Ludhiana: CM ਮਾਨ ਅਤੇ ਕੇਜਰੀਵਾਲ ਦੀ ਨਸ਼ਿਆਂ ਖਿਲਾਫ ਪੈਦਲ ਯਾਤਰਾ ਸ਼ੁਰੂ,6000 ਬੱਚਿਆਂ ਨੂੰ ਚੁਕਾਈ ਸਹੁੰ

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਇਸ ਮਾਰਚ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸ਼ਹਿਰ ਦੀਆਂ ਸੜਕਾਂ 'ਤੇ 1000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਐਏ ਹਨ। ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਸਬੰਧੀ ਲੋਕਾਂ ਨੂੰ ਵੀ ਸੰਬੋਧਨ ਕਰਨਗੇ।

Share:

ਪੰਜਾਬ ਨਿਊਜ਼। ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਖਿਲਾਫ ਪੈਦਲ ਯਾਤਰਾ ਸ਼ੁਰੂ ਹੋ ਚੁੱਕੀ ਹੈ। ਸੀਐੱਮ ਮਾਨ ਅਤੇ ਕੇਜਰੀਵਾਲ ਦੇ ਵੱਲੋਂ ਛੇ ਹਜ਼ਾਰ ਬੱਚਿਆਂ ਨੂੰ ਨਸ਼ਿਆਂ ਨੂੰ ਖਤਮ ਕਰਨ ਲਈ ਸਹੁੰ ਚੁਕਾਈ। ਇਸ ਦੌਰਾਨ ਮਾਰਚ ਪਾਸਟ ਵੀ ਕੀਤਾ ਗਿਆ। ਇਸ ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਦਿਆਰਥੀਆਂ ਦਾ ਉਤਸ਼ਾਹ ਦੇਖਣ ਯੋਗ ਸੀ।

ਸ਼ਹਿਰ ਦੀਆਂ ਸੜਕਾਂ ਤੇ 1 ਹਜ਼ਾਰ ਪੁਲਿਸ ਕਰਮਚਾਰੀ ਤੈਨਾਤ

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਇਸ ਮਾਰਚ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸ਼ਹਿਰ ਦੀਆਂ ਸੜਕਾਂ 'ਤੇ 1000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਐਏ ਹਨ। ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਸਬੰਧੀ ਲੋਕਾਂ ਨੂੰ ਵੀ ਸੰਬੋਧਨ ਕਰਨਗੇ। ਪਦਯਾਤਰਾ ਦੇ ਸਵਾਗਤ ਲਈ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਭਗਵੰਤ ਮਾਨ ਅਤੇ ਕੇਜਰੀਵਾਲ 2 ਵਜੇ ਤੱਕ ਲੁਧਿਆਣਾ ਵਿੱਚ ਰਹਿਣਗੇ ਫਿਰ ਉਹ ਚੰਡੀਗੜ੍ਹ ਵਾਪਸ ਚਲੇ ਜਾਣਗੇ। ਫਿਰ 3 ਅਪ੍ਰੈਲ ਨੂੰ, ਮਾਨ ਅਤੇ ਕੇਜਰੀਵਾਲ ਆਈ.ਟੀ.ਆਈ. ਦਾ ਦੌਰਾ ਕਰਨਗੇ।

ਮੁੱਖ ਮੰਤਰੀ ਦੀ ਨਸ਼ਿਆਂ ਖਿਲਾਫ ਸਹੁੰ

ਮੈਂ ਪੰਜਾਬ ਦੀ ਧਰਤੀ ਦਾ ਸੱਚਾ ਪੁੱਤਰ ਹਾਂ। ਅੱਜ, ਮੈਂ ਪੰਜਾਬ ਦੀ ਧਰਤੀ 'ਤੇ ਸਹੁੰ ਖਾਂਦਾ ਹਾਂ ਕਿ ਮੈਂ ਨਸ਼ੇ ਨਹੀਂ ਕਰਾਂਗਾ। ਮੈਂ ਆਪਣੇ ਦੋਸਤਾਂ, ਪਰਿਵਾਰ ਅਤੇ ਸਮਾਜ ਨੂੰ ਨਸ਼ੇ ਤੋਂ ਦੂਰ ਰੱਖਣ ਦੀ ਪੂਰੀ ਕੋਸ਼ਿਸ਼ ਕਰਾਂਗਾ। ਜਿੱਥੇ ਵੀ ਮੈਂ ਨਸ਼ੇ ਵਿਕਦੇ ਦੇਖਾਂਗਾ, ਮੈਂ ਆਪਣੀ ਆਵਾਜ਼ ਬੁਲੰਦ ਕਰਾਂਗਾ, ਮੈਂ ਡਰਾਂਗਾ ਨਹੀਂ ਕਿਉਂਕਿ ਇਸ ਜੰਗ ਵਿੱਚ ਪਰਮਾਤਮਾ ਮੇਰੇ ਨਾਲ ਹੈ।

ਇਹ ਵੀ ਪੜ੍ਹੋ