ਐਕਸ਼ਨ ‘ਚ ਮੰਤਰੀ, ਖਾਲੀ ਹੋਣਗੀਆਂ ਪੰਚਾਇਤੀ ਜ਼ਮੀਨਾਂ 

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਵਾਰ ਮੁੜ ਤੋਂ ਐਕਸ਼ਨ ਚ ਦਿਖਾਈ ਦੇ ਰਹੇ ਹਨ। ਸੂਬੇ ਅੰਦਰ ਪੰਚਾਇਤੀ ਜ਼ਮੀਨਾਂ ਨੂੰ ਨਜਾਇਜ ਕਬਜ਼ਿਆਂ ਤੋਂ ਮੁਕਤ ਕਰਾਉਣ ਲਈ ਵਿੱਢੀ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਜਿਸਦੇ ਨਤੀਜੇ ਆਉਣ ਵਾਲੇ ਦਿਨਾਂ ਚ ਦੇਖਣ ਨੂੰ ਮਿਲਣਗੇ। ਇੱਕ ਹੰਗਾਮੀ ਮੀਟਿੰਗ ਮਗਰੋਂ ਮੰਤਰੀ ਲਾਲਜੀਤ ਸਿੰਘ ਭੁੱਲਰ […]

Share:

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਵਾਰ ਮੁੜ ਤੋਂ ਐਕਸ਼ਨ ਚ ਦਿਖਾਈ ਦੇ ਰਹੇ ਹਨ। ਸੂਬੇ ਅੰਦਰ ਪੰਚਾਇਤੀ ਜ਼ਮੀਨਾਂ ਨੂੰ ਨਜਾਇਜ ਕਬਜ਼ਿਆਂ ਤੋਂ ਮੁਕਤ ਕਰਾਉਣ ਲਈ ਵਿੱਢੀ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਜਿਸਦੇ ਨਤੀਜੇ ਆਉਣ ਵਾਲੇ ਦਿਨਾਂ ਚ ਦੇਖਣ ਨੂੰ ਮਿਲਣਗੇ। ਇੱਕ ਹੰਗਾਮੀ ਮੀਟਿੰਗ ਮਗਰੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 11859 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਅਤੇ ਸੂਬੇ ਭਰ ਵਿੱਚ 6657 ਏਕੜ ਪੰਚਾਇਤੀ ਜ਼ਮੀਨ  ਦੇ ਕਬਜ਼ਾ ਵਾਰੰਟ ਤਿਆਰ ਹਨ।  ਜ਼ਿਲ੍ਹਾ ਅਧਿਕਾਰੀ ਪੈਂਡਿੰਗ ਕਬਜ਼ਾ ਵਾਰੰਟਾਂ ‘ਤੇ ਤੁਰੰਤ ਕਾਰਵਾਈ ਕਰਨਗੇ। ਮੰਤਰੀ ਨੇ ਦੱਸਿਆ ਕਿ  6926 ਏਕੜ ਪੰਚਾਇਤੀ ਜ਼ਮੀਨ ਦੇ ਮਾਮਲੇ ਡੀ.ਡੀ.ਪੀ.ਓਜ਼ ਕੋਲ ਪੈਂਡਿੰਗ ਹਨ ਜਦਕਿ 20734 ਏਕੜ ਦੇ ਕਬਜ਼ੇ ਸਬੰਧੀ ਮਾਮਲੇ ਵਿਭਾਗ ਦੇ ਡਿਵੀਜ਼ਨਲ ਡਾਇਰੈਕਟਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਕੋਲ ਪਏ ਹਨ। 42381 ਏਕੜ ਰਕਬਾ ਅਜਿਹਾ ਹੈ ਜਿਸ ਸਬੰਧੀ ਹਾਲੇ ਤੱਕ ਸਬੰਧਤ ਅਧਿਕਾਰੀਆਂ ਵੱਲੋਂ ਕੇਸ ਹੀ ਦਰਜ ਨਹੀਂ ਕੀਤਾ ਗਿਆ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਕਰਕੇ ਨਿਪਟਾਰਾ ਕਰਨ ਅਤੇ ਰਹਿੰਦੇ ਮਾਮਲਿਆਂ ‘ਚ ਕਾਰਵਾਈ ਕਰਨ ਦੀ ਹਦਾਇਤ ਕੀਤੀ। ਜਿਲ੍ਹਾ ਪੁਲਸ ਮੁਖੀਆਂ ਨੂੰ ਵੀ ਹਦਾਇਤ ਕੀਤੀ ਗਈ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਲਈ ਸਿਵਲ ਪ੍ਰਸ਼ਾਸਨ ਨੂੰ ਸਹਿਯੋਗ ਕੀਤਾ ਜਾਵੇ। 

ਲੁਧਿਆਣਾ ਚ  32 ਏਕੜ 7 ਕਨਾਲ ਜ਼ਮੀਨ ਦਾ ਕਬਜ਼ਾ ਲੈਣ ਪੁੱਜੇ ਮੰਤਰੀ ਭੁੱਲਰ 

ਇਸੇ ਮੁਹਿੰਮ ਦੇ ਤਹਿਤ  ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ  ਜਿਲ੍ਹਾ ਲੁਧਿਆਣਾ ਦੇ ਪਿੰਡ  ਬੁਟਾਹਰੀ  ਵਿਖੇ  ਕਰੀਬ 32 ਏਕੜ 7 ਕਨਾਲ  ਜ਼ਮੀਨ ਨੂੰ ਕਬਜ਼ਾ ਮੁਕਤ ਕਰਾਉਣ ਪੁੱਜੇ।ਉਹਨਾਂ ਦੱਸਿਆ ਕਿ  ਸਰਪੰਚ ਅਤੇ ਬੀ ਡੀ ਪੀ ਓ ਵੱਲੋਂ ਪਹਿਲਾਂ ਮਾਰਚ 2023 ਵਿੱਚ ਨੋਟਿਸ ਭੇਜਿਆ ਗਿਆ, ਉਪਰੰਤ ਕੁਲੈਕਟਰ ਦੀ ਅਦਾਲਤ ਵਿੱਚ ਕੇਸ ਦਰਜ ਕੀਤਾ ਗਿਆ ਅਤੇ ਕਬਜ਼ਾਧਾਰਕਾ ਨੂੰ ਸੰਮਨ ਕੀਤਾ ਗਿਆ। ਉਨ੍ਹ ਦੱਸਿਆ ਕਿ  6 ਵਿਅਕਤੀਆ ਵਲੋਂ ਸਵੈਇਛਾ ਨਾਲ ਕਬਜ਼ਾ ਛੱਡਿਆ ਗਿਆ, 4 ਵਿਅਕਤੀ ਹਾਜ਼ਰ ਨਹੀਂ ਹੋਏ ਜਦਕਿ 11 ਵਿਅਕਤੀਆ ਵਲੋਂ ਵਕੀਲ ਕੀਤੇ ਗਏ ਪਰ ਅਦਾਲਤ ਵਿੱਚ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ।
ਡੀ ਡੀ ਪੀ ਓ ਵਲੋਂ ਫੈਸਲਾ ਪੰਚਾਇਤ ਦੇ ਹੱਕ ਵਿੱਚ ਕੀਤਾ ਗਿਆ। ਅੱਜ ਇਹ ਜ਼ਮੀਨ  ਪੰਚਾਇਤ ਵਿਭਾਗ ਵਲੋਂ ਕਬਜ਼ਾ ਮੁਕਤ ਕਰਵਾਈ ਗਈ ਅਤੇ ਕਬਜ਼ਾਧਾਰਕ  ਮੌਕੇ ਤੇ ਸਟੇਅ ਆਰਡਰ ਵੀ ਨਹੀਂ ਦਿਖਾ ਸਕੇ। ਕੈਬਨਿਟ ਮੰਤਰੀ  ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।