ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਮਾਨਸਾ ਦੀ ਅਦਾਲਤ ਦਾ ਵੱਡਾ ਫੈਸਲਾ, CIA ਇੰਚਾਰਜ ਸਮੇਤ 2 ਨੂੰ ਸੁਣਾਈ ਸਜ਼ਾ

ਜਦੋਂਕਿ ਇਸ ਮਾਮਲੇ ਵਿੱਚ ਬਰਖ਼ਾਸਤ ਸੀ.ਆਈ.ਏ. ਇੰਚਾਰਜ ਪ੍ਰਿਤਪਾਲ ਸਿੰਘ ਨੂੰ 1 ਸਾਲ 11 ਮਹੀਨੇ ਸਜ਼ਾ ਤੇ 5000 ਜੁਰਮਾਨਾ ਕੀਤਾ ਗਿਆ ਹੈ।

Courtesy: file photo

Share:

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗ੍ਰਿਫ਼ਤਾਰ ਦੀਪਕ ਟੀਨੂੰ ਨੂੰ ਲੈ ਕੇ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ।  ਮਾਨਸਾ ਦੇ ਸੀ.ਆਈ.ਏ. ਸਟਾਫ਼ ’ਚੋਂ ਫ਼ਰਾਰ ਗੈਂਗਸਟਰ ਦੀਪਕ ਟੀਨੂ ਮਾਮਲੇ ਵਿੱਚ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਵੱਲੋਂ ਫ਼ੈਸਲਾ ਸੁਣਾਉਂਦੇ ਹੋਏ ਗੈਂਗਸਟਰ ਦੀਪਕ ਟੀਨੂੰ ਨੂੰ ਦੋ ਸਾਲ ਦੀ ਸਜ਼ਾ ਤੇ ਦੋ ਹਜ਼ਾਰ ਜੁਰਮਾਨਾ ਕੀਤਾ ਗਿਆ। ਜਦੋਂਕਿ ਇਸ ਮਾਮਲੇ ਵਿੱਚ ਬਰਖ਼ਾਸਤ ਸੀ.ਆਈ.ਏ. ਇੰਚਾਰਜ ਪ੍ਰਿਤਪਾਲ ਸਿੰਘ ਨੂੰ 1 ਸਾਲ 11 ਮਹੀਨੇ ਸਜ਼ਾ ਤੇ 5000 ਜੁਰਮਾਨਾ ਕੀਤਾ ਗਿਆ ਹੈ।

ਅਦਾਲਤ ਨੇ 8 ਜਣਿਆਂ ਨੂੰ ਕੀਤਾ ਬਰੀ

ਅਦਾਲਤ ਨੇ ਇਸ ਮਾਮਲੇ ਵਿੱਚ ਨਾਮਜ਼ਦ 8 ਹੋਰ ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗੈਂਗਸਟਰ ਦੀਪਕ ਟੀਨੂੰ ਮਾਨਸਾ ਦੇ ਸੀ.ਆਈ.ਏ. ਸਟਾਫ਼ ਵਿਚੋਂ 1 ਅਕਤੂਬਰ 2022 ਦੀ ਰਾਤ ਨੂੰ ਸੀ.ਆਈ.ਏ. ਇੰਚਾਰਜ ਪ੍ਰਿਤਪਾਲ ਸਿੰਘ ਦੀ ਮਦਦ ਨਾਲ ਫ਼ਰਾਰ ਹੋ ਗਿਆ ਸੀ।  ਦੋ ਅਕਤੂਬਰ ਨੂੰ ਮਾਨਸਾ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ, ਜਿਸ ਤੋਂ ਕੁਝ ਮਹੀਨਿਆਂ ਬਾਅਦ ਰਾਜਸਥਾਨ ਤੋਂ ਦਿੱਲੀ ਦੀ ਕ੍ਰਾਈਮ ਬਰਾਂਚ ਟੀਮ ਵਲੋਂ ਗੈਂਗਸਟਰ ਦੀਪਕ ਟੀਨੂੰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਇਹ ਕੀਤੇ ਗਏ ਸੀ ਨਾਮਜ਼ਦ 

ਇਸ ਮਾਮਲੇ ਵਿਚ ਦੀਪਕ ਟੀਨੂੰ ਦੀ ਫ਼ਰਾਰ ਹੋਣ ਵਿਚ ਮਦਦ ਕਰਨ ਵਾਲੀ ਮਹਿਲਾ ਮਿੱਤਰ ਜਤਿੰਦਰ ਕੌਰ ਜੋਤੀ ਸਮੇਤ 7 ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਵਿਚ ਕੁਲਦੀਪ ਕੋਹਲੀ, ਬਿੱਟੂ, ਜਤਿੰਦਰ ਜੋਤੀ, ਰਜਿੰਦਰ ਗੋਰਾ, ਸੁਨੀਲ ਲੋਹੀਆਂ, ਸਰਬਜੋਤ ਸਿੰਘ, ਰਾਜਬੀਰ ਸਿੰਘ, ਚਿਰਾਗ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਗੈਂਗਸਟਰ ਦੀਪਕ ਟੀਨੂ ਦੇ ਭਰਾ ਚਿਰਾਗ ਤੇ ਮਾਨਸਾ ਪੁਲਿਸ ਵਲੋਂ ਦੋ ਨਾਜਾਇਜ਼ ਪਿਸਟਲ ਅਤੇ ਬਿੱਟੂ ਤੋਂ ਇਕ ਨਾਜਾਇਜ਼ ਪਿਸਟਲ ਬਰਾਮਦ ਕਰਵਾਉਣ ਦਾ ਦਾਅਵਾ ਕੀਤਾ ਗਿਆ ਸੀ ਜਦੋਂਕਿ ਬਰਖ਼ਾਸਤ ਸੀ.ਆਈ.ਏ. ਇੰਚਾਰਜ ਪ੍ਰਿਤਪਾਲ ਸਿੰਘ ਤੋਂ ਉਨ੍ਹਾਂ ਦੀ ਰਿਹਾਇਸ਼ ਤੋਂ ਤਿੰਨ ਪਿਸਟਲ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ