ਸ਼੍ਰੋਮਣੀ ਅਕਾਲੀ ਦਲ ਵਿੱਚ ਫਿਰ ਤੋਂ ਸ਼ਾਮਲ ਹੋਏ ਮਨਜੀਤ ਸਿੰਘ ਜੀਕੇ 

ਸਿੱਖ ਪੰਥ ਨੂੰ ਇਕਜੁੱਟ ਕਰਨ ਲਈ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ 'ਤੇ ਮਨਜੀਤ ਸਿੰਘ ਜੀਕੇ ਇਕ ਵਾਰ ਫਿਰ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਿੱਲੀ ਵਿੱਚ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਆਪਣੀ ਜਾਗੋ ਪਾਰਟੀ ਨੂੰ ਅਕਾਲੀ ਦਲ ਵਿੱਚ ਰਲੇਵੇਂ ਦਾ ਐਲਾਨ ਕੀਤਾ।

Share:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਫਿਰ ਤੋਂ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਵਿਖੇ ਹੋਈ ਮੀਟਿੰਗ ਦੌਰਾਨ ਉਹਨਾਂ ਦੀ ਵਾਪਸੀ ਹੋਈ। ਜੀਕੇ ਨੂੰ 2019 ਵਿੱਚ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ। ਸਿੱਖ ਪੰਥ ਨੂੰ ਇਕਜੁੱਟ ਕਰਨ ਲਈ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ 'ਤੇ ਮਨਜੀਤ ਸਿੰਘ ਜੀਕੇ ਇਕ ਵਾਰ ਫਿਰ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਿੱਲੀ ਵਿੱਚ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਆਪਣੀ ਜਾਗੋ ਪਾਰਟੀ ਨੂੰ ਅਕਾਲੀ ਦਲ ਵਿੱਚ ਰਲੇਵੇਂ ਦਾ ਐਲਾਨ ਕੀਤਾ। ਬਾਦਲ ਪਰਿਵਾਰ ਅਤੇ ਜੀਕੇ ਪਰਿਵਾਰ ਦਰਮਿਆਨ ਕਰੀਬ 73 ਸਾਲਾਂ ਤੋਂ ਨਾਜ਼ੁਕ ਰਿਸ਼ਤਾ ਰਿਹਾ ਹੈ।
 
ਮਨਜੀਤ ਸਿੰਘ ਜੀਕੇ ਨੂੰ ਕੀ ਜ਼ਿੰਮੇਵਾਰੀ ਮਿਲੇਗੀ, ਅਜੇ ਨਹੀਂ ਹੋਇਆ ਖੁਲਾਸਾ 

ਕਰੀਬ 4 ਸਾਲਾਂ ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਜਾ ਰਹੇ ਮਨਜੀਤ ਸਿੰਘ ਜੀਕੇ ਨੂੰ ਕਿਹੜੀ ਜ਼ਿੰਮੇਵਾਰੀ ਮਿਲੇਗੀ, ਇਸਦਾ ਅਜੇ ਖੁਲਾਸਾ ਨਹੀਂ ਹੋਇਆ ਹੈ ਪਰ ਇਹ ਤੈਅ ਹੈ ਕਿ ਸ਼ਾਮਲ ਹੋਣ ਤੋਂ ਬਾਅਦ ਦਿੱਲੀ ਦੀ ਸਿੱਖ ਸਿਆਸਤ 'ਚ ਵੱਡੀ ਤਬਦੀਲੀ ਆ ਸਕਦੀ ਹੈ। 1950 ਵਿੱਚ ਮਾਸਟਰ ਤਾਰਾ ਸਿੰਘ ਨੇ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ। ਉਦੋਂ ਤੋਂ ਲੈ ਕੇ ਹੁਣ ਤੱਕ ਸਿੱਖ ਸਿਆਸਤ ਵਿੱਚ ਅਕਾਲੀ ਦਲ ਦਾ ਵੱਡਾ ਪ੍ਰਭਾਵ ਰਿਹਾ ਹੈ। ਇਸ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜ ਕੇ ਸੱਤਾ ਹਾਸਲ ਕੀਤੀ ਸੀ। ਹਾਲਾਂਕਿ ਬਾਅਦ ਵਿੱਚ ਪਾਰਟੀ ਟੁੱਟ ਗਈ ਅਤੇ ਇੱਕ ਨਵੀਂ ਪਾਰਟੀ ਦਾ ਜਨਮ ਹੋਇਆ। 2021 ਵਿੱਚ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਤਿੰਨ ਵੱਡੀਆਂ ਪਾਰਟੀਆਂ (ਸ਼੍ਰੋਮਣੀ ਅਕਾਲੀ ਦਲ ਬਾਦਲ, ਅਕਾਲੀ ਦਲ ਦਿੱਲੀ ਅਤੇ ਜਾਗੋ ਪਾਰਟੀ) ਨੇ ਮੁੱਖ ਤੌਰ ’ਤੇ ਭਾਗ ਲਿਆ ਅਤੇ ਲਗਭਗ 90 ਫੀਸਦੀ ਵੋਟਾਂ ਹਾਸਲ ਕੀਤੀਆਂ। ਆਉਣ ਵਾਲੇ ਸਮੇਂ ਵਿੱਚ ਇਹ ਤਿੰਨੇ ਪਾਰਟੀਆਂ ਇੱਕਜੁੱਟ ਹੋਣ ਜਾ ਰਹੀਆਂ ਹਨ।

ਇਹ ਵੀ ਪੜ੍ਹੋ