ਪੰਜਾਬ ਅੰਦਰ ਆਵਾਰਾ ਕੁੱਤਿਆਂ ਦੇ ਆਤੰਕ ਨੂੰ ਲੈ ਕੇ ਵੱਡੀ ਕਾਰਵਾਈ, ਬਾਲ ਅਧਿਕਾਰ ਕਮਿਸ਼ਨ ਨੇ ਦਿੱਤੇ ਹੁਕਮ 

ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਸੂਬੇ ਦੇ ਸਾਰੇ ਸ਼ਹਿਰਾਂ ਤੇ ਪਿੰਡਾਂ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਕਰਨ ਅਤੇ ਉਨ੍ਹਾਂ ਦੀ ਜਲਦੀ ਤੋਂ ਜਲਦੀ ਨਸਬੰਦੀ ਕਰਵਾਉਣ ਦੇ ਹੁਕਮ ਦਿੱਤੇ ਹਨ।

Courtesy: file photo

Share:

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਪੰਜਾਬ ਵਿੱਚ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਕੱਟਣ ਦੀਆਂ ਵਧਦੀਆਂ ਘਟਨਾਵਾਂ ਦਾ ਨੋਟਿਸ ਲਿਆ ਗਿਆ ਹੈ। ਕਮਿਸ਼ਨ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਸੂਬੇ ਦੇ ਸਾਰੇ ਸ਼ਹਿਰਾਂ ਤੇ ਪਿੰਡਾਂ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਕਰਨ ਅਤੇ ਉਨ੍ਹਾਂ ਦੀ ਜਲਦੀ ਤੋਂ ਜਲਦੀ ਨਸਬੰਦੀ ਕਰਵਾਉਣ ਦੇ ਹੁਕਮ ਦਿੱਤੇ ਹਨ।

ਕਈ ਥਾਵਾਂ 'ਤੇ ਮਾਮਲੇ ਸਾਹਮਣੇ ਆਏ

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਆਵਾਰਾ ਕੁੱਤਿਆਂ ਵੱਲੋਂ ਬੱਚਿਆਂ 'ਤੇ ਹਮਲਿਆਂ ਦੀਆਂ ਘਟਨਾਵਾਂ ਮੀਡੀਆ ਰਾਹੀਂ ਸਾਹਮਣੇ ਆ ਰਹੀਆਂ ਹਨ। ਕਮਿਸ਼ਨ ਨੇ ਬੱਚਿਆਂ ਨਾਲ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ  ਅਤੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ। ਇੱਕ ਹਫ਼ਤੇ ਦੇ ਅੰਦਰ ਲੁਧਿਆਣਾ ਦੇ ਨੇੜੇ ਹਸਨਪੁਰ ਪਿੰਡ ਵਿੱਚ ਦੋ ਬੱਚਿਆਂ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨਾਲ ਵੱਢ ਕੇ ਮਾਰ ਦਿੱਤਾ। ਇਸਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਥਾਵਾਂ ਜਿਵੇਂ ਕਿ ਮੋਹਾਲੀ, ਜ਼ੀਰਕਪੁਰ, ਅੰਮ੍ਰਿਤਸਰ, ਮਾਛੀਵਾੜਾ ਸਾਹਿਬ, ਖੰਨਾ ਅਤੇ ਨਾਭਾ ਤੋਂ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹਨ। 

ਅਜਿਹੀ ਹੋਵੇਗੀ ਕਾਰਵਾਈ 

ਚੇਅਰਮੈਨ ਕੰਵਰਦੀਪ ਸਿੰਘ ਨੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਇੱਕ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਹਨ ਕਿ ਭਾਰਤ ਸਰਕਾਰ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ 10 ਮਾਰਚ, 2023 ਨੂੰ ਜਾਰੀ ਕੀਤੇ ਗਏ ਪਸ਼ੂ ਜਨਮ ਨਿਯੰਤਰਣ ਨਿਯਮਾਂ 2023 ਦੇ ਤਹਿਤ  ਆਵਾਰਾ ਕੁੱਤਿਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਨਾਲ ਨਾ ਸਿਰਫ਼ ਕੁੱਤਿਆਂ ਦੀ ਗਿਣਤੀ ਘਟੇਗੀ ਸਗੋਂ ਬੱਚਿਆਂ 'ਤੇ ਕੁੱਤਿਆਂ ਦੇ ਹਮਲਿਆਂ ਦੀਆਂ ਘਟਨਾਵਾਂ ਨੂੰ ਵੀ ਰੋਕਿਆ ਜਾ ਸਕੇਗਾ।

ਇਹ ਵੀ ਪੜ੍ਹੋ

Tags :