Lok Sabha Elections 2024: ਅਕਾਲੀ ਦਲ ਨੂੰ ਵੱਡਾ ਝਟਕਾ, ਵਿਪਨ ਸੂਦ ਕਾਕਾ ਨੇ ਚੋਣਾਂ ਲੜਨ ਤੋਂ ਕੀਤੀ ਨਾਂਹ

ਇਸ ਵਾਰ ਸ਼੍ਰੋਮਣੀ ਅਕਾਲੀ ਦਲ ਵੀ ਕਾਕੇ ਤੋਂ ਬਾਅਦ ਨਵਾਂ ਚਿਹਰਾ ਲੱਭਣ ਦੀ ਕਾਹਲੀ ਵਿੱਚ ਕਰਨ ਦੀ ਬਜਾਏ ਆਪਣੇ ਪੁਰਾਣੇ ਸਿੱਖ ਚਿਹਰਿਆਂ 'ਤੇ ਹੀ ਦਾਅ ਖੇਡਣ ਦੀ ਤਿਆਰੀ ਕਰ ਰਿਹਾ ਹੈ।

Share:

Lok Sabha Elections 2024: ਭਾਜਪਾ ਨੇ ਲੁਧਿਆਣਾਂ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉੱਥੇ ਹੀ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਨਾ ਹੋਣ ਕਾਰਨ ਇੱਕਲੇ ਚੋਣ ਲੜਨ ਦਾ ਫੈਸਲਾ ਲਿਆ ਹੈ। ਪਾਰਟੀ ਇੱਥੋਂ ਹਿੰਦੂ ਚਿਹਰੇ ਨੂੰ ਮੈਦਾਨ ਵਿੱਚ ਉਤਾਰਨ ਦੀ ਕੋਸ਼ਿਸ਼ ਕਰ ਰਹੀ ਸੀ। ਢਾਈ ਸਾਲ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵਿਪਨ ਸੂਦ ਕਾਕਾ ਦੇ ਨਾਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਕਾਕਾ ਨੇ ਚੋਣ ਲੜਨ ਤੋਂ ਹੱਥ ਪਿੱਛੇ ਖਿੱਚ ਲਏ ਹਨ। ਇਸ ਨਾਲ ਅਕਾਲੀ ਦਲ ਨੂੰ ਝਟਕਾ ਲੱਗਾ ਹੈ ਅਤੇ ਇਸ ਤੋਂ ਬਾਅਦ ਸਭ ਦੀਆਂ ਨਜ਼ਰਾਂ ਸਿੱਖ ਆਗੂਆਂ 'ਤੇ ਹਨ।

ਇਸ ਕਰਕੇ ਚੋਣਾਂ ਲੜਨ ਤੋਂ ਕੀਤੀ ਨਾਂਹ

ਕਾਕਾ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ। ਇਸ ਕਾਰਨ ਉਹ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਉਨ੍ਹਾਂ ਇਹ ਗੱਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਦੱਸ ਦਿੱਤੀ ਹੈ। ਕਾਕਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਦੇ ਰਹਿਣਗੇ। ਇਸ ਦੇ ਨਾਲ ਹੀ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਵੀ ਕਾਕੇ ਤੋਂ ਬਾਅਦ ਨਵਾਂ ਚਿਹਰਾ ਲੱਭਣ ਦੀ ਕਾਹਲੀ ਵਿੱਚ ਕਰਨ ਦੀ ਬਜਾਏ ਆਪਣੇ ਪੁਰਾਣੇ ਸਿੱਖ ਚਿਹਰਿਆਂ 'ਤੇ ਹੀ ਦਾਅ ਖੇਡਣ ਦੀ ਤਿਆਰੀ ਕਰ ਰਿਹਾ ਹੈ।

ਇਨ੍ਹਾਂ ਆਗੂਆਂ ਤੇ ਖੇਡਿਆ ਸਕਦਾ ਹੈ ਦਾਅ

ਸੁਖਬੀਰ ਬਾਦਲ ਦੀ ਨਜ਼ਰ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪਰੋਪਕਾਰ ਸਿੰਘ ਘੁੰਮਣ 'ਤੇ ਹੈ। ਘੁੰਮਣ ਪਾਰਟੀ ਟਿਕਟ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ। ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਵੀ ਚੋਣ ਮੈਦਾਨ ਵਿੱਚ ਸਨ।

ਇਹ ਵੀ ਪੜ੍ਹੋ