਰ ਨੇ ਰਾਮਪੁਰਾ ਫੂਲ ਦੀ ਵਾਗਡੋਰ ਸਿਕੰਦਰ ਸਿੰਘ ਮਲੂਕਾ ਨੂੰ ਅਤੇ ਮੌੜ ਖੇਤਰ ਦੀ ਵਾਗਡੋਰ ਗੁਰਪ੍ਰੀਤ ਮਲੂਕਾ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਵੱਲੋਂ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮਲੂਕਾ ਪਰਿਵਾਰ ਅਕਾਲੀ ਦਲ ਨੂੰ ਨਾ ਛੱਡੇ।

ਇਹ ਵੀ ਪੜ੍ਹੋ