ਸੰਘਣੀ ਧੁੰਦ ਦੀ ਚਪੇਟ ਵਿੱਚ ਸੂਬੇ ਦਾ ਕਈ ਜਿਲ੍ਹੇ,ਪੰਜਾਬ ਸਰਕਾਰ ਨੇ ਇਸ ਕੇਂਦਰ ਦਾ ਸਮਾਂ ਕੀਤਾ ਤਬਦੀਲ, ਪੜੋ ਪੂਰੀ ਖਬਰ

ਮੌਸਮ ਵਿਭਾਗ ਨੇ ਲੋਕਾਂ ਨੂੰ ਅਜਿਹੇ ਹਾਲਾਤਾਂ 'ਚ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਘਰ ਤੋਂ ਬਾਹਰ ਨਿਕਲਦੇ ਸਮੇਂ ਆਪਣਾ ਚਿਹਰਾ ਢੱਕ ਕੇ ਰੱਖੋ ਅਤੇ ਕਾਰ ਦੀਆਂ ਫੋਗ ਲਾਈਟਾਂ ਦੀ ਵਰਤੋਂ ਕਰੋ, ਤਾਂ ਜੋ ਤੁਹਾਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Share:

ਅੱਜ ਵੀ ਪੰਜਾਬ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਅਤੇ ਠੰਢ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 80 ਥਾਵਾਂ ਤੇ ਸੰਘਣੀ ਧੁੰਦ ਛਾਈ ਰਹੇਗੀ। ਉਥੇ ਹੀ 24 ਘੰਟਿਆਂ ਵਿੱਚ ਵੀ ਪਾਰਾ ਡਿੱਗਿਆ ਹੈ।

ਸੂਬਾ ਸਰਕਾਰ ਨੇ ਧੁੰਦ ਅਤੇ ਸਰਦੀ ਕਾਰਨ ਸੁਵਿਧਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ। ਸੇਵਾ ਕੇਂਦਰ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਖੁੱਲ੍ਹਣਗੇ। ਫਿਲਹਾਲ ਇਹ ਸਮਾਂ ਬਦਲੀ 10 ਜਨਵਰੀ ਤੱਕ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਅਜਿਹੇ ਹਾਲਾਤਾਂ 'ਚ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਘਰ ਤੋਂ ਬਾਹਰ ਨਿਕਲਦੇ ਸਮੇਂ ਆਪਣਾ ਚਿਹਰਾ ਢੱਕ ਕੇ ਰੱਖੋ ਅਤੇ ਕਾਰ ਦੀਆਂ ਫੋਗ ਲਾਈਟਾਂ ਦੀ ਵਰਤੋਂ ਕਰੋ, ਤਾਂ ਜੋ ਤੁਹਾਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

ਇਨ੍ਹਾਂ ਜ਼ਿਲ੍ਹਿਆਂ ਲਈ ਧੁੰਦ ਦੀ ਚਿਤਾਵਨੀ

ਮੌਸਮ ਵਿਭਾਗ ਅਨੁਸਾਰ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਸੰਘਣੀ ਧੁੰਦ ਅਤੇ ਠੰਢ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਰਨਾਲਾ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਸੀ।

 

104 ਨੰਬਰ 'ਤੇ ਕਾਲ ਕਰ ਲੈ ਸਕਦੇ ਹੋ ਡਾਕਟਰੀ ਸਲਾਹ

ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵੀ ਲੋਕਾਂ ਦੀ ਸਹੂਲਤ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਫਲੂ ਕਾਰਨਰ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਆ ਰਹੀ ਹੈ ਅਤੇ ਉਹ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੁੰਦੇ ਹਨ ਤਾਂ ਉਹ ਸਿਹਤ ਵਿਭਾਗ ਦੀ ਮੈਡੀਕਲ ਹੈਲਪਲਾਈਨ 104 'ਤੇ ਕਾਲ ਕਰ ਸਕਦੇ ਹਨ। ਇਹ ਇੱਕ ਟੋਲ ਫਰੀ ਨੰਬਰ ਹੈ, ਇਸ ਨੰਬਰ 'ਤੇ ਵਿਭਾਗ ਵੱਲੋਂ ਉਨ੍ਹਾਂ ਨੂੰ ਸਾਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਹ ਨੰਬਰ 24 ਘੰਟੇ ਉਪਲਬਧ ਹੈ।

ਇਹ ਵੀ ਪੜ੍ਹੋ