ਮਾਨ ਸਰਕਾਰ ਦਾ ਸਖ਼ਤ ਐਕਸ਼ਨ - 350 ਕਿਲੋਮੀਟਰ ਕੀਤੀਆਂ ਤਹਿਸੀਲਦਾਰਾਂ ਦੀਆਂ ਬਦਲੀਆਂ

ਮੰਨਿਆ ਜਾ ਰਿਹਾ ਹੈ ਕਿ ਜਿਸ ਤਰੀਕੇ ਨਾਲ ਦੋ ਦਿਨ ਪਹਿਲਾਂ ਸੂਬੇ ਭਰ ਦੇ ਤਹਿਸੀਲਦਾਰਾਂ ਨੇ ਇਕੱਠੇ ਹੋ ਕੇ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਵਿਰੋਧ ਕੀਤਾ ਸੀ ਤੇ ਕੰਮ ਠੱਪ ਕਰ ਦਿੱਤਾ ਸੀ ਤਾਂ ਉਸ ਮਗਰੋਂ ਐਕਸ਼ਨ 'ਚ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਲਿਆ।

Courtesy: file photo

Share:

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ। ਦੂਰ ਦੁਰਾਡੇ ਦੇ ਇਲਾਕਿਆਂ 'ਚ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਸਮੇਤ 177 ਸਬ-ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ। ਤਬਾਦਲੇ 250 ਤੋਂ ਲੈਕੇ 350 ਕਿਲੋਮੀਟਰ ਦੂਰ ਇਲਾਕਿਆਂ 'ਚ ਕੀਤੇ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਜਿਸ ਤਰੀਕੇ ਨਾਲ ਦੋ ਦਿਨ ਪਹਿਲਾਂ ਸੂਬੇ ਭਰ ਦੇ ਤਹਿਸੀਲਦਾਰਾਂ ਨੇ ਇਕੱਠੇ ਹੋ ਕੇ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਵਿਰੋਧ ਕੀਤਾ ਸੀ ਤੇ ਕੰਮ ਠੱਪ ਕਰ ਦਿੱਤਾ ਸੀ ਤਾਂ ਉਸ ਮਗਰੋਂ ਐਕਸ਼ਨ 'ਚ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਲਿਆ। ਹਾਲੇ ਬੀਤੇ ਕੱਲ੍ਹ ਹੀ ਮਾਨ ਸਰਕਾਰ ਨੇ ਇਹਨਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨਾਲ ਸਖਤੀ ਨਾਲ ਪੇਸ਼ ਆ ਕੇ ਉਹਨਾਂ ਦੀ ਹੜਤਾਲ ਖਤਮ ਕਰਾਈ ਸੀ ਤੇ ਅੱਜ ਉਹਨਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ। 

ਜਾਣੋ ਕਿਹੜੇ ਤਹਿਸੀਲਦਾਰ-ਨਾਇਬ ਤਹਿਸੀਲਦਾਰ ਨੂੰ ਕਿੱਥੇ ਲਗਾਇਆ ਗਿਆ..... ਸੂਚੀ ਹੇਠਾਂ ਦੇਖੋ

photo
photo page 1
photo
photo page 2

 

ਇਹ ਵੀ ਪੜ੍ਹੋ