Lok Sabha Elections: 'ਆਪ' ਅੱਜ ਬਣਾਏਗੀ ਰਣਨੀਤੀ, CM ਮਾਨ ਤੇ ਸੰਜੇ ਸਿੰਘ ਕਰਨਗੇ ਵਿਧਾਇਕਾਂ ਤੇ ਉਮੀਦਵਾਰਾਂ ਨਾਲ ਮੁਲਾਕਾਤ

Lok Sabha Elections: 'ਆਪ' ਨੇ ਹੁਣ ਤੱਕ ਕੁੱਲ 10 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹਾਲਾਂਕਿ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਪਾਰਟੀ ਛੱਡਣ ਤੋਂ ਬਾਅਦ ਹੁਣ ਜਲੰਧਰ ਤੋਂ ਨਵੇਂ ਉਮੀਦਵਾਰ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਪਾਰਟੀ ਨੇ ਪੰਜ ਮੰਤਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ।

Share:

Lok Sabha Elections: ਆਮ ਆਦਮੀ ਪਾਰਟੀ (ਆਪ) ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਅਤੇ ਸਾਰੀਆਂ 13 ਸੀਟਾਂ 'ਤੇ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰ ਰਹੀ ਹੈ। ਇਸ ਸੰਦਰਭ 'ਚ ਅੱਜ ਮੁੱਖ ਮੰਤਰੀ ਨਿਵਾਸ 'ਤੇ ਚੋਣਾਂ ਸਬੰਧੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਸੀਐਮ ਭਗਵੰਤ ਮਾਨ ਦੇ ਨਾਲ ਕੁਝ ਦਿਨ ਪਹਿਲਾਂ ਜੇਲ੍ਹ ਤੋਂ ਬਾਹਰ ਆਏ ‘ਆਪ’ ਆਗੂ ਸੰਜੇ ਸਿੰਘ ਅਤੇ ਸੰਗਠਨ ਦੇ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੀ ਹਾਜ਼ਰ ਹੋਣਗੇ। ਮੀਟਿੰਗ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਮੀਟਿੰਗ ਵਿੱਚ ਸੂਬੇ ਦੇ ਸਾਰੇ 92 ਵਿਧਾਇਕ ਅਤੇ ਲੋਕ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਤੇ ਆਗੂ ਹਾਜ਼ਰ ਰਹਿਣਗੇ।

ਸੀਐਮ ਮਾਨ ਹਲਕਿਆਂ ਦੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਲੈ ਰਹੇ ਫੀਡਬੈਕ

'ਆਪ' ਲੋਕ ਸਭਾ ਚੋਣਾਂ (2022) ਅਤੇ ਵਿਧਾਨ ਸਭਾ ਚੋਣਾਂ 'ਚ ਜਿੱਤ ਨੂੰ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਚੋਣ ਵਿੱਚ ਜਿੱਤ ਯਕੀਨੀ ਬਣਾਉਣ ਲਈ ਵੀ ਅਜਿਹੀ ਰਣਨੀਤੀ ਬਣਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਵਾਰ ਮੀਟਿੰਗ ਕਰਕੇ ਸਾਰੇ ਹਲਕਿਆਂ ਦੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲਈ। ਇਸ ਤੋਂ ਇਲਾਵਾ ਉਨ੍ਹਾਂ ਪਾਰਟੀ ਦੀ ਤਾਕਤ ਕਹੇ ਜਾਣ ਵਾਲੇ ਵਲੰਟੀਅਰਾਂ ਨਾਲ ਵੀ ਪਹਿਲੀ ਵਾਰ ਮੀਟਿੰਗ ਕੀਤੀ ਹੈ। ਜਦੋਂਕਿ ਡਾ. ਸੰਦੀਪ ਪਾਠਕ ਜ਼ਿਲ੍ਹਾ ਪੱਧਰ 'ਤੇ ਮੀਟਿੰਗਾਂ ਕਰ ਰਹੇ ਹਨ|

ਚੋਣ ਮੁੱਦਿਆਂ 'ਤੇ ਵਿਚਾਰ ਚਰਚਾ

ਇਸ ਬੈਠਕ 'ਚ ਇਹ ਵੀ ਤੈਅ ਕੀਤਾ ਜਾਵੇਗਾ ਕਿ ਹੁਣ ਚੋਣ ਕਿਵੇਂ ਲੜਨੀ ਹੈ। ਵਿਰੋਧੀ ਪਾਰਟੀਆਂ ਨੂੰ ਕਿਹੜੇ ਮੁੱਦਿਆਂ 'ਤੇ ਘੇਰਨਾ ਪਵੇਗਾ? ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਪਾਰਟੀ ਦੀ ਤਾਕਤ ਕਿਵੇਂ ਬਣਾਇਆ ਜਾਵੇ। ਇਸ ਦੇ ਨਾਲ ਹੀ ਪਾਰਟੀ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਵਿੱਚ ਕਿਵੇਂ ਲਿਜਾਣਾ ਹੈ। ਪਾਰਟੀ ਆਗੂਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਵੀ ਯਤਨ ਕੀਤੇ ਜਾਣਗੇ। ਹਾਲਾਂਕਿ, ਸੀਐਮ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਸਰਕਾਰ ਦਾ ਕੰਮ ਲੋਕਾਂ ਵਿੱਚ ਲੈ ਕੇ ਜਾਣਾ ਹੈ।

ਇਹ ਵੀ ਪੜ੍ਹੋ