Khatkar Kalan 'ਚ ਇੱਕਠੇ ਹੋ ਰਹੇ 'ਆਪ' ਨੇਤਾ, AAP ਸੁਪਰੀਮੋ ਅਰਵਿੰਦ ਕੇਜਰੀਵਾਲ ਲਈ ਸਮੂਹਿਕ ਭੁੱਖ ਹੜਤਾਲ ਅੱਜ

ਸ਼ਨੀਵਾਰ ਨੂੰ ਪੰਜਾਬ ਦੇ ਮੋਗਾ ਅਤੇ ਜਲੰਧਰ ਵਿੱਚ ਵੀ ਸੀਐਮ ਭਗਵੰਤ ਮਾਨ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਰੈਲੀਆਂ ਕੀਤੀਆਂ। ਜਿਸ ਵਿੱਚ ਉਨ੍ਹਾਂ ਵਲੰਟੀਅਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖਟਕੜ ਕਲਾਂ ਪਹੁੰਚਣ ਲਈ ਕਿਹਾ ਹੈ। ਇਸ ਦੇ ਨਾਲ ਹੀ ਜੋ ਵਲੰਟੀਅਰ ਖਟਕੜ ਕਲਾਂ ਨਹੀਂ ਪਹੁੰਚ ਸਕਦੇ ਉਹ ਜ਼ਿਲ੍ਹਾ ਦਫ਼ਤਰਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

Share:

Punjab News: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਆਗੂ ਖਟਕੜ ਕਲਾਂ ਵਿਖੇ ਸਮੂਹਿਕ ਭੁੱਖ ਹੜਤਾਲ ਕਰਨਗੇ। ਖਟਕੜ ਕਲਾਂ ਵਿਖੇ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਦੇ ਸਾਰੇ ਆਗੂ ਅਤੇ ਵਿਧਾਇਕ ਪਹੁੰਚ ਰਹੇ ਹਨ। ਜਿੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਸਮੂਹਿਕ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ।

ਹਰ ਜਿਲ੍ਹੇ ਵਿੱਚ ਸਮੂਹਿਕ ਭੁੱਖ ਹੜਤਾਲ

ਸੀਐਮ ਭਗਵੰਤ ਮਾਨ ਅਤੇ ਸੰਸਦ ਮੈਂਬਰ ਸੰਦੀਪ ਪਾਠ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੋਗਾ ਅਤੇ ਜਲੰਧਰ ਵਿੱਚ ਵੀ ਰੈਲੀਆਂ ਕੀਤੀਆਂ। ਜਿਸ ਵਿੱਚ ਉਨ੍ਹਾਂ ਵਲੰਟੀਅਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖਟਕੜ ਕਲਾਂ ਪਹੁੰਚਣ ਲਈ ਕਿਹਾ ਹੈ। ਜੋ ਵਲੰਟੀਅਰ ਖਟਕੜ ਕਲਾਂ ਨਹੀਂ ਪਹੁੰਚ ਸਕਦੇ ਉਨ੍ਹਾਂ ਨੂੰ ਜ਼ਿਲ੍ਹਾ ਦਫ਼ਤਰਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਹਰ ਜ਼ਿਲ੍ਹੇ 'ਚ 'ਆਪ' ਵੱਲੋਂ ਸਮੂਹਿਕ ਭੁੱਖ ਹੜਤਾਲ ਕੀਤੀ ਜਾਵੇਗੀ। ਇਹ ਸਮੂਹਿਕ ਭੁੱਖ ਹੜਤਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ‘ਆਪ’ ਆਗੂਆਂ ਖ਼ਿਲਾਫ਼ ਈਡੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ਵਿੱਚ ਹੈ।

ਇਹ ਵੀ ਪੜ੍ਹੋ