Ludhiana: ਕਾਰ ਖੋਹਣ ਅਤੇ ਕਿਡਨੈਪ ਕਰਨ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਮੋਸਟ ਵਾਂਟੇਡ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ,ਪੋਸਟਰ ਕੀਤਾ ਜਾਰੀ

ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਆਮ ਲੋਕਾਂ ਤੋਂ ਮਦਦ ਲੈਣ ਦਾ ਫੈਸਲਾ ਕੀਤਾ ਹੈ। ਮਨੁੱਖੀ ਸੂਝ-ਬੂਝ ਦੀ ਮਦਦ ਨਾਲ ਪੁਲਿਸ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ

Share:

Punjab News: ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਮੋਸਟ ਵਾਂਟੇਡ ਅਪਰਾਧੀਆਂ ਦੀਆਂ ਤਸਵੀਰਾਂ ਜਾਰੀ ਕੀਤੀ ਹਨ। ਪੁਲਿਸ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਉਨ੍ਹਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ। ਇਨ੍ਹਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਵਾਜਬ ਇਨਾਮ ਦਿੱਤਾ ਜਾਵੇਗਾ। ਇਨ੍ਹਾਂ 4 ਬਦਮਾਸ਼ਾਂ ਦੀਆਂ ਤਸਵੀਰਾਂ ਲੁਧਿਆਣਾ ਪੁਲਿਸ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕੇ।

3 ਦਿਨ ਪਹਿਲਾਂ ਵਾਪਰੀ ਘਟਨਾ ਵਿੱਚ ਲੋੜੀਦੇ ਹਨ ਬਦਮਾਸ਼

ਪੁਲਿਸ ਅਨੁਸਾਰ ਤਿੰਨ ਦਿਨ ਪਹਿਲਾਂ ਇਨ੍ਹਾਂ ਚਾਰ ਬਦਮਾਸ਼ਾਂ ਨੇ ਪੁਲੀਸ ਚੌਕੀ ਕੋਚਰ ਮਾਰਕੀਟ ਤੋਂ 50 ਕਦਮਾਂ ਦੀ ਦੂਰੀ ’ਤੇ ਇੱਕ ਆਈ-20 ਕਾਰ ਖੋਹ ਲਈ ਸੀ। ਬਦਮਾਸ਼ਾਂ ਨੇ ਕਾਰ 'ਚ ਬੈਠੀ ਔਰਤ ਨੂੰ ਵੀ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਔਰਤ ਨੂੰ ਉਸ ਦੇ ਪਤੀ ਨੇ ਬਚਾ ਲਿਆ ਜਿਸ ਨੇ ਦਰਵਾਜ਼ਾ ਖੋਲ੍ਹਿਆ ਅਤੇ ਉਸ ਨੂੰ ਕਾਰ ਵਿੱਚੋਂ ਬਾਹਰ ਕੱਢਿਆ।

ਪੁਲਿਸ ਨੇ ਖੰਗਾਲੇ 125 ਤੋਂ ਵੱਧ ਸੀਸੀਟੀਵੀ ਕੈਮਰੇ

ਘਟਨਾ ਤੋਂ 3 ਦਿਨਾਂ ਬਾਅਦ ਲੁਧਿਆਣਾ ਪੁਲਿਸ ਨੇ 125 ਤੋਂ ਵੱਧ ਸੀਸੀਟੀਵੀ ਕੈਮਰੇ ਚੈੱਕ ਕੀਤੇ ਹਨ ਪਰ ਪੁਲਿਸ ਦੇ ਹੱਥ ਅਜੇ ਵੀ ਖਾਲੀ ਹਨ। ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਆਮ ਲੋਕਾਂ ਤੋਂ ਮਦਦ ਲੈਣ ਦਾ ਫੈਸਲਾ ਕੀਤਾ ਹੈ। ਮਨੁੱਖੀ ਸੂਝ-ਬੂਝ ਦੀ ਮਦਦ ਨਾਲ ਪੁਲਿਸ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਹਿਰ ਵਿੱਚ ਲੱਗੇ ਸੇਫ਼ ਸਿਟੀ ਕੈਮਰਿਆਂ ਦੀ ਮਦਦ ਨਾਲ ਪੁਲਿਸ ਨੇ ਲੁਟੇਰਿਆਂ ਦੀਆਂ ਕੁਝ ਤਸਵੀਰਾਂ ਹਾਸਲ ਕੀਤੀਆਂ ਹਨ। ਪੁਲਿਸ ਨੇ ਕੁੱਝ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਹੈ ਪਰ ਹੁਣ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਹੈ।

ਇਹ ਵੀ ਪੜ੍ਹੋ