Ludhiana: ਸ਼ੱਕੀ ਹਾਲਾਤਾਂ ਵਿੱਚ ਲਟਕਦੀ ਮਿਲੀ ਵਪਾਰੀ ਦੀ ਲਾਸ਼,ਪਰਿਵਾਰ ਤੇ ਲੱਗੇ ਮਾਨਸਿਕ ਤੌਰ ਤੇ ਪਰੇਸ਼ਾਨ ਕਰਨ ਦੇ ਦੋਸ਼

ਵਿਕਰਮ ਨੇ ਦੱਸਿਆ ਕਿ ਨਰੇਸ਼ ਨੂੰ ਉਸਦੇ ਪਰਿਵਾਰਕ ਮੈਂਬਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦੇ ਸਨ। ਉਸ ਦੀ ਮੌਤ ਤੋਂ ਦੋ ਦਿਨ ਪਹਿਲਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਚੌੜਾ ਬਾਜ਼ਾਰ ਸਥਿਤ ਉਸ ਦੀ ਦੁਕਾਨ 'ਤੇ ਉਸ ਨੂੰ ਧਮਕੀਆਂ ਦਿੱਤੀਆਂ ਸਨ।

Share:

Punjab News: ਮੰਗਲਵਾਰ ਨੂੰ ਦੇਰ ਰਾਤ ਲੁਧਿਆਣਾ ਵਿੱਚ ਇੱਕ ਕੱਪੜਾ ਕਾਰੋਬਾਰੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਲਟਕਦੀ ਮਿਲੀ। ਉਸ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਮ੍ਰਿਤਕ ਦਾ ਨਾਂ ਨਰੇਸ਼ ਹੈ। ਉਸਦੀ ਚੌੜਾ ਬਾਜ਼ਾਰ ਵਿੱਚ ਕੱਪੜਿਆਂ ਦੀ ਦੁਕਾਨ ਹੈ।

ਜਾਣਕਾਰੀ ਦਿੰਦਿਆਂ ਵਿਕਰਮ ਵਿੱਕੀ ਨੇ ਦੱਸਿਆ ਕਿ ਕਰੀਬ 4 ਸਾਲ ਪਹਿਲਾਂ ਉਸ ਨੇ ਆਪਣੇ ਭਰਾ ਨਰੇਸ਼ ਨੂੰ ਉਸਦਾ ਹਿੱਸਾ ਦੇ ਕੇ ਵੱਖ ਕਰ ਦਿੱਤਾ ਸੀ। ਨਰੇਸ਼ ਦੀ ਪਤਨੀ, ਬੱਚੇ ਅਤੇ ਸਾਲਾ ਉਸ 'ਤੇ ਪਰਿਵਾਰ ਤੋਂ ਵੱਖ ਹੋਣ ਲਈ ਲਗਾਤਾਰ ਦਬਾਅ ਪਾਉਂਦੇ ਸਨ। ਹੁਣ ਨਰੇਸ਼ 33 ਫੁੱਟਾ ਰੋਡ 'ਤੇ ਰਹਿੰਦਾ ਸੀ। ਵਿਕਰਮ ਦਾ ਦੋਸ਼ ਹੈ ਕਿ ਨਰੇਸ਼ ਦੀ ਪਤਨੀ, ਸਾਲਾ ਅਤੇ ਬੱਚੇ ਉਸ ਦੀ ਕੁੱਟਮਾਰ ਕਰਦੇ ਸਨ।

ਪਰਿਵਾਰਕ ਮੈਂਬਰ ਕਰਦੇ ਸਨ ਮਾਨਸਿਕ ਤੌਰ ਤੇ ਪਰੇਸ਼ਾਨ

ਵਿਕਰਮ ਨੇ ਦੱਸਿਆ ਕਿ ਨਰੇਸ਼ ਨੂੰ ਉਸਦੇ ਪਰਿਵਾਰਕ ਮੈਂਬਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦੇ ਸਨ। ਨਰੇਸ਼ ਦੀ ਮੌਤ ਤੋਂ ਦੋ ਦਿਨ ਪਹਿਲਾਂ ਚੌੜਾ ਬਾਜ਼ਾਰ ਸਥਿਤ ਉਸ ਦੀ ਦੁਕਾਨ 'ਤੇ ਪਰਿਵਾਰਕ ਮੈਂਬਰਾਂ ਨੇ ਆ ਕੇ ਧਮਕੀਆਂ ਦਿੱਤੀਆਂ ਸਨ। ਵਿਕਰਮ ਮੁਤਾਬਕ ਉਸ ਨੂੰ ਫੋਰਟਿਸ ਹਸਪਤਾਲ ਤੋਂ ਨਰੇਸ਼ ਦੇ ਸਾਂਢੂ ਪਵਨ ਦਾ ਫੋਨ ਆਇਆ ਜਿਸ ਨੇ ਉਸ ਨੂੰ ਨਰੇਸ਼ ਦੀ ਮੌਤ ਬਾਰੇ ਜਾਣਕਾਰੀ ਦਿੱਤੀ। ਉਸ ਨੇ ਜਮਾਲਪੁਰ ਥਾਣੇ ਵਿੱਚ ਪਰਿਵਾਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।

ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

ਥਾਣਾ ਜਮਾਲਪੁਰ ਦੇ ਐਸਐਚਓ ਜਸਪਾਲ ਸਿੰਘ ਅਨੁਸਾਰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾਇਆ ਹੈ। ਲਾਸ਼ ਪਰਿਵਾਰਕ ਮੈਂਬਰਾਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ