ਮਨਪ੍ਰੀਤ ਇਯਾਲੀ ਨੇ ਵਧਾਈਆਂ ਅਕਾਲੀ ਦਲ ਦੀਆਂ ਮੁਸ਼ਕਲਾਂ

ਇਯਾਲੀ ਨੇ ਪਾਰਟੀ ਦੀ ਭਰਤੀ ਪ੍ਰਕਿਰਿਆ ਉਪਰ ਵੱਡੇ ਸਵਾਲ ਚੁੱਕੇ ਹਨ ਤੇ ਨਾਲ ਹੀ ਇਹ ਵੀ ਕਿਹਾ ਹੈ ਕਿ ਇਸਨੂੰ ਸਿਰਫ ਇੱਕ ਧੜੇ ਨੇ ਸ਼ੁਰੂ ਕੀਤਾ। 7 ਮੈਂਬਰੀ ਕਮੇਟੀ ਨੂੰ ਭਰੋਸੇ 'ਚ ਨਹੀਂ ਲਿਆ ਗਿਆ। ਉਹਨਾਂ ਕਿਹਾ ਕਿ ਉਹ ਸੱਤ ਮੈਂਬਰੀ ਕਮੇਟੀ ਦੀ ਦੂਜੀ ਮੀਟਿੰਗ ਵਿਚ ਸ਼ਾਮਲ ਹੋਣ ਆਏ ਹਨ।

Courtesy: file photo

Share:

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਦੀ ਭਰਤੀ ਪ੍ਰਕਿਰਿਆ ਉਪਰ ਵੱਡੇ ਸਵਾਲ ਚੁੱਕੇ ਹਨ ਤੇ ਨਾਲ ਹੀ ਇਹ ਵੀ ਕਿਹਾ ਹੈ ਕਿ ਇਸਨੂੰ ਸਿਰਫ ਇੱਕ ਧੜੇ ਨੇ ਸ਼ੁਰੂ ਕੀਤਾ। 7 ਮੈਂਬਰੀ ਕਮੇਟੀ ਨੂੰ ਭਰੋਸੇ 'ਚ ਨਹੀਂ ਲਿਆ ਗਿਆ। ਇਯਾਲੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ’ਚ ਸੱਦੀ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਪਹੁੰਚੇ ਸੀ। ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਸੱਤ ਮੈਂਬਰੀ ਕਮੇਟੀ ਦੀ ਦੂਜੀ ਮੀਟਿੰਗ ਵਿਚ ਸ਼ਾਮਲ ਹੋਣ ਆਏ ਹਨ। ਇਯਾਲੀ ਦੇ ਇਸ ਬਿਆਨ ਨਾਲ ਅਕਾਲੀ ਦਲ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ।

ਪੰਜਾਂ ਜਥੇਦਾਰਾਂ ਨੇ ਹੁਕਮ ਕੀਤਾ ਸੀ

ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਭਰਤੀ ਪ੍ਰਕਿਰਿਆ ਸਬੰਧੀ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਹੁਕਮਨਾਮੇ ਵਿਚ ਪੰਜਾਂ ਜਥੇਦਾਰਾਂ ਨੇ ਹੁਕਮ ਕੀਤਾ ਸੀ ਕਿ ਅਕਾਲੀ ਦਲ ਦੀ ਨਵੀਂ ਭਰਤੀ ਪ੍ਰਕਿਰਿਆ 7 ਮੈਂਬਰੀ ਕਮੇਟੀ ਦੀ ਅਗਵਾਈ ਵਿਚ ਹੋਵੇਗੀ ਪਰ ਅਕਾਲੀ ਦਲ ਦੇ ਇੱਕ ਧੜੇ ਨੇ ਆਪਣੇ ਤੌਰ ਉੱਤੇ ਹੀ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਧੜੇ ਨੇ 7 ਮੈਂਬਰੀ ਕਮੇਟੀ ਨੂੰ ਇਸ ਸਬੰਧੀ ਵਿਸ਼ਵਾਸ਼ ਵਿਚ ਵੀ ਨਹੀਂ ਲਿਆ। ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਬਾਦਲ ਧੜਾ ਕਹਿੰਦਾ ਹੈ ਕਿ 7 ਮੈਂਬਰੀ ਕਮੇਟੀ ਅਕਾਲੀ ਦਲ ਦੇ ਦਫ਼ਤਰ ਵਿਚ ਆ ਕੇ ਪੂਰਾ ਰਿਕਾਰਡ ਚੈੱਕ ਕਰ ਸਕਦੀ ਹੈ। ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕੋਈ ਸੁਨੇਹਾ ਨਹੀਂ ਮਿਲਿਆ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਅਕਾਲੀ ਦਲ ਬਾਦਲ ਧੜਾ ਇਹ ਦਾਅਵਾ ਕਰਦਾ ਹੈ ਕਿ 7 ਮੈਂਬਰੀ ਕਮੇਟੀ ਕੇਵਲ ਨਿਗਰਾਨ ਕਮੇਟੀ ਹੈ ਤਾਂ ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਪੱਸ਼ਟ ਤੌਰ ਉੱਤੇ ਹੁਕਮ ਹੋਇਆ ਹੈ ਕਿ ਅਕਾਲੀ ਦਲ ਦੀ ਨਵੀਂ ਭਰਤੀ 7 ਮੈਂਬਰੀ ਕਮੇਟੀ ਦੀ ਅਗਵਾਈ ਵਿਚ ਹੀ ਹੋਵੇਗੀ।

ਇਹ ਵੀ ਪੜ੍ਹੋ