ਲਵ ਮੈਰਿਜ ਤੋਂ 5 ਮਹੀਨੇ ਮਗਰੋਂ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਪਤੀ ਨੂੰ ਕੰਮ 'ਤੇ ਭੇਜ ਕੇ ਪਤਨੀ ਨੇ ਚੁੱਕਿਆ ਖੌਫਨਾਕ ਕਦਮ। ਦਿਉਰ ਨੇ ਪੱਖੇ ਨਾਲ ਲਟਕਦੀ ਦੇਖੀ ਤਾਂ ਪਰਿਵਾਰ 'ਚ ਚੀਕਚਿਹਾੜਾ ਮਚ ਗਿਆ। ਹਾਲੇ 5 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। 

Share:

ਫਤਿਹਗੜ੍ਹ ਸਾਹਿਬ 'ਚ ਲਵ ਮੈਰਿਜ ਤੋਂ ਪੰਜ ਮਹੀਨੇ ਬਾਅਦ ਹੀ ਇੱਕ ਔਰਤ ਨੇ ਖੁਦਕੁਸ਼ੀ ਕਰ ਲਈ। ਔਰਤ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਵਰਸ਼ਾ (24) ਵਾਸੀ ਹਮਾਯੂਪੁਰ (ਸਰਹਿੰਦ) ਵਜੋਂ ਹੋਈ। ਮ੍ਰਿਤਕਾ ਦੇ ਪਤੀ ਸਚਿਨ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਕੰਮ 'ਤੇ ਗਿਆ ਸੀ। ਫਿਰ ਉਸਦੇ ਛੋਟੇ ਭਰਾ ਨੇ ਫੋਨ ਕਰਕੇ ਦੱਸਿਆ ਕਿ ਭਾਬੀ ਕਮਰੇ 'ਚ ਪੱਖੇ ਨਾਲ ਲਟਕ ਰਹੀ ਸੀ। ਜਿਸ 'ਤੇ ਉਸਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਜਦੋਂ ਉਹ ਘਰ ਪਹੁੰਚਿਆ ਤਾਂ ਦੇਖਿਆ ਕਿ ਵਰਸ਼ਾ ਦੀ ਮੌਤ ਹੋ ਚੁੱਕੀ ਸੀ। ਸਚਿਨ ਨੇ ਦੱਸਿਆ ਕਿ ਵਰਸ਼ਾ ਨੇ ਸਵੇਰੇ ਹੀ  ਵਰਤ ਰੱਖਿਆ ਸੀ। ਪਰਿਵਾਰ ਵਿੱਚ ਸਭ ਕੁਝ ਠੀਕ ਚੱਲ ਰਿਹਾ ਸੀ। ਪਤਾ ਨਹੀਂ ਕਿਉਂ ਵਰਸ਼ਾ ਨੇ ਅਚਾਨਕ ਫਾਹਾ ਲੈ ਲਿਆ।

ਪੇਕਾ ਪਰਿਵਾਰ ਸੀ ਨਾਰਾਜ਼ 

ਗੁਆਂਢ 'ਚ ਰਹਿਣ ਵਾਲੇ ਰੋਹਿਤ ਕੁਮਾਰ ਨੇ ਦੱਸਿਆ ਕਿ ਸਚਿਨ ਅਤੇ ਉਸਦੇ ਪਰਿਵਾਰਕ ਮੈਂਬਰ ਮਿਹਨਤੀ ਹਨ ਅਤੇ ਉਨ੍ਹਾਂ ਨੂੰ ਕਦੇ ਕਿਸੇ ਨਾਲ ਲੜਦੇ ਨਹੀਂ ਦੇਖਿਆ ਗਿਆ। ਮੇਰਠ ਦੀ ਰਹਿਣ ਵਾਲੀ ਵਰਸ਼ਾ ਨੇ ਕਰੀਬ ਪੰਜ ਮਹੀਨੇ ਪਹਿਲਾਂ ਆਪਣੇ ਮਾਤਾ-ਪਿਤਾ ਦੀ ਸਹਿਮਤੀ ਤੋਂ ਬਿਨਾਂ ਸਚਿਨ ਨਾਲ ਵਿਆਹ ਕੀਤਾ ਸੀ। ਜਿਸ ਕਾਰਨ ਵਰਸ਼ਾ ਦੇ ਮਾਤਾ-ਪਿਤਾ ਨੇ ਉਸਨੂੰ ਸਵੀਕਾਰ ਨਹੀਂ ਕੀਤਾ। ਮਾਪੇ ਗੁੱਸੇ ਵਿੱਚ ਸਨ ਅਤੇ ਧੀ ਨਾਲ ਗੱਲ ਵੀ ਨਹੀਂ ਕਰਦੇ ਸਨ। ਜਿਸ ਕਾਰਨ ਵਰਸ਼ਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ। ਇਸੇ ਮਾਨਸਿਕ ਪ੍ਰੇਸ਼ਾਨੀ ਕਾਰਨ ਉਸਨੇ ਖੁਦਕੁਸ਼ੀ ਵਰਗਾ ਗਲਤ ਕਦਮ ਚੁੱਕਿਆ ਜਾਪਦਾ ਹੈ।

ਮੌਕੇ 'ਤੇ ਪੁੱਜੇ ਡੀ.ਐਸ.ਪੀ

ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਰਾਜ ਕੁਮਾਰ ਖ਼ੁਦ ਮੌਕੇ ’ਤੇ ਪੁੱਜੇ। ਕਮਰੇ ਦੀ ਤਲਾਸ਼ੀ ਲਈ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਸੁਸਾਈਡ ਨੋਟ ਨਹੀਂ ਰੱਖਿਆ ਗਿਆ। ਮੋਬਾਇਲ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਡੀਐਸਪੀ ਨੇ ਦੱਸਿਆ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮ੍ਰਿਤਕ ਦੇ ਮਾਪਿਆਂ ਨਾਲ ਵੀ ਸੰਪਰਕ ਕਰ ਰਹੀ ਹੈ।

ਇਹ ਵੀ ਪੜ੍ਹੋ