Lok Sabha Elections 2024: ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੀਫੈਸਟੋ ਕਮੇਟੀ ਦਾ ਗਠਨ, ਭੂੰਦੜ ਨੂੰ ਬਣਾਇਆ ਚੇਅਰਮੈਨ 

Lok Sabha Elections 2024: ਡਾ. ਦਲਜੀਤ ਸਿੰਘ ਚੀਮਾ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। ਇਸ ਦੇ ਨਾਲ ਹੀ ਕਮੇਟੀ ਵਿੱਚ 6 ਵਿਸ਼ੇਸ਼ ਇਨਵਾਇਟੀ ਮੈਂਬਰ ਸ਼ਾਮਲ ਕੀਤੇ ਗਏ। ਇਹ ਜਾਣਕਾਰੀ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਦਿੱਤੀ ਹੈ।

Share:

Lok Sabha Elections 2024: ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ 15 ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਡਾ. ਦਲਜੀਤ ਸਿੰਘ ਚੀਮਾ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। ਇਸ ਦੇ ਨਾਲ ਹੀ ਕਮੇਟੀ ਵਿੱਚ 6 ਵਿਸ਼ੇਸ਼ ਇਨਵਾਇਟੀ ਮੈਂਬਰ ਸ਼ਾਮਲ ਕੀਤੇ ਗਏ। ਇਹ ਜਾਣਕਾਰੀ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਦਿੱਤੀ ਹੈ।

ਅਕਾਲੀ ਦਲ ਇਸ ਵਾਰ ਇਕੱਲਿਆਂ ਹੀ ਲੜੇਗਾ ਚੋਣਾਂ

ਭਾਜਪਾ ਨਾਲ ਗਠਜੋੜ ਦੀਆਂ ਗੱਲਾਂ ਟੁੱਟਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਇਕੱਲਿਆਂ ਹੀ ਚੋਣਾਂ ਲੜੇਗਾ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਮੀਦਵਾਰ ਤੈਅ ਕਰਨ ਅਤੇ ਚੋਣ ਲੜਨ ਦੀ ਰਣਨੀਤੀ ਬਣਾਉਣ ਲਈ ਚੰਡੀਗੜ੍ਹ ਵਿੱਚ ਦੋ ਦਿਨ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸਮੂਹ ਪਾਰਟੀ ਆਗੂ, ਸ਼੍ਰੋਮਣੀ ਕਮੇਟੀ ਮੈਂਬਰ, ਹਲਕਾ ਇੰਚਾਰਜ ਤੇ ਪ੍ਰਧਾਨ ਹਾਜ਼ਰ ਸਨ। ਉਮੀਦ ਹੈ ਕਿ ਅਕਾਲੀ ਦਲ ਇਸ ਹਫਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦਾ ਹੈ।

ਇਹ ਵੀ ਪੜ੍ਹੋ