ਨਸ਼ਾ ਤਸਕਰੀ ਦੇ ਮਾਮਲੇ ਵਿੱਚ ਮਜੀਠੀਆ ਦੀ ਮੁਸ਼ਕਲ ਫਿਰ ਤੋਂ ਵੱਧੀ

SIT ਨੇ ਉਨ੍ਹਾਂ ਨੂੰ ਨੋਟਿਸ ਭੇਜ ਕੇ 18 ਦਸੰਬਰ ਸਵੇਰੇ 11 ਵਜੇ ਪਟਿਆਲਾ ਰੇਂਜ ਦੇ ਦਫ਼ਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਪਿਛਲੇ ਡੇਢ ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜ਼ਮਾਨਤ ’ਤੇ ਚੱਲ ਰਹੇ ਹਨ।

Share:

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਇੱਕ ਵਾਰ ਤੋਂ ਫਿਰ ਵੱਧ ਦੀਆਂ ਨਜ਼ਰ ਆ ਰਹੀਆਂ ਹਨ। SIT ਨੇ ਉਨ੍ਹਾਂ ਨੂੰ ਨੋਟਿਸ ਭੇਜ ਕੇ 18 ਦਸੰਬਰ ਸਵੇਰੇ 11 ਵਜੇ ਪਟਿਆਲਾ ਰੇਂਜ ਦੇ ਦਫ਼ਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਪਿਛਲੇ ਡੇਢ ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜ਼ਮਾਨਤ ’ਤੇ ਚੱਲ ਰਹੇ ਹਨ। ਮਜੀਠੀਆ ਨੇ ਖੁਦ ਨੋਟਿਸ ਦੀ ਕਾਪੀ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਅਤੇ ਵੀਡੀਓ ਸੰਦੇਸ਼ ਵੀ ਦਿੱਤਾ। ਮਜੀਠੀਆ ਨੇ ਕਿਹਾ ਕਿ ਉਮੀਦ ਅਨੁਸਾਰ ਤੁਹਾਡਾ (ਮੁੱਖ ਮੰਤਰੀ) ਪ੍ਰੇਮ ਪੱਤਰ ਮਿਲ ਗਿਆ ਹੈ। ਇਹ ਦੁੱਖ ਦੀ ਗੱਲ ਹੈ ਕਿ ਇਹ ਤੁਹਾਡੇ ਵੱਲੋਂ ਨਹੀਂ ਸਗੋਂ ਤੁਹਾਡੀ ਪੁਲਿਸ ਵਾਲੇ ਪਾਸੇ ਤੋਂ ਆਇਆ ਹੈ। ਮਜੀਠੀਆ ਨੇ ਕਿਹਾ ਕਿ ਉਹ ਕਿਸੇ ਤੋਂ ਡਰਦੇ ਨਹੀਂ ਹਨ ਅਤੇ ਕੇਸ ਵਿੱਚ ਪੇਸ਼ ਹੋਣਗੇ। ਉਹ ਹਮੇਸ਼ਾ ਪੰਜਾਬੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਰਹਿਣਗੇ। ਵਧੀਕ ਡਾਇਰੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਦੀ ਤਰਫੋਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਅਤੇ ਮੁੱਖ ਅਫਸਰ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਨੂੰ ਨੋਟਿਸ ਭੇਜਿਆ ਗਿਆ ਹੈ।

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਰਜ਼ ਕੀਤਾ ਸੀ ਕੇਸ

2013 ਵਿੱਚ ਪੰਜਾਬ ਪੁਲਿਸ ਨੇ ਪਹਿਲਵਾਨ ਜਗਦੀਸ਼ ਸਿੰਘ ਭੋਲਾ ਨੂੰ 6 ਹਜ਼ਾਰ ਕਰੋੜ ਰੁਪਏ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਸੀ। ਫਿਰ ਮੋਹਾਲੀ ਅਦਾਲਤ ਦੇ ਬਾਹਰ ਪੇਸ਼ੀ ਦੌਰਾਨ ਜਗਦੀਸ਼ ਭੋਲਾ ਨੇ ਬਿਕਰਮ ਮਜੀਠੀਆ ਦਾ ਨਾਂ ਲੈ ਕੇ ਦੋਸ਼ ਲਾਏ ਸਨ। ਹਾਲਾਂਕਿ ਉਸ ਸਮੇਂ ਇਸ ਮਾਮਲੇ ਵਿੱਚ ਕੁਝ ਨਹੀਂ ਹੋਇਆ ਸੀ। ਇਸ ਤੋਂ ਬਾਅਦ ਜਦੋਂ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਐਸਟੀਐਫ ਦਾ ਗਠਨ ਕੀਤਾ ਗਿਆ। ਉਨ੍ਹਾਂ ਨੇ ਇਸ ਮਾਮਲੇ 'ਤੇ ਸਾਲ 2018 'ਚ ਸਰਕਾਰ ਨੂੰ ਰਿਪੋਰਟ ਦਿੱਤੀ ਸੀ। ਇਸ ਵਿੱਚ ਮਜੀਠੀਆ ਦਾ ਨਾਂ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਬਾਅਦ ਵੀ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ ਮਜੀਠੀਆ ਖ਼ਿਲਾਫ਼ ਸਟੇਟ ਕ੍ਰਾਈਮ ਬ੍ਰਾਂਚ ਵਿੱਚ ਐਨਡੀਪੀਏ ਐਕਟ ਦੀਆਂ ਧਾਰਾਵਾਂ 25, 27ਏ ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਸੀ।  

ਇਹ ਵੀ ਪੜ੍ਹੋ