Loot in Tarntaran: ਨਕਾਬਪੋਸ਼ ਲੁਟੇਰਿਆਂ ਨੇ ਬੰਦੂਕ ਦੀ ਨੋਕ ਤੇ ਮਨੀ ਟਰਾਂਸਫਰ ਦਫ਼ਤਰ ਨੂੰ ਨਿਸ਼ਾਨਾ ਬਣਾ ਕੇ 7 ਲੱਖ ਰੁਪਏ ਲੁੱਟੇ

Loot in Tarntaran: ਇਸ ਵਾਰਦਾਤ ਤੋਂ ਬਾਅਦ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਦੁਕਾਨ ਮਾਲਕ ਅੰਮ੍ਰਿਤ ਪਾਲ ਸਿੰਘ ਵਾਸੀ ਤਰਨਤਾਰਨ ਨੇ ਦੱਸਿਆ ਕਿ ਉਹ ਏ.ਐਮ.ਰਾਇਲ ਕੰਪਨੀ ਦੇ ਨਾਂ ’ਤੇ ਦਫ਼ਤਰ ਚਲਾਉਂਦਾ ਹੈ, ਜਿਸ ਵਿੱਚ ਉਹ ਮਨੀ ਟਰਾਂਸਫਰ ਦਾ ਕਾਰੋਬਾਰ ਕਰਦਾ ਹੈ। 

Share:

Loot in Tarntaran: ਤਰਨਤਾਰਨ ਜ਼ਿਲ੍ਹੇ ਵਿੱਚ ਲਗਾਤਾਰ ਵਾਰਦਾਤਾਂ ਹੋ ਰਹੀਆਂ ਹਨ। ਦਿਨ ਦਿਹਾੜੇ ਦੋ ਨਕਾਬਪੋਸ਼ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਡੀਐਸਪੀ ਦੀ ਰਿਹਾਇਸ਼ ਦੇ ਬਿਲਕੁਲ ਸਾਹਮਣੇ ਸਥਿਤ ਮਨੀ ਟਰਾਂਸਫਰ ਦਫ਼ਤਰ ਨੂੰ ਨਿਸ਼ਾਨਾ ਬਣਾ ਕੇ 7 ਲੱਖ ਰੁਪਏ ਦੀ ਨਕਦੀ ਲੁੱਟ ਲਈ। ਇਸ ਵਾਰਦਾਤ ਤੋਂ ਬਾਅਦ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਦੁਕਾਨ ਮਾਲਕ ਅੰਮ੍ਰਿਤ ਪਾਲ ਸਿੰਘ ਵਾਸੀ ਤਰਨਤਾਰਨ ਨੇ ਦੱਸਿਆ ਕਿ ਉਹ ਏ.ਐਮ.ਰਾਇਲ ਕੰਪਨੀ ਦੇ ਨਾਂ ’ਤੇ ਦਫ਼ਤਰ ਚਲਾਉਂਦਾ ਹੈ, ਜਿਸ ਵਿੱਚ ਉਹ ਮਨੀ ਟਰਾਂਸਫਰ ਦਾ ਕਾਰੋਬਾਰ ਕਰਦਾ ਹੈ। 

ਲੁਟੇਰਿਆਂ ਨੇ ਦੁਕਾਨ ਅਗੇ ਲੱਗੇ ਕੈਮਰੇ ਵੀ ਤੋੜੇ

ਮੰਗਲਵਾਰ ਸਵੇਰੇ ਕਰੀਬ 9.30 ਵਜੇ ਜਦੋਂ ਉਹ ਦਫ਼ਤਰ 'ਚ ਮੌਜੂਦ ਸੀ ਤਾਂ ਦੋ ਨਕਾਬਪੋਸ਼ ਲੁਟੇਰੇ ਉੱਥੇ ਪਹੁੰਚੇ ਅਤੇ ਪਿਸਤੌਲ ਦੀ ਨੋਕ 'ਤੇ ਉਸ ਦੇ ਬਟੂਏ 'ਚ ਰੱਖੇ 7 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਲੁਟੇਰੇ ਦੁਕਾਨ ਦੇ ਅੰਦਰ ਲੱਗੇ ਕੈਮਰੇ ਵੀ ਤੋੜ ਕੇ ਲੈ ਗਏ। ਘਟਨਾ ਤੋਂ ਬਾਅਦ ਸਿਟੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

ਇਹ ਵੀ ਪੜ੍ਹੋ