ਮਾਨਸਾ 'ਚ ਕਰਜੇ ਤੋਂ ਦੁੱਖੀ ਕਿਸਾਨ ਨੇ ਕੀਤੀ ਖੁਦਕੁਸ਼ੀ

ਕਰਜ਼ੇ ਤੋਂ ਮੁਕਤੀ ਲਈ ਗੁਰਪ੍ਰੀਤ ਨੇ ਕੁਝ ਮਹੀਨੇ ਪਹਿਲਾਂ ਬੈਂਕ ਤੋਂ ਕਰਜ਼ਾ ਲੈ ਕੇ ਟਰੈਕਟਰ ਖਰੀਦਿਆ ਸੀ। ਪਰ, ਇਸ ਨਾਲ ਕੰਮ ਨਹੀਂ ਬਣਿਆ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗਾ ਅਤੇ ਕਰਜ਼ਾ ਵੱਧ ਗਿਆ।

Share:

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਇੱਕ 32 ਸਾਲਾ ਕਿਸਾਨ ਨੇ ਜ਼ਹਿਰ ਖਾ ਕੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕ 8 ਤੋਂ 10 ਲੱਖ ਰੁਪਏ ਦਾ ਕਰਜ਼ਦਾਰ ਸੀ ਅਤੇ 2 ਏਕੜ ਜ਼ਮੀਨ ਦਾ ਮਾਲਕ ਸੀ। ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਸਰਕਾਰ ਤੋਂ ਕਰਜ਼ਾ ਮੁਆਫ਼ੀ ਦੇ ਨਾਲ-ਨਾਲ ਮੁਆਵਜ਼ੇ ਦੀ ਮੰਗ ਕੀਤੀ ਹੈ।
ਜਾਣਕਾਰੀ ਅਨੁਸਾਰ ਕਿਸਾਨ ਗੁਰਪ੍ਰੀਤ ਸਿੰਘ ਵਾਸੀ ਪਿੰਡ ਮੂਸੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਦੀ ਮਾਤਾ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਸ ਦੇ ਇਲਾਜ 'ਤੇ ਕਾਫੀ ਪੈਸਾ ਖਰਚ ਹੋਇਆ ਸੀ। ਜਿਸ ਕਾਰਨ ਗੁਰਪ੍ਰੀਤ ਸਿਰ ਕਰਜ਼ਾ ਚੜ੍ਹ ਗਿਆ ਸੀ। 

ਪਤਨੀ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ 

ਕਰਜ਼ੇ ਤੋਂ ਪ੍ਰੇਸ਼ਾਨ ਗੁਰਪ੍ਰੀਤ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, 7 ਸਾਲ ਦਾ ਪੁੱਤਰ ਅਤੇ ਬਜ਼ੁਰਗ ਪਿਤਾ ਛੱਡ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਦਰ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।

ਇਹ ਵੀ ਪੜ੍ਹੋ

Tags :