ਤੋਹਫ਼ਾ... ਮਾਨ ਸਰਕਾਰ ਕਰੇਗੀ ਪੰਜਾਬ ਪੁਲਿਸ ਵਿੱਚ 1450 ਨੌਜਵਾਨਾਂ ਦੀ ਭਰਤੀ

ਮੁੱਖ ਮੰਤਰੀ ਦੇ ਮੁਤਾਬਿਕ ਪੰਜਾਬ ਸਰਕਾਰ ਨੇ ਪੁਲਿਸ ਵਿੱਚ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਿਸਦੀ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ। 

Share:

ਪੰਜਾਬ ਦੀ ਮਾਨ ਸਰਕਾਰ ਇਕ ਵਾਰੀ ਫਿਰ ਪੰਜਾਬ ਦੇ ਨੌਜਵਾਨਾਂ ਨੂੰ ਤੋਹਫ਼ਾ ਦੇਣ ਜਾ ਰਹੀ ਹੈ। ਦੀਵਾਲੀ ਦੇ ਮੌਕੇ ਤੇ ਮਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਪੁਲਿਸ ਵਿੱਚ 1450 ਨੌਜਵਾਨਾਂ ਦੀ ਭਰਤੀ ਕੀਤੀ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸੀਐਮ ਦਫਤਰ ਦੇ ਐਕਸ ਅਕਾਉਂਟ ਤੇ ਇਸ ਬਾਰੇ ਜਾਣਕਾਰੀ ਦਿਤੀ ਹੈ। ਮੁੱਖ ਮੰਤਰੀ ਦੇ ਮੁਤਾਬਿਕ ਪੰਜਾਬ ਸਰਕਾਰ ਨੇ ਪੁਲਿਸ ਵਿੱਚ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਿਸਦੀ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ। ਸਾਡੀ ਸਰਕਾਰ ਦਾ ਉਦੇਸ਼ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨ ਖੇਡਣਗੇ। ਇਹ ਸਭ ਤੋਂ ਮਹੱਤਵਪੂਰਨ ਹੈ ਅਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਕੇ ਹੀ ਪੂਰਾ ਕੀਤਾ ਜਾ ਸਕਦਾ ਹੈ।  ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੀਐਮ ਮਾਨ ਨੇ 583 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਸਨ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ 'ਚ ਚੋਣ ਪ੍ਰਚਾਰ ਦੌਰਾਨ ਕਰੀਬ 37600 ਨੌਕਰੀਆਂ ਦੀ ਵੰਡ ਦੇ ਮੁੱਦੇ 'ਤੇ ਵੋਟਾਂ ਮੰਗੀਆਂ ਗਈਆਂ। ਸੀਐਮ ਮਾਨ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਈ-ਰਿਕਰੂਟਮੈਂਟ ਕੀਤੀ ਜਾ ਰਹੀ ਹੈ। ਹੁਣ 1450 ਨਵੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਹੋਵੇਗੀ। ਇਸ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਜਲਦੀ ਹੀ ਇਹਨਾਂ ਪੋਸਟਾਂ ਦੀਆਂ ਮੁੱਖ ਮਿਤੀਆਂ ਅਤੇ 1450 ਪੋਸਟਾਂ ਲਈ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ

Tags :