ਪੰਜਾਬ ਦੇ 18 ਹਜ਼ਾਰ ਸਕੂਲਾਂ 'ਚ ਮੈਗਾ PTM, ਪਠਾਨਕੋਟ 'ਚ ਕਟਾਰੂਚੱਕ ਨੇ ਕੀਤੀ ਸ਼ਿਰਕਤ 

ਕੈਬਨਿਟ ਮੰਤਰੀ ਲਾਲ ਚੰਦ ਨੇ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਤੋਂ ਅਧਿਆਪਕਾਂ ਨੂੰ ਅਧਿਆਪਨ ਅਤੇ ਪ੍ਰਬੰਧਨ ਦੀ ਸਿਖਲਾਈ ਦਿਵਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਮੈਰਿਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦੇਸ਼ ਭਰ ਦੇ ਇਤਿਹਾਸਕ ਸਥਾਨਾਂ ਦਾ ਦੌਰਾ ਕਰਵਾਇਆ ਜਾਵੇਗਾ। ਇਹ ਦੌਰਾ ਛੇ ਦਿਨਾਂ ਦਾ ਹੋਵੇਗਾ। ਬੱਚਿਆਂ ਨੂੰ ਇਸਤੋਂ ਬਹੁਤ ਫਾਇਦਾ ਹੋਵੇਗਾ। 

Courtesy: ਪਠਾਨਕੋਟ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸਰਕਾਰੀ ਸਕੂਲ 'ਚ ਮੈਗਾ ਪੀਟੀਐਮ ਦੌਰਾਨ ਪੁੱਜੇ।

Share:

ਪੰਜਾਬ ਦੇ 18,000 ਸਰਕਾਰੀ ਸਕੂਲਾਂ ਵਿੱਚ ਅੱਜ (5 ਫਰਵਰੀ) ਮੈਗਾ ਪੇਰੈਂਟਸ ਟੀਚਰ ਮੀਟਿੰਗ (ਪੀਟੀਐਮ) ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਪਹੁੰਚੇ।  ਰਹੇ ਹਨ। ਜਿਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸਤੋਂ ਇਲਾਵਾ ਪੰਜਾਬ ਦੇ ਮੰਤਰੀ ਅਤੇ ਵਿਧਾਇਕ ਵੀ ਆਪਣੇ ਹਲਕਿਆਂ ਦੇ ਸਕੂਲਾਂ ਵਿੱਚ ਚੱਲ ਰਹੀ ਪੀ.ਟੀ.ਐਮ ਵਿੱਚ ਹਿੱਸਾ ਲੈ ਰਹੇ ਹਨ। ਇਸ ਮੈਗਾ ਪੀਟੀਐਮ ਦਾ ਮਕਸਦ ਮਾਪਿਆਂ ਨੂੰ ਨੇੜੇ ਤੋਂ ਜਿੱਥੇ ਸਰਕਾਰੀ ਸਕੂਲਾਂ ਦੀ ਕਾਰਜਸ਼ੈਲੀ ਤੋਂ ਜਾਣੂੰ ਕਰਾਉਣਾ ਰਿਹਾ ਤਾਂ ਉਥੇ ਹੀ ਸਿੱਖਿਆ ਦੇ ਖੇਤਰ 'ਚ ਹੋਰ ਸੁਧਾਰ ਲਈ ਮਾਪਿਆਂ ਦਾ ਸੁਝਾਅ ਜਾਣਨਾ ਵੀ ਹੈ। 

ਇਤਿਹਾਸਕ ਸਥਾਨਾਂ ਦਾ ਦੌਰਾ 

ਇਸ ਕੜੀ ਅਧੀਨ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਦੇ ਦੋ ਸਕੂਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਿਦੇਸ਼ਾਂ ਤੋਂ ਅਧਿਆਪਕਾਂ ਨੂੰ ਅਧਿਆਪਨ ਅਤੇ ਪ੍ਰਬੰਧਨ ਦੀ ਸਿਖਲਾਈ ਦਿਵਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਮੈਰਿਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦੇਸ਼ ਭਰ ਦੇ ਇਤਿਹਾਸਕ ਸਥਾਨਾਂ ਦਾ ਦੌਰਾ ਕਰਵਾਇਆ ਜਾਵੇਗਾ। ਇਹ ਦੌਰਾ ਛੇ ਦਿਨਾਂ ਦਾ ਹੋਵੇਗਾ। ਬੱਚਿਆਂ ਨੂੰ ਇਸਤੋਂ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਨੂੰ ਬਹੁਤ ਸਾਰੀਆਂ ਨਵੀਆਂ ਚੀਜ਼ਾਂ ਸਿੱਖਣ ਦਾ ਮੌਕਾ ਮਿਲੇਗਾ। 

ਬੱਸ ਸੇਵਾ ਪਹਿਲੀ ਵਾਰ ਸ਼ੁਰੂ 

ਇਸ ਮੌਕੇ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਦੇ ਸਕੂਲਾਂ ਦੀ ਹਾਲਤ ਬਦਲ ਗਈ ਹੈ। ਸਰਕਾਰੀ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਕੱਲ੍ਹ ਹੀ ਸਿੱਖਿਆ ਵਿਭਾਗ ਨੇ ਪਠਾਨਕੋਟ ਲਈ 2 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸਦਾ ਲਾਭ ਮਿਲ ਰਿਹਾ ਹੈ। ਉਹ ਸਿਰਫ਼ ਆਪਣੇ ਦੇਸ਼ ਦੇ ਵਿਦਿਆਰਥੀਆਂ ਨਾਲ ਹੀ ਨਹੀਂ ਸਗੋਂ ਦੁਨੀਆ ਦੇ ਦੂਜੇ ਦੇਸ਼ਾਂ ਦੇ ਵਿਦਿਆਰਥੀਆਂ ਨਾਲ ਵੀ ਮੁਕਾਬਲਾ ਕਰ ਰਹੇ ਹਨ। ਇਸਤੋਂ ਇਲਾਵਾ ਸਕੂਲਾਂ ਵਿੱਚ ਪਹਿਲਾਂ ਸੁਰੱਖਿਆ ਗਾਰਡ ਅਤੇ ਬੱਸ ਸਹੂਲਤ ਸ਼ੁਰੂ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਸਮੇਂ ਸਿਰ ਵੰਡੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ