Ludhiana: ਬੇਕਾਬੂ ਹੋਈ ਪੰਜਾਬ ਪੁਲਿਸ ਦੀ ਬੱਸ ਠੇਕੇ ਵਿੱਚ ਵੜੀ, 4 ਪੁਲਿਸ ਮੁਲਾਜ਼ਮ ਜ਼ਖਮੀ

ਦੱਸ ਦੇਈਏ ਕਿ ਇਸ ਹਾਦਸੇ ਵਿੱਚ ਇੱਕ ਬਾਈਕ ਵੀ ਨੁਕਸਾਨੀ ਗਈ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੰਜਾਬ ਪੁਲਿਸ ਦੀ ਸੁਰੱਖਿਆ ਵਾਲੀ ਬੱਸ ਦਾ ਅਗਲਾ ਹਿੱਸਾ ਟੁੱਟ ਗਿਆ।

Share:

Punjab News: ਲੁਧਿਆਣਾ ਬੱਸ ਸਟੈਂਡ ਨੇੜੇ ਪੰਜਾਬ ਪੁਲਿਸ ਦੀ ਬੱਸ ਬਰੇਕ ਫੇਲ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ। ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਸ਼ਰਾਬ ਦੇ ਠੇਕੇ ਨਾਲ ਟਕਰਾ ਕੇ ਨੁਕਸਾਨੀ ਗਈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਦਾ ਸ਼ਟਰ ਵੀ ਟੁੱਟ ਗਿਆ। ਬੱਸ ਵਿੱਚ 13 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ। ਖੁਸ਼ਕਿਸਮਤੀ ਰਹੀ ਕਿ ਹਾਦਸੇ ਵਿੱਚ 4 ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਇਲਾਜ ਵੀ ਕਰਵਾਇਆ।

ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਜਾ ਰਹੇ ਸਨ ਮੁਲਾਜ਼ਮ

ਥਾਣਾ ਡਿਵੀਜ਼ਨ ਨੰਬਰ 5 ਦੇ ਐਸਐਚਓ ਧਰਮਪਾਲ ਚੌਧਰੀ ਨੇ ਦੱਸਿਆ ਕਿ ਇਹ ਹਾਦਸਾ ਰਾਤ ਸਾਢੇ 9 ਵਜੇ ਦੇ ਕਰੀਬ ਵਾਪਰਿਆ। ਪੁਲਿਸ ਮੁਲਾਜ਼ਮ ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਡਿਊਟੀ ਲਈ ਜਾ ਰਹੇ ਸਨ। ਬੱਸ ਸਟੈਂਡ ਪੁਲ ਤੋਂ ਉਤਰਦੇ ਸਮੇਂ ਅਚਾਨਕ ਬ੍ਰੇਕ ਫੇਲ ਹੋ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ