Lok Sabha Elections 2024: ਪੰਜਾਬ ਦੀਆਂ 13 ਸੀਟਾਂ ਨੂੰ ਲੈ ਕੇ ਕੇਜਰੀਵਾਲ ਦੇ ਘਰ ਹੋਈ ਮੀਟਿੰਗ, ਰਿੰਕੂ ਦੇ ਨਾਂ ਤੇ ਲਗ ਸਕਦੀ ਹੈ ਮੋਹਰ 

Lok Sabha Elections 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਅਹਿਮ ਮੀਟਿੰਗ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਸੀਨੀਅਰ ਆਗੂ ਮੌਜੂਦ ਹਨ। ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਹੋ ਰਹੀ ਹੈ।

Share:

Lok Sabha Elections 2024: ਲੋਕ ਸਭਾ ਚੋਣਾਂ-2024 ਨੂੰ ਲੈ ਕੇ ਸਾਰੀਆਂ ਹੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਵਲੋਂ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਚਰਚਾ ਨੂੰ ਲੈ ਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kerjiwal) ਦੇ ਘਰ ਅਹਿਮ ਮੀਟਿੰਗ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਸਮੇਤ ਕਈ ਸੀਨੀਅਰ ਆਗੂ ਮੌਜੂਦ ਹਨ। ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਹੋ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਜਲੰਧਰ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਦੇ ਨਾਂ ਤੇ ਮੋਹਰ ਲਗ ਸਕਦੀ ਹੈ। ਜਿਸ ਵਿੱਚ ਰਿੰਕੂ ਨੂੰ ਤਿਆਰੀ ਕਰਨ ਲਈ ਕਿਹਾ ਗਿਆ ਹੈ। ਇਹ ਜਾਣਕਾਰੀ ਵੀ ਮਿਲੀ ਹੈ ਕਿ ਮੀਟਿੰਗ ਵਿੱਚ ਉਨ੍ਹਾਂ ਦੇ ਨਾਂ ਨੂੰ ਮੰਜੂਰੀ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਰਿੰਕੂ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ। ਉਹ ਕਾਂਗਰਸ (Congress) ਦੀ ਤਰਫੋਂ ਜਲੰਧਰ ਪੱਛਮੀ ਹਲਕੇ ਤੋਂ ਵਿਧਾਨ ਸਭਾ ਚੋਣਾਂ ਲੜਦੇ ਸਨ। ਉਨ੍ਹਾਂ ਨੂੰ 'ਆਪ' ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਹਰਾਇਆ ਸੀ। ਇਸ ਦੌਰਾਨ ਜਦੋਂ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ ਹੋਇਆ ਤਾਂ ਰਿੰਕੂ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਸਨ।

ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਅਜੇ ਤੱਕ ਨਹੀਂ ਹੋਇਆ ਕੋਈ ਫੈਸਲਾ

'ਆਪ' ਨੇ ਅਜੇ ਤੱਕ ਪੰਜਾਬ 'ਚ ਕਾਂਗਰਸ ਨਾਲ ਗਠਜੋੜ ਨਹੀਂ ਕੀਤਾ ਹੈ। ਪਾਰਟੀ ਦੇ ਸੀਨੀਅਰ ਨੇਤਾਵਾਂ ਵਿਚਕਾਰ ਗੱਲਬਾਤ ਦੇ ਕਈ ਦੌਰ ਹੋ ਚੁੱਕੇ ਹਨ। ਹਾਲਾਂਕਿ ਗਠਜੋੜ ਦੇ ਅਧਿਕਾਰਤ ਐਲਾਨ ਦੀ ਫਿਲਹਾਲ ਉਡੀਕ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਸੀਐਮ ਕੇਜਰੀਵਾਲ ਗੋਆ ਦੌਰੇ ਤੋਂ ਪਰਤੇ ਹਨ। ਉਨ੍ਹਾਂ ਦਾ ਉਥੇ ਕਈ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਸੀ। ਉੱਥੇ ਉਨ੍ਹਾਂ ਵੇਂਜੀ ਵਿਗਾਸ ਵੱਲੋਂ ਸਥਾਪਿਤ ਮੁਹੱਲਾ ਕਲੀਨਿਕ ਦਾ ਵੀ ਦੌਰਾ ਕੀਤਾ। ਇਸ ਤੋਂ ਪਹਿਲਾਂ ਈਡੀ (ED) ਨੇ ਉਸ ਨੂੰ ਚੌਥੀ ਵਾਰ ਤਲਬ ਕੀਤਾ ਸੀ ਪਰ ਉਸ ਨੇ ਪੁੱਛਗਿੱਛ ਵਿੱਚ ਹਿੱਸਾ ਨਹੀਂ ਲਿਆ। ਮੀਟਿੰਗ ਵਿੱਚ ‘ਆਪ’ ਸੰਗਠਨ ਦੇ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਹੋਰ ਵੱਡੇ ਆਗੂ ਵੀ ਮੌਜੂਦ ਹਨ।

ਇਹ ਵੀ ਪੜ੍ਹੋ