Lok Sabha Elections2024: ਸੂਬੇ ਦੇ 13 ਲੋਕ ਸਭਾ ਹਲਕਿਆਂ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ, ਰੌਬਿਨ ਸਾਂਪਲਾ ਦਾ ਨਾਂ ਵੀ ਸ਼ਾਮਲ

Lok Sabha Elections2024: ਰੌਬਿਨ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਦਾ ਇੰਚਾਰਜ ਲਾਇਆ ਗਿਆ ਹੈ। ਇਸੇ ਤਰ੍ਹਾਂ ਮਹਿੰਦਰ ਭਗਤ ਨੂੰ ਜਲੰਧਰ ਦਾ ਇੰਚਾਰਜ ਲਾਇਆ ਗਿਆ ਹੈ। ਇਸ ਸਬੰਧੀ ਹੁਕਮ ਭਾਜਪਾ ਐਸਸੀ ਮੋਰਚਾ ਦੇ ਪ੍ਰਧਾਨ ਐਸ.ਆਰ ਲੱਧੜ ਵੱਲੋਂ ਜਾਰੀ ਕੀਤੇ ਗਏ ਹਨ।

Share:

Lok Sabha Elections2024: ਲੋਕ ਸਭਾ ਚੋਣਾਂ ਦੌਰਾਨ ਭਾਜਪਾ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ। ਇਸੇ ਲੜੀ ਤਹਿਤ ਹੁਣ ਭਾਜਪਾ ਦੇ ਐੱਸਸੀ ਸੈੱਲ ਨੇ ਸੂਬੇ ਦੇ 13 ਲੋਕ ਸਭਾ ਹਲਕਿਆਂ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਇਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਦੇ ਕਰੀਬੀ ਅਤੇ ਭਤੀਜੇ ਰਾਬਿਨ ਸਾਂਪਲਾ ਦਾ ਨਾਂ ਵੀ ਸ਼ਾਮਲ ਹੈ।

ਰੌਬਿਨ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਦਾ ਇੰਚਾਰਜ ਲਾਇਆ ਗਿਆ ਹੈ। ਇਸੇ ਤਰ੍ਹਾਂ ਮਹਿੰਦਰ ਭਗਤ ਨੂੰ ਜਲੰਧਰ ਦਾ ਇੰਚਾਰਜ ਲਾਇਆ ਗਿਆ ਹੈ। ਇਸ ਸਬੰਧੀ ਹੁਕਮ ਭਾਜਪਾ ਐਸਸੀ ਮੋਰਚਾ ਦੇ ਪ੍ਰਧਾਨ ਐਸ.ਆਰ ਲੱਧੜ ਵੱਲੋਂ ਜਾਰੀ ਕੀਤੇ ਗਏ ਹਨ।

ਬਾਕੀ ਰਾਜਾਂ ਦੇ ਮੁਕਾਬਲੇ ਪੰਜਾਬ ਦੀ ਆਬਾਦੀ ਸਭ ਤੋਂ ਵੱਧ

ਪੰਜਾਬ ਵਿੱਚ ਦਲਿਤ ਆਬਾਦੀ ਲਗਭਗ 33 ਫੀਸਦੀ ਹੈ। ਜੋ ਕਿ ਬਾਕੀ ਰਾਜਾਂ ਦੇ ਮੁਕਾਬਲੇ ਸਭ ਤੋਂ ਵੱਧ ਹੈ। ਪੇਂਡੂ ਖੇਤਰਾਂ ਵਿੱਚ ਇਹ ਆਬਾਦੀ 37 ਫੀਸਦੀ ਤੱਕ ਪਹੁੰਚ ਜਾਂਦੀ ਹੈ। ਦੁਆਬਾ ਖੇਤਰ ਵਿੱਚ ਇਹ ਅਨੁਪਾਤ 40 ਤੋਂ 50 ਫੀਸਦੀ ਤੱਕ ਪਹੁੰਚ ਜਾਂਦਾ ਹੈ। ਸਾਰੀਆਂ ਪਾਰਟੀਆਂ ਦੀ ਨਜ਼ਰ ਇਸ ਵੋਟ ਬੈਂਕ 'ਤੇ ਹੈ। ਇਸ ਸਬੰਧੀ ਸਾਰੀਆਂ ਧਿਰਾਂ ਯਤਨਸ਼ੀਲ ਹਨ।

ਇਹ ਵੀ ਪੜ੍ਹੋ