ਸ਼੍ਰੀ ਮੁਕਤਸਰ ਸਾਹਿਬ 'ਚ ਸ਼ੁਰੂ ਹੋਇਆ ਮਾਘੀ ਦਾ ਮੇਲਾ,ਲੱਖਾਂ ਦੀ ਤਾਦਾਦ ਵਿੱਚ ਪਹੁੰਚੀਆਂ ਸੰਗਤਾਂ

ਮੇਲੇ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਗੁਰੂ ਦੀ ਪਿਆਰੀ ਫੌਜ ਨੇ ਮੁਕਤਸਰ ਵਿਖੇ ਡੇਰੇ ਲਾਏ ਹੋਏ ਹਨ। ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਪੁੰਨ ਪ੍ਰਾਪਤ ਕੀਤਾ।

Share:

ਹਾਈਲਾਈਟਸ

  • ਗੁਰੂ ਦੀ ਲਾਡਲੀ ਫੌਜ ਵਜੋਂ ਜਾਣੇ ਜਾਂਦੇ ਨਿਹੰਗ ਸਿੰਘਾਂ ਨੇ ਵੀ ਮੇਲਾ ਮਾਘੀ ਦੇ ਸਬੰਧ ਵਿੱਚ ਮੁਕਤਸਰ ਵਿੱਚ ਡੇਰੇ ਲਾਏ ਹੋਏ ਹਨ

ਸ਼੍ਰੀ ਮੁਕਤਸਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਮੁਕਤਿਆਂ ਦੀ ਯਾਦ ਵਿੱਚ ਅੱਜ ਯਾਨੀ 14 ਜਨਵਰੀ ਤੋਂ ਮਾਘੀ ਦਾ ਮੇਲਾ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਲੋਹੜੀ ਵਾਲੇ ਦਿਨ ਤੋਂ ਹੀ ਸੰਗਤਾਂ ਮੁਕਤਸਰ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਐਤਵਾਰ ਸਵੇਰ ਤੋਂ ਹੀ ਲੱਖਾਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਮੱਥਾ ਟੇਕਿਆ ਅਤੇ ਚਾਲੀ ਮੁਕਤਸਰ ਸਾਹਿਬ ਦੇ ਦਰਸ਼ਨ ਕੀਤੇ।

 

ਗੁਰੂ ਕਾ ਖੂਹ ਨੇੜੇ ਘੋੜ ਦੌੜ ਵਿਚ ਲਾਜਵਾਬ ਕਰਤੱਬ ਦਿਖਾਏਗੀ ਗੁਰੂ ਦੀ ਲਾਡਲੀ ਫੌਜ

ਗੁਰੂ ਦੀ ਲਾਡਲੀ ਫੌਜ ਵਜੋਂ ਜਾਣੇ ਜਾਂਦੇ ਨਿਹੰਗ ਸਿੰਘਾਂ ਨੇ ਵੀ ਮੇਲਾ ਮਾਘੀ ਦੇ ਸਬੰਧ ਵਿੱਚ ਮੁਕਤਸਰ ਵਿੱਚ ਡੇਰੇ ਲਾਏ ਹੋਏ ਹਨ। ਗੁਰਦੁਆਰਾ ਟਿੱਬੀ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਪੁੱਜੇ ਹੋਏ ਹਨ, ਜੋ 15 ਜਨਵਰੀ ਨੂੰ ਗੁਰਦੁਆਰਾ ਗੁਰੂ ਕਾ ਖੂਹ ਨੇੜੇ ਘੋੜ ਦੌੜ ਵਿਚ ਲਾਜਵਾਬ ਕਰਤੱਬ ਦਿਖਾਉਣਗੇ | ਦੂਜੇ ਪਾਸੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਆਰੰਭ ਹੋਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 14 ਜਨਵਰੀ ਨੂੰ ਪੈਣਗੇ। ਪੁਲੀਸ ਪ੍ਰਸ਼ਾਸਨ ਦੀ ਤਰਫ਼ੋਂ ਐਸਐਸਪੀ ਭਗੀਰਥ ਮੀਨਾ ਦੀ ਅਗਵਾਈ ਹੇਠ ਭਾਰੀ ਪੁਲੀਸ ਟੀਮ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਤਾਇਨਾਤ ਹੈ।

 

ਮਾਘੀ ਮੌਕੇ ਮਲੋਟ ਰੋਡ 'ਤੇ ਸਿਆਸੀ ਕਾਨਫਰੰਸ

ਦੂਜੇ ਪਾਸੇ ਇਸ ਵਾਰ ਵੀ ਅਕਾਲੀ ਦਲ (ਬਾਦਲ) ਵੱਲੋਂ ਮਾਘੀ ਮੌਕੇ ਮਲੋਟ ਰੋਡ 'ਤੇ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਜਦੋਂ ਕਿ ਪਿਛਲੇ ਕੁਝ ਸਾਲਾਂ ਤੋਂ ਹੋਰ ਸਿਆਸੀ ਪਾਰਟੀਆਂ ਨੇ ਮਾਘੀ 'ਤੇ ਸਿਆਸੀ ਕਾਨਫਰੰਸਾਂ ਕਰਨੀਆਂ ਬੰਦ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਕਾਨਫਰੰਸ ਲਈ ਮਲੋਟ ਰੋਡ ਬਾਈਪਾਸ ਤੇ ਪੰਡਾਲ ਲਾਇਆ ਹੈ। ਜਿੱਥੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਕਾਨਫਰੰਸ ਹੋਵੇਗੀ। ਦੱਸ ਦਈਏ ਕਿ 12 ਜਨਵਰੀ ਨੂੰ ਅਕਾਲੀ ਦਲ ਦੀ ਮਹਿਲਾ ਵਿੰਗ ਨੇ ਕਾਨਫਰੰਸ ਕੀਤੀ ਸੀ।

 

ਇਹ ਵੀ ਪੜ੍ਹੋ

Tags :