Ludhiana: ਨੌਜਵਾਨ 'ਤੇ ਤੇਜਧਾਰ ਹਥਿਆਰ ਨਾਲ ਹਮਲਾ, ਗੰਭੀਰ ਜ਼ਖਮੀ

ਨੌਜਵਾਨ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ 'ਤੇ 7 ​​ਵਾਰ ਕੀਤੇ ਗਏ। ਜ਼ਖਮੀ ਹਾਲਤ ਵਿੱਚ ਨੌਜਵਾਨ ਨੂੰ ਦੇਰ ਰਾਤ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਕਰੀਬ 30 ਟਾਂਕੇ ਲਗਾ ਕੇ ਉਸ ਦੇ ਜ਼ਖ਼ਮਾਂ ਨੂੰ ਠੀਕ ਕੀਤਾ।

Share:

ਹਾਈਲਾਈਟਸ

  • ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ ਦੇਰ ਰਾਤ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ

Punjab News: ਲੁਧਿਆਣਾ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸੋਮਵਾਰ ਨੂੰ ਇਕ ਨੌਜਵਾਨ 'ਤੇ ਤੇਜਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਬੇਰਹਿਮੀ ਨਾਲ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਵਿਅਕਤੀ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ 'ਤੇ 7 ​​ਵਾਰ  ਕੀਤੇ ਗਏ। ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ  ਦੇਰ ਰਾਤ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਕਰੀਬ 30 ਟਾਂਕੇ ਲਗਾ ਕੇ ਉਸ ਦੇ ਜ਼ਖਮਾਂ ਨੂੰ ਠੀਕ ਕੀਤਾ। ਇਸ ਮਾਮਲੇ ਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ ਨੂੰ ਦੇ ਦਿੱਤੀ ਗਈ ਹੈ।
 
ਪੁਰਾਣੀ ਰੰਜਿਸ਼ ਨੂੰ ਲੈਕੇ ਹੋਇਆ ਸੀ ਹਮਲਾ

ਜਾਣਕਾਰੀ ਮੁਤਾਬਕ ਇਹ ਘਟਨਾ ਹੰਬੜਾ ਰੋਡ 'ਤੇ ਸਥਿਤ ਪ੍ਰਤਾਪ ਸਿੰਘ ਵਾਲਾ ਇਲਾਕੇ ਦੇ ਬਸੰਤ ਨਗਰ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੀਏਯੂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਪੇਸ਼ੇ ਤੋਂ ਮਜ਼ਦੂਰ ਹੈ। ਉਸ ਦੀ ਕਮਾਈ ਹੀ ਉਸ ਦੇ ਸਾਰੇ ਘਰੇਲੂ ਖਰਚੇ ਪੂਰਾ ਕਰਦੀ ਹੈ। ਕਰੀਬ ਇੱਕ ਸਾਲ ਪਹਿਲਾਂ ਉਸ ਦੀ ਇਲਾਕੇ ਦੇ ਇੱਕ ਨੌਜਵਾਨ ਨਾਲ ਲੜਾਈ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਪੰਚਾਇਤ ਨੇ ਰਾਜੀਨਾਮਾ ਕਰਵਾ ਦਿੱਤਾ ਸੀ

ਨੌਜਵਾਨ ਦੇ ਘਰ ਦੇ ਬਾਹਰ ਕੀਤਾ ਹਮਲਾ 

ਸਮਝੌਤੇ ਤੋਂ ਬਾਅਦ ਉਕਤ ਨੌਜਵਾਨ ਅਕਸਰ ਉਸ ਨਾਲ ਰੰਜਿਸ਼ ਰੱਖਣ ਲੱਗਾ। ਉਹ ਸੋਮਵਾਰ ਰਾਤ ਨੂੰ ਘਰ ਆ ਰਿਹਾ ਸੀ। ਉਸ ਦੇ ਪਿਛੇ ਨੌਜਵਾਨ ਬਾਈਕ ਲੈ ਕੇ ਘਰ ਦੇ ਬਾਹਰ ਪਹੁੰਚਿਆ ਅਤੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਉਹ ਗੰਭੀਰ ਜ਼ਖਮੀ ਹੋ ਗਇਆ ,ਉਸ ਦੇ ਮੂੰਹ, ਹੱਥ, ਮੋਢੇ, ਪੇਟ ਅਤੇ ਛਾਤੀ 'ਤੇ ਕਈ ਵਾਰ ਕੀਤੇ ਗਏ। ਜਿਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਵੱਲੋਂ ਅੱਜ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ