Ludhiana: ਨਿਗਮ ਦਫਤਰ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ ਸਾਂਸਦ ਬਿੱਟੂ, ਆਸ਼ੂ ਸਣੇ 60 ਲੋਕਾਂ ਤੇ ਵੱਡੀ ਕਾਰਵਾਈ, ਪੜ੍ਹੋ ਪੂਰੀ ਖ਼ਬਰ

Ludhiana: ਤਿੰਨੋਂ ਨੇਤਾਵਾਂ ਸਣੇ 50-60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਫ਼ਤਰੀ ਡਿਊਟੀ ਵਿੱਚ ਵਿਘਨ ਪਾਉਣ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਥਾਣਾ ਸਦਰ ਵਿੱਚ ਦਰਜ ਕਰ ਲਿਆ ਗਿਆ ਹੈ। ਫਿਲਹਾਲ ਲੁਧਿਆਣਾ ਪੁਲਿਸ ਦੇ ਅਫਸਰ ਇਸ ਮਾਮਲੇ ਵਿੱਚ ਚੁੱਪ ਵੱਟ ਰਹੇ ਹਨ।

Share:

Ludhiana: ਨਿਗਮ ਜ਼ੋਨ ਏ ਦੇ ਦਫਤਰ ਦੇ ਬਾਹਰ ਧਰਨਾ ਦੇਣ ਦੇ ਮਾਮਲੇ 'ਚ ਲੁਧਿਆਣਾ ਪੁਲਿਸ ਨੇ ਕਾਰਵਾਈ ਕਰ ਦਿੱਤੀ ਹੈ। ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਕੇ ਤਾਲਾ ਲਗਾਉਣ ਵਾਲੇ ਕਾਂਗਰਸੀ ਸਾਂਸਦਲ ਰਵਨੀਤ ਸਿੰਘ ਬਿੱਟੂ, ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾਰ ਦੇ ਨਾਲ-ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਸ਼ਿਆਮ ਸੁੰਦਰ ਨੂੰ ਤੇ ਐਕਸ਼ਨ ਲਿਆ ਹੈ। ਤਿੰਨੋਂ ਨੇਤਾਵਾਂ ਸਣੇ 50-60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਫ਼ਤਰੀ ਡਿਊਟੀ ਵਿੱਚ ਵਿਘਨ ਪਾਉਣ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਥਾਣਾ ਸਦਰ ਵਿੱਚ ਦਰਜ ਕਰ ਲਿਆ ਗਿਆ ਹੈ। ਫਿਲਹਾਲ ਲੁਧਿਆਣਾ ਪੁਲਿਸ ਦੇ ਅਫਸਰ ਇਸ ਮਾਮਲੇ ਵਿੱਚ ਚੁੱਪ ਵੱਟ ਰਹੇ ਹਨ।

ਬਿੱਟੂ ਦੀ ਪੁਲਿਸ ਮੁਲਾਜ਼ਮਾਂ ਨਾਲ ਹੋਈ ਸੀ ਝੜਪ ਅਤੇ ਹੱਥੋਪਾਈ 

ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਮੰਗਲਵਾਰ ਨੂੰ ਨਗਰ ਨਿਗਮ ਦੇ ਜ਼ੋਨ ਏ ਦੇ ਮੁੱਖ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਸਮੇਂ ਨਗਰ ਨਿਗਮ ਨੂੰ ਤਾਲਾ ਲੱਗਿਆ ਹੋਇਆ ਸੀ, ਉਸ ਸਮੇਂ ਸਾਰੇ ਮੁਲਾਜ਼ਮ ਤੇ ਅਫਸਰ ਸੀਟਾਂ 'ਤੇ ਬੈਠੇ ਕੰਮ ਕਰ ਰਹੇ ਸਨ। ਸਖ਼ਤ ਸੁਰੱਖਿਆ ਦੇ ਬਾਵਜੂਦ ਬਿੱਟੂ, ਆਸ਼ੂ ਅਤੇ ਸੰਜੇ ਤਲਵਾੜ ਬੈਰੀਕੇਡਿੰਗ ਟੱਪ ਕੇ ਮੁੱਖ ਗੇਟ ਤੱਕ ਪੁੱਜੇ। ਇਸ ਦੌਰਾਨ ਤਿੰਨਾਂ ਆਗੂਆਂ ਦੀ ਪੁਲਿਸ ਮੁਲਾਜ਼ਮਾਂ ਨਾਲ ਝੜਪ ਅਤੇ ਹੱਥੋਪਾਈ ਹੋ ਗਈ।

ਨਿਗਮ ਮੁਲਾਜ਼ਮਾਂ ਅਤੇ ਕਾਂਗਰਸੀਆਂ ਵਿਚਾਲੇ ਹੋਇਆ ਸੀ ਝਗੜਾ 

ਜਾਣਕਾਰੀ ਦੇ ਅਨੁਸਾਰ ਕੱਲ ਲੁਧਿਆਣਾ ਨਗਰ ਨਿਗਮ ਦੇ ਮੁਲਾਜ਼ਮਾਂ ਅਤੇ ਕਾਂਗਰਸੀਆਂ ਵਿਚਾਲੇ ਝਗੜਾ ਹੋ ਗਿਆ ਸੀ। ਦੋਸ਼ ਹੈ ਕਿ ਪੁਲਿਸ ਵੱਲੋਂ ਉਕਤ ਕਾਂਗਰਸੀ ਆਗੂਆਂ ਨਾਲ ਵੀ ਮਾੜਾ ਵਿਵਹਾਰ ਕੀਤਾ ਗਿਆ। ਪੁਲਸ ਨੇ ਇਸ ਦਾ ਨੋਟਿਸ ਲੈਂਦਿਆਂ ਸਾਰਿਆਂ ਨੂੰ ਮਾਮਲੇ 'ਚ ਨਾਮਜ਼ਦ ਕਰ ਲਿਆ। ਪੁਲੀਸ ਅਣਪਛਾਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਮੌਕੇ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰ ਰਹੀ ਹੈ। 

ਇਹ ਵੀ ਪੜ੍ਹੋ