ਮਹਾਰਾਣੀ ਪ੍ਰਨੀਤ ਕੌਰ ਹੋਣਗੇ ਭਾਜਪਾ 'ਚ ਸ਼ਾਮਲ !

2022 ਦੀਆਂ ਵਿਧਾਨ ਸਭਾ ਚੋਣਾਂ ਮਗਰੋਂ ਕੈਪਟਨ ਅਮਰਿੰਦਰ ਸਿੰਘ ਭਾਜਪਾ 'ਚ ਸ਼ਾਮਲ ਹੋ ਗਏ ਸੀ। ਮਹਾਰਾਣੀ ਦੇ ਕਾਂਗਰਸ 'ਚ ਰਹਿਣ ਦਾ ਮੁੱਦਾ ਕਈ ਵਾਰ ਪਾਰਟੀ ਆਗੂਆਂ ਨੇ ਵੀ ਚੁੱਕਿਆ। ਹੁਣ ਪ੍ਰਨੀਤ ਕੌਰ ਕਿਸੇ ਵੀ ਸਮੇਂ ਰਸਮੀ ਐਲਾਨ ਕਰ ਸਕਦੇ ਹਨ।  

Share:

ਹਾਈਲਾਈਟਸ

  • ਮਹਾਰਾਣੀ ਪ੍ਰਨੀਤ ਕੌਰ
  • ਕੈਪਟਨ ਅਮਰਿੰਦਰ ਸਿੰਘ
ਤਿੰਨ ਰਾਜਾਂ ’ਚ ਹੋਈ ਹਾਰ ਤੋਂ ਬਾਅਦ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਣ ਜਾ ਰਿਹਾ ਹੈ।  ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਕਾਂਗਰਸੀ ਸਾਂਸਦ ਮਹਾਰਾਣੀ ਪ੍ਰਨੀਤ ਕੌਰ ਵੀ ਭਾਜਪਾ ’ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਗੱਲ ਦੀ ਪੁਸ਼ਟੀ ਕਰਦਿਆਂ ਭਾਜਪਾ ਪ੍ਰਦੇਸ਼ ਮਹਿਲਾ ਮੋਰਚਾ ਪ੍ਰਧਾਨ ਅਤੇ ਕੈਪਟਨ ਦੀ ਧੀ ਜੈ ਇੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਸਾਰਾ ਪਰਿਵਾਰ ਇਕਜੁੱਟ ਹੈ ਅਤੇ ਭਾਜਪਾ ਦੀ ਲੋਕ ਸਭਾ ਸੀਟ ਪਟਿਆਲਾ ਤੋਂ ਹੀ ਚੋਣ ਲੜੇਗਾ।  ਮਹਾਰਾਣੀ ਪ੍ਰਨੀਤ ਕੌਰ ਵੀ ਜਲਦ ਹੀ ਕਾਂਗਰਸ ਨੂੰ ਅਲਵਿਦਾ ਕਹਿ ਭਾਜਪਾ ’ਚ ਸ਼ਾਮਲ ਹੋਣ ਜਾ ਰਹੇ ਹਨ। ਅਕਾਲੀ ਦਲ ਨਾਲ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਦਾ ਫ਼ੈਸਲਾ ਹਾਈਕਮਾਨ ਦੇ ਅਧਿਕਾਰ ਖੇਤਰ ’ਚ ਆਉਂਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ’ਚ ਵੀ ਮਹਾਰਾਣੀ ਪ੍ਰਨੀਤ ਕੌਰ ਨੂੰ ਪਾਰਟੀ ’ਚੋਂ ਕੱਢਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਸਨ। ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਠਾਨਕੋਟ ਰੈਲੀ ’ਚ ਬਿਆਨ ਦਿੱਤਾ ਸੀ ਕਿ ਪ੍ਰਨੀਤ ਕੌਰ ਨੂੰ ਕਾਂਗਰਸ ’ਚੋ ਬਾਹਰ ਦਾ ਰਸਤਾ ਵਿਖਾ ਦੇਣਾ ਚਾਹੀਦਾ ਹੈ। ਉਨ੍ਹਾਂ ਰਾਹੁਲ ਗਾਂਧੀ ਨੂੰ ਬੇਨਤੀ ਵੀ ਕੀਤੀ ਸੀ ਕਿ ਪ੍ਰਨੀਤ ਕੌਰ ਨੂੰ ਪਾਰਟੀ ’ਚੋਂ ਬਾਹਰ ਕਰਨ ਦਾ ਤਰੁੰਤ ਐਲਾਨ ਕਰਨ। 
 
ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਵਿਰੋਧ
 
ਦੱਸ ਦਈਏ ਕਿ  2022 ਦੀਆਂ ਚੋਣਾਂ ਤੇ ਪਹਿਲਾਂ ਕੈਪਟਨ ਅਤੇ ਕਾਂਗਰਸ ਹਾਈਕਮਾਨ ਵਿਚਾਲੇ ਰਿਸ਼ਤਿਆਂ ’ਚ ਖਟਾਸ ਉਸ ਸਮੇਂ ਆਈ ਸੀ ਜਦੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਬਾਅਦ ’ਚ ਕੈਪਟਨ ਨੇ ਕਾਂਗਰਸ ਨੂੰ ਸਦਾ ਲਈ ਅਲਵਿਦਾ ਆਖ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਤੇ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਸਮਰਥਨ ਦਿੱਤਾ ਸੀ। ਸਾਲ 2023 ’ਚ ਕੇਂਦਰੀ ਮੰਤਰੀ ਨਰੇਂਦਰ ਤੋਮਰ ਅਤੇ ਕਿਰਨ ਰਿਜਿਜੂ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ ਸੀ। ਇਸ ਵਾਰ ਉਨ੍ਹਾਂ ਦੀ ਪਤਨੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵੀ ਭਾਜਪਾ ’ਚ ਸ਼ਾਮਲ ਹੋਣ ਜਾ ਰਹੇ ਹਨ।
 

ਇਹ ਵੀ ਪੜ੍ਹੋ