Ludhiana: ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਰਿਵਾਰਕ ਮੈਂਬਰਾਂ ਨੇ ਕਿਹਾ- ਪ੍ਰੇਮਿਕਾ ਦੇ ਪਰਿਵਾਰਕ ਮੈਂਬਰ ਉਸ ਨੂੰ ਦੇ ਰਹੇ ਸਨ ਧਮਕੀਆਂ

ਪਰਿਵਾਰਕ ਮੈਂਬਰਾਂ ਨੇ ਘਰ ਦਾ ਦਰਵਾਜ਼ਾ ਕਾਫੀ ਖੜਕਾਇਆ ਪਰ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਪਰਿਵਾਰਕ ਮੈਂਬਰ ਗੁਆਂਢੀ ਘਰ ਤੋਂ ਕੰਧ ਟੱਪ ਕੇ ਘਰ 'ਚ ਦਾਖਲ ਹੋਏ। ਉਨ੍ਹਾਂ ਨੇ ਦੇਖਿਆ ਕਿ ਨੌਜਵਾਨ ਚੁੰਨੀ ਦੇ ਸਹਾਰੇ ਪੱਖੇ ਨਾਲ ਲਟਕ ਰਿਹਾ ਸੀ।

Share:

Punjab News: ਲੁਧਿਆਣਾ 'ਚ ਚੰਡੀਗੜ੍ਹ ਰੋਡ 'ਤੇ ਭਾਮੀਆਂ ਕਲਾਂ ਇਲਾਕੇ 'ਚ ਜੀਆਰਡੀ (academy)ਨੇੜੇ ਰਹਿਣ ਵਾਲੇ ਨੌਜਵਾਨ ਨੇ ਸ਼ਨੀਵਾਰ ਦੇਰ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਪਰਿਵਾਰ ਦੇਰ ਰਾਤ ਵਿਆਹ ਸਮਾਗਮ ਤੋਂ ਵਾਪਸ ਆਇਆ। ਪਰਿਵਾਰਕ ਮੈਂਬਰਾਂ ਨੇ ਘਰ ਦਾ ਦਰਵਾਜ਼ਾ ਕਾਫੀ ਖੜਕਾਇਆ ਪਰ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਪਰਿਵਾਰਕ ਮੈਂਬਰ ਗੁਆਂਢੀ ਘਰ ਤੋਂ ਕੰਧ ਟੱਪ ਕੇ ਘਰ 'ਚ ਦਾਖਲ ਹੋਏ। ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਨੌਜਵਾਨ ਚੁੰਨੀ ਦੇ ਸਹਾਰੇ ਪੱਖੇ ਨਾਲ ਲਟਕ ਰਿਹਾ ਸੀ। ਉਸ ਨੂੰ ਤੁਰੰਤ ਨਜ਼ਦੀਕੀ hospital ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ 24 ਸਾਲਾ ਗੌਰਵ ਕੁਮਾਰ ਵਜੋਂ ਹੋਈ ਹੈ।

Gaurav ਇਕ ਲੜਕੀ ਨੂੰ ਮਿਲਿਆ ਸੀ ਰਿਸ਼ਤੇਦਾਰਾਂ ਦੇ ਘਰ 

ਮ੍ਰਿਤਕ ਦੇ ਪਿਤਾ ਨੰਦ ਕਿਸ਼ੋਰ ਨੇ ਦੱਸਿਆ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਹੈ। ਉਸ ਦੇ ਦੋ ਬੇਟੇ ਹਨ, ਜਿਨ੍ਹਾਂ ਵਿਚੋਂ ਮ੍ਰਿਤਕ ਗੌਰਵ ਦੂਜਾ ਸੀ। ਗੌਰਵ ਕਾਰਾਂ ਦੀ ਡੈਂਟਿੰਗ (denting)ਪੇਂਟਿੰਗ ਦਾ ਕੰਮ ਕਰਦਾ ਸੀ। ਪਿਤਾ ਨੰਦ ਕਿਸ਼ੋਰ ਅਨੁਸਾਰ ਉਸ ਦਾ ਲੜਕਾ ਗੌਰਵ ਕਰੀਬ 3 ਸਾਲ ਪਹਿਲਾਂ ਕਾਲਕਾ ਦੀ ਰਹਿਣ ਵਾਲੀ ਇਕ ਲੜਕੀ ਨੂੰ ਰਿਸ਼ਤੇਦਾਰਾਂ ਦੇ ਘਰ ਮਿਲਿਆ ਸੀ। ਜਿਸ ਤੋਂ ਬਾਅਦ ਉਕਤ ਲੜਕੀ ਲੁਧਿਆਣਾ ਆ ਗਈ ਅਤੇ ਆਪਣੀ ਮਾਸੀ ਦੇ ਘਰ ਰਹਿ ਕੇ ਇੱਥੇ ਪੜ੍ਹਾਈ ਕਰਨ ਲੱਗ ਪਈ। ਇਸ ਦੌਰਾਨ ਦੋਵੇਂ ਅਕਸਰ ਮਿਲਣ ਲੱਗੇ, ਜਿਸ ਤੋਂ ਬਾਅਦ ਦੋਹਾਂ ਨੇ ਵਿਆਹ ਕਰਨ ਦਾ ਫੈਸਲਾ ਕੀਤਾ।

ਲੜਕੀ ਅਤੇ Gaurav ਦੇ ਪ੍ਰੇਮ ਸਬੰਧਾਂ ਬਾਰੇ ਪਤਾ ਸੀ ਲੜਕੀ ਦੇ ਭਰਾ ਨੂੰ 


ਪਿਤਾ ਅਨੁਸਾਰ ਉਕਤ ਲੜਕੀ ਅਕਸਰ ਉਨ੍ਹਾਂ ਦੇ ਘਰ ਆਉਂਦੀ ਰਹਿੰਦੀ ਸੀ। ਲੜਕੀ ਅਤੇ ਗੌਰਵ ਦੇ ਪ੍ਰੇਮ ਸਬੰਧਾਂ ਬਾਰੇ ਲੜਕੀ ਦੇ ਭਰਾ ਨੂੰ ਪਤਾ ਸੀ, ਜੋ ਉਨ੍ਹਾਂ ਦੇ ਵਿਆਹ ਲਈ ਤਿਆਰ ਸੀ। ਇਸ ਦੇ ਨਾਲ ਹੀ ਲੜਕੀ ਦੀ ਮਾਂ ਅਤੇ ਕੁਝ ਹੋਰ ਪਰਿਵਾਰਕ ਮੈਂਬਰ ਉਸ 'ਤੇ ਵਿਦੇਸ਼ ਰਹਿੰਦੇ ਨੌਜਵਾਨ ਨਾਲ ਵਿਆਹ ਕਰਵਾਉਣ ਲਈ ਦਬਾਅ ਬਣਾ ਰਹੇ ਸਨ। ਜਿਸ ਕਾਰਨ ਉਹ ਨੌਜਵਾਨ ਨੂੰ ਪਿਛਲੇ ਕਈ ਦਿਨਾਂ ਤੋਂ ਫੋਨ ਕਰਕੇ ਧਮਕੀਆਂ ਦੇ ਰਹੇ ਸਨ। ਇਸ ਤੋਂ ਦੁਖੀ ਹੋ ਕੇ ਉਸ ਦੇ ਪੁੱਤਰ ਨੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰ ਨੇ ਜਮਾਲਪੁਰ ਥਾਣੇ ਵਿੱਚ ਇਸ ਦੀ ਸ਼ਿਕਾਇਤ ਦਰਜ ਕਰਵਾਈ ਹੈ। ਫਿਲਹਾਲ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ (post mortem)ਲਈ ਸਿਵਲ ਹਸਪਤਾਲ 'ਚ ਰਖਵਾਇਆ ਹੈ।

ਇਹ ਵੀ ਪੜ੍ਹੋ

Tags :