ਡਰੱਗ ਮਾਮਲੇ ਵਿੱਚ SIT ਅੱਗੇ ਮਜੀਠੀਆ ਨੂੰ ਫਿਰ ਤੋਂ ਹੋਣਾ ਪਵੇਗਾ ਪੇਸ਼

ਹੁਣ ਵਿਸ਼ੇਸ਼ ਜਾਂਚ ਕਮੇਟੀ ਨੇ ਉਹਨਾਂ ਨੂੰ 27 ਦਸੰਬਰ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਦਸ ਦੇਈਏ ਕਿ ਸੋਮਵਾਰ ਨੂੰ ਮਜੀਠੀਆ ਪਟਿਆਲਾ ਵਿੱਖੇ ਵਿਸ਼ੇਸ਼ ਜਾਂਚ ਕਮੇਟੀ ਦੇ ਸਾਹਮਣੇ ਪੇਸ਼ ਹੋਏ ਸੀ, ਇਸ ਦੋਰਾਨ ਉਹਨਾਂ ਤੋਂ 7 ਘੰਟੇ ਤੋਂ ਵੀ ਵੱਧ ਦੇਰ ਤੱਕ ਪੁੱਛਗਿੱਛ ਕੀਤੀ ਗਈ ਸੀ।

Share:

ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟਣ ਦਾ ਨਾਂ ਨਹੀਂ ਲੈ ਰਹੀਆਂ ਹਨ। ਉਹਨਾਂ ਨੂੰ ਫਿਰ ਤੋਂ ਡਰੱਗ ਮਾਮਲੇ ਵਿੱਚ ਵਿਸ਼ੇਸ਼ ਜਾਂਚ ਕਮੇਟੀ (SIT) ਅੱਗੇ ਪੇਸ਼ ਹੋਣਾ ਪਵੇਗਾ। ਹੁਣ ਵਿਸ਼ੇਸ਼ ਜਾਂਚ ਕਮੇਟੀ ਨੇ ਉਹਨਾਂ ਨੂੰ 27 ਦਸੰਬਰ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਦਸ ਦੇਈਏ ਕਿ ਸੋਮਵਾਰ ਨੂੰ ਮਜੀਠੀਆ ਪਟਿਆਲਾ ਵਿੱਖੇ ਵਿਸ਼ੇਸ਼ ਜਾਂਚ ਕਮੇਟੀ ਦੇ ਸਾਹਮਣੇ ਪੇਸ਼ ਹੋਏ ਸੀ, ਇਸ ਦੋਰਾਨ ਉਹਨਾਂ ਤੋਂ 7 ਘੰਟੇ ਤੋਂ ਵੀ ਵੱਧ ਦੇਰ ਤੱਕ ਪੁੱਛਗਿੱਛ ਕੀਤੀ ਗਈ ਸੀ। ਪੰਜਾਬ ਪੁਲਿਸ ਨੇ 20 ਦਸੰਬਰ 2021 ਨੂੰ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਪਰ ਅਦਾਲਤਾਂ ਵੱਲੋਂ ਉਸ ਦੀ ਗ੍ਰਿਫ਼ਤਾਰੀ 2 ਮਹੀਨਿਆਂ ਲਈ ਟਾਲ ਦਿੱਤੀ ਗਈ ਸੀ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਪਰਤਿਆ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। 

SIT ਮੁਖੀ ADGP ਛੀਨਾ ਹੋਣ ਜਾ ਰਹੇ ਸੇਵਾਮੁਕਤ 

SIT ਅੱਗੇ ਮਜੀਠੀਆ ਦੀ ਇਹ ਆਖਰੀ ਮੁਲਾਕਾਤ ਹੋ ਸਕਦੀ ਹੈ। ਇਸ ਤੋਂ ਬਾਅਦ SIT ਮੁਖੀ ADGP ਐਮਐਸ ਛੀਨਾ ਸੇਵਾਮੁਕਤ ਹੋ ਜਾਣਗੇ। ਉਸ ਤੋਂ ਇੱਕ ਦਿਨ ਪਹਿਲਾਂ ਭਾਵ ਸੋਮਵਾਰ ਨੂੰ ਹੀ ਪਟਿਆਲਾ ਵਿੱਚ ਪੁੱਛਗਿੱਛ ਕੀਤੀ ਗਈ ਸੀ। ਏਡੀਜੀਪੀ ਐਮਐਸ ਛੀਨਾ ਦੀ ਅਗਵਾਈ ਵਾਲੀ ਐਸਆਈਟੀ ਨੇ ਸੋਮਵਾਰ ਨੂੰ ਮਜੀਠੀਆ ਤੋਂ 7 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਇਹ ਪੁੱਛਗਿੱਛ ਪਟਿਆਲਾ ਦੇ ਏਡੀਜੀਪੀ ਨੇ ਜਗਦੀਸ਼ ਭੋਲਾ ਦੇ ਦਫ਼ਤਰ ਵਿੱਚ ਕਰੋੜਾਂ ਰੁਪਏ ਦੇ ਡਰੱਗ ਗਠਜੋੜ ਵਿੱਚ ਨਾਮਜ਼ਦ ਵਿਅਕਤੀਆਂ ਨਾਲ ਸਬੰਧਾਂ ਦੇ ਸਬੰਧ ਵਿੱਚ ਕੀਤੀ ਗਈ ਸੀ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਮਜੀਠੀਆ ਨੂੰ ਵਿਸ਼ੇਸ਼ ਤੌਰ 'ਤੇ ਵਿੱਤੀ ਲੈਣ-ਦੇਣ ਬਾਰੇ ਪੁੱਛਿਆ ਗਿਆ ਸੀ। ਐਸਆਈਟੀ ਨੇ ਲੈਣ-ਦੇਣ 'ਤੇ ਧਿਆਨ ਕੇਂਦਰਿਤ ਕੀਤਾ ਸੀ।

ਇਹ ਵੀ ਪੜ੍ਹੋ