18 ਕਿਸਾਨ ਜਥੇਬੰਦੀਆਂ ਦੀ ਮਹਾਂਪੰਚਾਇਤ, ਸਰਕਾਰ ਵਿਰੁੱਧ ਅੰਦੋਲਨ ਦਾ ਐਲਾਨ

ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਅਰਬਾਂ-ਖਰਬਾਂ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਹੁਣ ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਾਰੇ ਲੋਕਾਂ ਨੂੰ ਇੱਕਜੁੱਟ ਹੋ ਕੇ ਲੜਨਾ ਪਵੇਗਾ।

Share:

ਬਰਨਾਲਾ ਦੀ ਅਨਾਜ ਮੰਡੀ  ਵਿੱਚ 18 ਕਿਸਾਨ ਜਥੇਬੰਦੀਆਂ ਵੱਲੋਂ ਮਹਾਂ ਪੰਚਾਇਤ ਕਰਵਾਈ ਜਾ ਰਹੀ ਹੈ। ਜਿਸ ਵਿੱਚ ਕਿਸਾਨਾਂ ਨੇ ਸਰਕਾਰ ਵਿਰੁੱਧ ਅੰਦੋਲਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਮਾਂ ਆ ਗਿਆ ਹੈ ਕੇ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਸਰਕਾਰ ਦੇ ਵਿਰੁੱਧ ਲੜਨਾ ਪਵੇਗਾ ਤਾਂ ਜੋ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਤੋਂ ਬਚਾਇਆ ਜਾ ਸਕੇ।

ਕਾਰਪੋਰੇਟ ਘਰਾਣੇ ਕਰਨਾ ਚਾਹੁੰਦੇ ਹਨ ਜ਼ਮੀਨਾਂ ’ਤੇ ਕਬਜ਼ਾ

ਕਿਸਾਨ ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ। ਜੇਕਰ ਕਿਸੇ 'ਤੇ 50,000 ਰੁਪਏ ਦਾ ਕਰਜ਼ਾ ਹੈ ਤਾਂ ਉਸ ਨੂੰ ਆਪਣਾ ਘਰ ਨਿਲਾਮ ਕਰਨ ਦੇ ਨੋਟਿਸ ਮਿਲ ਰਹੇ ਹਨ। ਜਦੋਂ ਕਿ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਅਰਬਾਂ-ਖਰਬਾਂ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਹੁਣ ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਾਰੇ ਲੋਕਾਂ ਨੂੰ ਇੱਕਜੁੱਟ ਹੋ ਕੇ ਲੜਨਾ ਪਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ