Ludhiana: ਚਾਦਰ ਵਿੱਚ ਲਿਪਟੀ ਮਿਲੀ ਔਰਤ ਦੀ ਨਗਨ ਹਾਲਤ ਵਿੱਚ ਲਾਸ਼, ਇਲਾਕੇ ਵਿੱਚ ਫੈਲੀ ਸੰਨਸਨੀ

Police ਦੇ ਵੱਲੋਂ ਲਾਸ਼ ਦੀ ਸ਼ਨਾਖਤ ਕਰਨ ਦੀ ਕਾਫੀ ਕੋਸ਼ਿਸ਼ ਕੀਤੀ ਪਰ ਔਰਤ ਦੀ ਪਹਿਚਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਹੈ।

Share:

ਹਾਈਲਾਈਟਸ

  • ਪੁਲਿਸ ਦੇ ਵੱਲੋਂ ਲਾਸ਼ ਦੀ ਸ਼ਨਾਖਤ ਕਰਨ ਦੀ ਕਾਫੀ ਕੋਸ਼ਿਸ਼ ਕੀਤੀ ਪਰ ਔਰਤ ਦੀ ਪਹਿਚਾਣ ਨਹੀਂ ਹੋ ਸਕੀ

Punjab News: ਲੁਧਿਆਣਾ ਦੇ ਲਾਡੋਵਾਲ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਲਾਡੋਵਾਲ ਤੋਂ ਸਾਊਥ ਸਿਟੀ ਨੂੰ ਜਾਂਦੇ ਰਸਤੇ 'ਤੇ ਦੇਰ ਸ਼ਾਮ ਚਾਦਰ 'ਚ ਲਪੇਟੀ ਹੋਈ ਇਕ ਔਰਤ ਦੀ ਨਗਨ ਲਾਸ਼ ਮਿਲੀ। ਔਰਤ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਝੁਲਸਿਆ ਹੋਇਆ ਸੀ। ਜਦੋਂ ਸੜਕ ਤੋਂ ਲੰਘ ਰਹੇ ਇੱਕ ਰਾਹਗੀਰ ਨੇ ਔਰਤ ਨੂੰ ਚਾਦਰ ਵਿੱਚ ਲਪੇਟਿਆ ਹੋਇਆ ਦੇਖਿਆ ਤਾਂ ਉਸ ਨੇ ਤੁਰੰਤ ਨੇੜਲੇ ਪਿੰਡ ਬੱਗਾ ਕਲਾਂ ਦੇ ਸਰਪੰਚ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਆਸਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ ਅਤੇ ਥਾਣਾ ਲਾਡੋਵਾਲ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਦੇ ਵੱਲੋਂ ਲਾਸ਼ ਦੀ ਸ਼ਨਾਖਤ ਕਰਨ ਦੀ ਕਾਫੀ ਕੋਸ਼ਿਸ਼ ਕੀਤੀ ਪਰ ਔਰਤ ਦੀ ਪਹਿਚਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਹੈ।

ਮਾਮਲਾ ਸ਼ੱਕੀ, ਸੁਰਾਗ ਫੋਰੈਂਸਿਕ ਜਾਂਚ ਲਈ ਭੇਜੇ ਜਾਣਗੇ--SHO ਲਵਦੀਪ ਸਿੰਘ

ਥਾਣਾ ਲਾਡੋਵਾਲ ਦੇ ਐਸਐਚਓ ਲਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੇੜਲੇ ਪਿੰਡ ਦੇ ਸਰਪੰਚ ਵੱਲੋਂ ਫੋਨ ’ਤੇ ਸਾਊਥ ਸਿਟੀ ਪੁਲ ’ਤੇ ਚਾਦਰ ਵਿੱਚ ਲਪੇਟੀ ਇੱਕ ਔਰਤ ਦੀ ਲਾਸ਼ ਪਈ ਹੋਣ ਦੀ ਸੂਚਨਾ ਦਿੱਤੀ ਗਈ ਸੀ। ਜਦੋਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਦੇਖਿਆ ਕਿ ਔਰਤ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਸੜਿਆ ਹੋਇਆ ਸੀ। ਉਸ ਦੇ ਪੱਟਾਂ ਤੋਂ ਲੈ ਕੇ ਛਾਤੀ ਤੱਕ ਕੱਪੜੇ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਮਾਮਲਾ ਸ਼ੱਕੀ ਬਣਿਆ ਹੋਇਆ ਹੈ। ਘਟਨਾ ਵਾਲੀ ਥਾਂ ਤੋਂ ਕੁਝ ਸੁਰਾਗ ਫੋਰੈਂਸਿਕ ਜਾਂਚ ਲਈ ਭੇਜੇ ਜਾਣਗੇ। ਆਸਪਾਸ ਦੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ। ਪੁਲਿਸ ਇਸ ਮਾਮਲੇ ਦੀ ਲਗਾਤਾਰ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ